Share on Facebook Share on Twitter Share on Google+ Share on Pinterest Share on Linkedin ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਬਲਾਕ ਪੱਧਰੀ ਸਮਾਗਮ ਵਿੱਚ ਦਿੱਤਾ ਨਸ਼ਿਆਂ ਵਿਰੁੱਧ ਹੋਕਾ ਪਿੰਡ ਲਾਂਡਰਾਂ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਵੱਖ ਵੱਖ ਕਿਸਮਾਂ ਦੇ ਬੂਟੇ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੁਹਾਲੀ ਦੀ ਇਕੱਤਰਤਾ ਲਾਂਡਰਾਂ ਦੀ ਧਰਮਸ਼ਾਲਾ ਵਿਖੇ ਹੋਈ। ਇਸ ਮੌਕੇ ਪਿੰਡਾਂ ਵਿੱਚ ਪ੍ਰੈਕਟਿਸ ਕਰਦੇ 200 ਤੋਂ ਵੱਧ ਆਰਐਮਪੀ ਡਾਕਟਰਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਸੂਬਾਈ ਜਥੇਬੰਦਕ ਸਕੱਤਰ ਡਾ ਬਲਬੀਰ ਸਿੰਘ ਨੇ ਕੀਤੀ। ਇਸ ਮੌਕੇ ਆਰਐਮਪੀ ਡਾਕਟਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪਾਸ ਕੀਤੇ ਇੱਕ ਮਤੇ ਰਾਹੀਂ ਪਿੰਡਾਂ ਦੇ ਵਸਨੀਕਾਂ ਨੂੰ ਚੌਵੀ ਘੰਟੇ ਮੁੱਢਲੀਆਂ ਸੇਵਾਵਾਂ ਦੇ ਰਹੇ ਇਨ੍ਹਾਂ ਡਾਕਟਰਾਂ ਨੂੰ ਤਜਰਬੇ ਦੇ ਆਧਾਰ ਉੱਤੇ ਪੰਜਾਬ ਵਿੱਚ ਰਜਿਸਟਰਡ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਡਾ. ਬਲਬੀਰ ਸਿੰਘ, ਡਾ. ਤਰਸੇਮ ਗਰਗ, ਡਾ. ਸੁਖਬੀਰ ਸਿੰਘ, ਡਾ. ਸੁਖਦੇਵ ਸਿੰਘ ਨੇ ਪੰਜਾਬ ਸਰਕਾਰ ਅਤੇ ਪੁਲੀਸ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਮਾਜ ਨੂੰ ਖੋਖਲਾ ਕਰ ਦਿੱਤਾ ਹੈ ਤੇ ਮੈਡੀਕਲ ਪ੍ਰੈਕਟੀਸ਼ਨਰ ਨਸ਼ਾ ਤਸ਼ਕਰਾਂ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲੀਸ, ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਕੇ ਨਸ਼ਿਆਂ ਨੂੰ ਠੱਲ੍ਹਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਘਰ ਘਰ ਹਰਿਆਲੀ ਸਕੀਮ ਤਹਿਤ ਵਾਤਾਵਰਣ ਦੀ ਸ਼ੁੱਧਤਾ ਲਈ ਸਮੁੱਚੇ ਡਾਕਟਰਾਂ ਨੇ ਪੰਜ ਪੰਜ ਬੂਟੇ ਲਾਉਣ ਅਤੇ ਉਨ੍ਹਾਂ ਦਾ ਪਾਲਣ ਪੋਸਣ ਕਰਨ ਦਾ ਵੀ ਅਹਿਦ ਲਿਆ। ਇਸ ਮੌਕੇ ਐਸੋਸੀਏਸ਼ਨ ਵੱਲੋਂ 200 ਬੂਟੇ ਵੀ ਵੰਡੇ ਗਏ। ਇਸ ਮੌਕੇ ਡਾ. ਟਹਿਲ ਸਿੰਘ, ਡਾ. ਰਾਜਿੰਦਰ ਸਿੰਘ, ਬਲਜੀਤ ਸਿੰਘ, ਜਰਨੈਲ ਸਿੰਘ ਸਮੇਤ ਹੋਰਨਾਂ ਡਾਕਟਰਾਂ ਨੇ ਵੀ ਆਪਣੇ ਵਿਚਾਰ ਰੱਖੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ