nabaz-e-punjab.com

ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗਤਕਾ ਨਿਯਮਾਂਵਲੀ 2018 ਪੰਜਾਬੀ ਵਿੱਚ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਪੰਜਾਬ ਦੇ ਗਤਕਾ ਖਿਡਾਰੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਪੰਜਾਬੀ ਭਾਸ਼ਾ ਵਿੱਚ ਗਤਕਾ ਨਿਯਮਾਂਵਲੀ-2018 (ਰੂਲ ਬੁੱਕ) ਪ੍ਰਕਾਸ਼ਿਤ ਕੀਤੀ ਗਈ ਜਿਸ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਸਾਥ ਗਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਤੇ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ, ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਵਾਈਸ ਪ੍ਰਧਾਨ ਹਰਸ਼ਦ ਡਾਲੀ ਵੱਲੋਂ ਦਿੱਤਾ ਗਿਆ।
ਇਸ ਮੌਕੇ ਬੋਲਦਿਆ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾ ਅਤੇ ਖਿਡਾਰੀਆਂ ਨੂੰ ਉਪਰ ਚੁੱਕਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਸਨ ਅਤੇ ਖਿਡਾਰੀਆਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਖੇਡ ਗਤਕਾ ਨੂੰ ਉਸਦਾ ਬਣਦਾ ਮਾਣ ਦਿਵਾਉਣ ਲਈ ਉਹ ਪੂਰੀ ਸੁਹਿਰਦਤਾ ਨਾਲ ਐਸੋਸੀਏਸ਼ਨ ਦਾ ਸਾਥ ਦੇਣਗੇ। ਪੰਜਾਬੀ ਭਾਸ਼ਾ ਵਿੱਚ ਰੂਲ ਬੁੱਕ ਛਪਣ ਨਾਲ ਕੋਚਾਂ ਤੇ ਖਿਡਾਰੀਆਂ ਨੂੰ ਫਾਇਦਾ ਮਿਲੇਗਾ ਅਤੇ ਉਹ ਆਪਣੀ ਮਾਂ ਬੋਲੀ ਨਿਯਮਾਂਵਲੀ ਪੰਜਾਬੀ ਨੂੰ ਚੰਗੀ ਤਰ੍ਹਾਂ ਸਮਝ ਸਕਣਗੇ। ਇਸ ਮੌਕੇ ਜਗਕਿਰਨ ਕੌਰ ਵੜੈਚ ਜੁਆਇੰਟ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ,ਜਗਦੀਸ਼ ਸਿੰਘ ਕੁਰਾਲੀ ਕੁਆਰਡੀਨੇਟ ਪੰਜਾਬ ਗਤਕਾ ਐਸੋਸੀਏਸ਼ਨ ਜਸਵਿੰਦਰ ਸਿੰਘ ਪਾਬਲਾ ਸ਼ੋਸ਼ਲ ਮੀਡਿਆ ਇੰਚਾਰਜ਼ ਪੰਜਾਬ ਗਤਕਾ ਐਸੋਸੀਏਸ਼ਨ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…