Share on Facebook Share on Twitter Share on Google+ Share on Pinterest Share on Linkedin ਮਿਸ਼ਨ ਤੰਦਰੁਸਤ ਪੰਜਾਬ’: ਸਿਹਤ ਵਿਭਾਗ ਦੀ ਟੀਮ ਵੱਲੋਂ ਸੀਜੀਸੀ ਕਾਲਜ ਦੀ ਕੰਨਟੀਨ ਦੀ ਚੈਕਿੰਗ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ, ਸਟਾਫ਼ ਨੂੰ ਸਾਫ਼-ਸਫ਼ਾਈ ਸਬੰਧੀ ਹਦਾਇਤਾਂ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਰ.ਐਸ. ਕੰਗ ਦੀ ਅਗਵਾਈ ਹੇਠ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਦੀ ਕੰਨਟੀਨ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਖਾਣ-ਪੀਣ ਵਾਲੀਆਂ ਚੀਜਾਂ ਦੇ ਸੈਂਪਲ ਭਰੇ ਗਏ। ਹਾਲਾਂਕਿ ਜਾਂਚ ਦੌਰਾਨ ਜ਼ਿਆਦਾਤਰ ਪ੍ਰਬੰਧ ਤਸੱਲੀਬਖ਼ਸ਼ ਪਾਏ ਗਏ ਹਨ ਪ੍ਰੰਤੂ ਸਫ਼ਾਈ ਸਬੰਧੀ ਜ਼ਰੂਰ ਹਦਾਇਤਾਂ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਰ.ਐਸ. ਕੰਗ ਨੇ ਦੱਸਿਆ ਕਿ ਕੰਨਟੀਨ ’ਚੋਂ ਲਏ ਸੈਂਪਲਾਂ ਨੂੰ ਜਾਂਚ ਲਈ ਖਰੜ ਸਥਿਤ ਸਰਕਾਰੀ ਕੈਮੀਕਲ ਲੈਬਾਰਟਰੀ ਵਿੱਚ ਭੇਜੇ ਗਏ ਹਨ। ਉਨ੍ਹਾਂ ਨੇ ਕੰਨਟੀਨ ਦੇ ਸਟਾਫ਼ ਨੂੰ ਸਾਫ਼-ਸਫ਼ਾਈ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਹਿੰਦ-ਖੂੰਹਦ ਨੂੰ ਨਸ਼ਟ ਕਰਨ ਦੇ ਢੁਕਵੇਂ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਕੰਗ ਨੇ ਦੱਸਿਆ ਕਿ ਰੈਸਟੋਰੈਂਟਾਂ ਦੇ ਅਮਲੇ ਨੂੰ ਖਾਣ-ਪੀਣ ਵਾਲੀ ਸਮੱਗਰੀ ਨੂੰ ਸਹੀ ਢੰਗ ਨਾਲ ਸਟੋਰ ਕਰਨ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਵੱਲੋਂ ਖੁਰਾਕ ਸੁਰੱਖਿਆ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਾਰਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਮੁਤਾਬਕ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਾ. ਕੰਗ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਚਲਾਈ ਜਾ ਰਹੀ ਇਹ ਚੈਕਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹੇਗੀ। ਚੈਕਿੰਗ ਕਰਨ ਵਾਲੀ ਟੀਮ ਵਿੱਚ ਖੁਰਾਕ ਸੁਰੱਖਿਆ ਅਫ਼ਸਰ ਅਨਿਲ ਕੁਮਾਰ, ਰਣਧੀਰ ਸਿੰਘ ਤੇ ਜਸਵਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਕਈ ਕਰਮਚਾਰੀ ਤੇ ਅਧਿਕਾਰੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ