nabaz-e-punjab.com

ਨਸ਼ਿਆਂ ਦੇ ਖ਼ਿਲਾਫ਼ ਮੁਹਾਲੀ ਵਪਾਰ ਮੰਡਲ ਤੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਮੋਮਬੱਤੀ ਮਾਰਚ

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਨਸ਼ਿਆਂ ਕਾਰਨ ਫੌਤ ਹੋਏ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਮੁਹਾਲੀ ਵਪਾਰ ਮੰਡਲ ਅਤੇ ਮੁਹਾਲੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਵੱਲੋਂ ਨਸ਼ਿਆਂ ਕਾਰਨ ਮਰ ਰਹੇ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਬੀਤੇ ਦਿਨੀਂ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਇੱਥੋਂ ਦੇ ਫੇਜ਼-7 ਦੀ ਮਾਰਕੀਟ ਤੋਂ ਸ਼ੁਰੂ ਹੋਇਆ ਇਹ ਮਾਰਚ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਮਾਰਚ ਵਿੱਚ ਸ਼ਾਮਲ ਸ਼ਹਿਰ ਵਾਸੀਆਂ ਨੇ ਨਸ਼ਿਆਂ ਕਾਰਨ ਫੌਤ ਹੋਏ ਨੌਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਅਤੇ ਇਹ ਵੀ ਅਰਦਾਸ ਕੀਤੀ ਗਈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ’ਚੋਂ ਬਾਹਰ ਨਿਕਲਣ ਦਾ ਰਾਹ ਦਿਖਾ ਕੇ ਉਨ੍ਹਾਂ ਦੀ ਯੋਗ ਅਗਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋ ਸਕੇ ਅਤੇ ਇੱਥੋਂ ਦੇ ਨੌਜਵਾਨਾਂ ਦਾ ਵਕਾਰ ਬਹਾਲ ਹੋ ਸਕੇ।
ਇਸ ਮੌਕੇ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਪਲਾਈ ਲਾਈਨ ਸੀਮਾ ਪਾਰ ਤੋਂ ਹੁੰਦੀ ਹੈ ਅਤੇ ਕੇਂਦਰ ਸਰਕਾਰ ਇਸ ਸਬੰਧੀ ਕਦਮ ਚੁੱਕ ਕੇ ਇਸ ਸਪਲਾਈ ਲਾਈਨ ਨੂੰ ਤਬਾਹ ਕਰਕੇ ਪੰਜਾਬ ਨੂੰ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਮੀਕਲ ਨਸ਼ਿਆਂ ਨੇ ਘਰਾਂ ਦੇ ਘਰ ਬਰਬਾਦ ਕੀਤੇ ਹਨ ਅਤੇ ਇਸ ਮਾਮਲੇ ਵਿਚ ਵੱਡੇ ਕਦਮ ਚੁੱਕੇ ਜਾਣ ਦੀ ਲੋੜ ਹੈ। ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਨੇ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਫੈਸਲੇ ਦਾ ਸਵਾਗਤ ਕੀਤਾ। ਜਿਸ ਵਿੱਚ ਨਸ਼ਿਆਂ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਾ ਪ੍ਰਾਵਧਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਾਨੂੰਨ ਪੂਰੇ ਮੁਲਕ ਵਿੱਚ ਲਾਗੂ ਹੋਣਾ ਚਾਹੀਦਾ ਹੈ।
ਇਸ ਮੌਕੇ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ, ਰਸ਼ਪਾਲ ਸਿੰਘ, ਅਕਵਿੰਦਰ ਸਿੰਘ ਗੋਸਲ, ਅੰਮ੍ਰਿਤਪਾਲ ਸਿੰਘ, ਉੱਜਲ ਸਿੰਘ ਲੌਂਗੀਆ, ਐਮ.ਪੀ.ਸੀ.ਏ. ਦੇ ਸਾਬਕਾ ਚੇਅਰਮੈਨ ਹਰਜਿੰਦਰ ਸਿੰਘ ਧਵਨ, ਸਾਬਕਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ, ਜਤਿੰਦਰ ਅਨੰਦ, ਸਾਬਕਾ ਪ੍ਰਧਾਨ ਡੀ.ਐਸ. ਬੈਨੀਪਾਲ, ਅਮਿਤ ਮਰਵਾਹਾ, ਸਾਬਕਾ ਪ੍ਰਧਾਨ ਗੋਗੀ ਪਵਾਰ, ਅਮਰਜੀਤ ਸਿੰਘ ਪ੍ਰਧਾਨ ਫਰੈਂਡਜ਼ ਸਪੋਰਟਸ ਵੈਲਫੇਅਰ ਸੁਸਾਇਟੀ, ਫੌਜਾ ਸਿੰਘ, ਸ਼ੇਰ ਸਿੰਘ, ਅਜੈਬ ਸਿੰਘ, ਹਰੀਸ਼ ਸਿੰਗਲਾ, ਪ੍ਰਮੋਦ ਧਵਨ, ਨਰਿੰਦਰਪਾਲ ਸਿੰਘ ਨੀਨਾ, ਬੌਬੀ, ਰਿੰਕੂ ਸਮੇਤ ਵੱਡੀ ਗਿਣਤੀ ਵਿਚ ਦੋਹਾਂ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…