nabaz-e-punjab.com

ਮੁਹਾਲੀ ਵਿੱਚ ਕਈ ਥਾਣਾ ਮੁਖੀਆਂ ਦਾ ਤਬਾਦਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਵੱਲੋਂ ਮੁਹਾਲੀ ਦੇ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਸੀਨੀਅਰ ਇੰਸਪੈਕਟਰ ਜਤਿੰਦਰਪਾਲ ਸਿੰਘ ਜੇਪੀ ਸਿੰਘ ਨੂੰ ਥਾਣਾ ਫੇਜ਼-1 ਦਾ ਐਸਐਚਓ ਲਗਾਇਆ ਗਿਆ ਜਦੋਂਕਿ ਥਾਣਾ ਫੇਜ਼-1 ਦੇ ਐਸਐਚਓ ਰਾਜਨ ਪਰਵਿੰਦਰ ਸਿੰਘ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦਾ ਇੰਚਾਰਜ ਲਗਾਇਆ ਗਿਆ ਹੈ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਪਹਿਲੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਨੂੰ ਸੋਹਾਣਾ ਥਾਣੇ ਵਿੱਚ ਐਸਐਚਓ ਤਾਇਨਾਤ ਕੀਤਾ ਗਿਆ। ਇੰਝ ਹੀ ਟਰੈਫ਼ਿਕ ਪੁਲੀਸ ਦੇ ਇੰਚਾਰਜ ਸਬ ਇੰਸਪੈਕਟਰ ਮਨਫੂਲ ਸਿੰਘ ਨੂੰ ਬਲੌਂਗੀ ਥਾਣੇ ਦਾ ਐਸਐਚਓ ਅਤੇ ਰਜਿੰਦਰ ਸਿੰਘ ਨੂੰ ਟਰੈਫ਼ਿਕ ਇੰਚਾਰਜ ਜ਼ੀਰਕਪੁਰ ਵਿੱਚ ਲਾਇਆ ਗਿਆ ਹੈ। ਅੱਜ ਉਕਤ ਪੁਲੀਸ ਅਧਿਕਾਰੀਆਂ ਨੇ ਆਪੋ ਆਪਣੇ ਥਾਣਿਆਂ ਵਿੱਚ ਆਪਣਾ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਨਵੇਂ ਥਾਣਾ ਮੁਖੀਆਂ ਨੇ ਥਾਣੇ ਦੇ ਸਟਾਫ਼ ਨਾਲ ਮੀਟਿੰਗਾਂ ਕੀਤੀਆਂ ਹਨ ਅਤੇ ਪੈਂਡਿੰਗ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ ਲਈ ਆਖਿਆ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…