nabaz-e-punjab.com

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਰੇ ਅਕਾਲੀ ਆਗੂ ਤੇ ਵਰਕਰ ਸਹਿਯੋਗ ਦੇਣ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਰੇ ਅਕਾਲੀ ਆਗੂ ਅਤੇ ਵਰਕਰ ਪਾਰਟੀ ਦੀ ਬਿਤਹਰੀ ਅਤੇ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋੱ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਇਹ ਵਿਚਾਰ ਸੈਕਟਰ-69 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਪਾਰਟੀ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਕੈਪਟਨ ਸਿੱਧੂ ਨੇ ਮਲੋਟ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਉਤੇ ਹੋਈ ਰੈਲੀ ਬਾਰੇ ਧੰਨਵਾਦ ਕੀਤਾ ਗਿਆ। ਉਨ੍ਹਾਂ ਸਾਰੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡਾਂ ਵਿੱਚ ਵਾਰਡ ਪ੍ਰਧਾਨ ਬਣਾਉਣ ਵੱਲ ਤਵੱਜੋ ਦਿੱਤੀ ਜਾਵੇ।
ਕੈਪਟਨ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਡੇਢ ਸਾਲ ਦੇ ਸ਼ਾਸਨ ਵਿੱਚ ਹੀ ਰਾਜ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਵਰਕਰਾਂ ਵਿੱਚ ਨਿਰਾਸ਼ਾ ਦਾ ਆਲਮ ਹੈ ਕਿਉਂਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀ ਹੁਕਮਰਾਨ ਪਾਰਟੀ ਦੇ ਵਰਕਰਾਂ ਦੀ ਪੁੱਛ ਪ੍ਰਤੀਤ ਨਹੀਂ ਕਰਦੇ ਹਨ ਜਦੋਂਕਿ ਵਿਰੋਧੀ ਧਿਰ ਵਿੱਚ ਹੋਣ ਦੇ ਬਾਵਜੂਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਅਕਾਲੀ ਦਲ ਦਿਨ ਪ੍ਰੀਤ ਦਿਨ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਹੋ ਰਿਹਾ ਹੈ।
ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ (ਮੁਹਾਲੀ) ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕੈਪਟਨ ਸਿੱਧੂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਮੀਟਿੰਗ ਵਿੱਚ ਬੀ.ਸੀ. ਵਿੰਗ ਦੇ ਪ੍ਰਧਾਨ ਗੁਰਮੁਖ ਸਿੰਘ ਸੋਹਲ, ਯੂਥ ਵਿੰਗ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਪ੍ਰਭਜੋਤ ਸਿੰਘ ਕਲੇਰ, ਸਰਕਲ ਪ੍ਰਧਾਨਾਂ ਵਿੱਚ ਸੰਤੋਖ ਸਿੰਘ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਡਾ. ਮੇਜਰ ਸਿੰਘ, ਹਰਪਾਲ ਸਿੰਘ ਬਰਾੜ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…