Share on Facebook Share on Twitter Share on Google+ Share on Pinterest Share on Linkedin ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ: ਸਿੱਧੂ ਨਸ਼ਾ ਮੁਕਤੀ ਲਈ ਪਿੰਡ ਨਗਾਰੀ ਨੂੰ ਗੋਦ ਲੈਣ ’ਤੇ ਰਣਜੋਤ ਸੰਧੂ ਦੀ ਅਗਵਾਈ ਹੇਠ ਪਤਵੰਤਿਆਂ ਵੱਲੋਂ ਸਿੱਧੂ ਦਾ ਧੰਨਵਾਦ ਵਿਕਾਸ ਪੱਖੋਂ ਹਲਕੇ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ, ਨੌਜਵਾਨਾਂ ਲਈ ਰੁਜ਼ਗਾਰ ਦੇ ਪੈਦਾ ਕੀਤੇ ਜਾਣਗੇ ਨਵੇਂ ਮੌਕੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ: ਮੁਹਾਲੀ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਪਿੰਡਾਂ ਦੀ ਨੁਹਾਰ ਬਦਲ ਕੇ ਸਮੁੱਚੇ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਸਿੱਧੂ ਵੱਲੋਂ ਪਿੰਡ ਨਗਾਰੀ ਨੂੰ ਨਸ਼ਾ ਮੁਕਤ ਕਰਨ ਲਈ ਗੋਂਦ ਲੈਣ ’ਤੇ ਐਡਵੋਕੇਟ ਰਣਜੋਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਦੇ ਪਤਵੰਤਿਆਂ ਵੱਲੋਂ ਸ੍ਰੀ ਸਿੱਧੂ ਨੂੰ ਸਨਮਾਨਿਤ ਕੀਤਾ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸ੍ਰੀ ਸਿੱਧੂ ਨੇ ਦੱਸਿਆ ਕਿ ਹਲਕੇ ਦੇ ਨੌਜਵਾਨਾਂ ਨੂੰ ਸਵੈ,-ਰੁਜ਼ਗਾਰ ਧੰਦੇ ਜਿਸ ਵਿੱਚ ਪਸ਼ੂ ਪਾਲਣ, ਡੇਅਰੀ ਫਾਰਮਿੰਗ, ਮੱਛੀ ਪਾਲਣ ਅਤੇ ਪੋਲਟਰੀ ਸਬੰਧੀ ਪਿੰਡ ਪੱਧਰ ਤੇ ਕੈਂਪ ਲਗਾ ਕੇ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਅਤੇ ਆਪਣੇ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਤੇ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਜਿਹੜੇ ਨੌਜਵਾਨ ਜਾਂ ਹੋਰ ਵਰਗ ਦੇ ਲੋਕ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦੁਆਕੇ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਹ ਸਮਾਜ ਵਿੱਚ ਆਮ ਨਾਗਰਿਕ ਵਾਲੀ ਜ਼ਿੰਦਗੀ ਜੀਅ ਸਕਣ ਅਤੇ ਉਹ ਆਰਥਿਕ ਪੱਖੋਂ ਵੀ ਆਤਮ ਨਿਰਭਰ ਹੋ ਸਕਣ। ਉਨ੍ਹਾਂ ਇਸ ਮੌਕੇ ਪਿੰਡ ਨਗਾਰੀ ਦੇ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਡੈਪੋ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਤਹਿਤ ਪਿੰਡ ਨਗਾਰੀ ਨੂੰ ਨਸ਼ਿਆਂ ਤੋਂ 100 ਫੀਸਦੀ ਮੁਕਤ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਨੌਜਵਾਨਾਂ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਕੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਪਿੰਡ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਜਿਸ ਲਈ ਧੰਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਕਾਂਗਰਸ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਸਿੱਧੂ, ਪੰਜਾਬ ਸ਼ੋਸਲ ਸਕਿਊਰਟੀ ਬੋਰਡ ਦੇ ਡਾਇਰੈਕਟਰ ਗੁਰਚਰਨ ਸਿੰਘ ਭੰਵਰਾ, ਸਮਾਜ ਸੇਵੀ ਜਸਵੰਤ ਸਿੰਘ, ਨਛੱਤਰ ਸਿੰਘ ਨਗਾਰੀ, ਕਾਂਗਰਸੀ ਆਗੂ ਭੁਪਿੰਦਰ ਸ਼ਰਮਾ ਨਗਾਰੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ