Share on Facebook Share on Twitter Share on Google+ Share on Pinterest Share on Linkedin ਟੀਡੀਆਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਡੀਸੀ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ: ਇੱਥੋਂ ਦੇ ਸੈਕਟਰ-117 ਦੀ ਟੀ.ਡੀ.ਆਈ. ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਇਕ ਵਫਦ ਨੇ ਪ੍ਰਧਾਨ ਐਚਪੀ ਸਿੰਘ ਤੇ ਜਨਰਲ ਸਕੱਤਰ ਸੰਜੀਵ ਸੋਨੀ ਦੀ ਅਗਵਾਈ ਵਿੱਚ ਡੀਸੀ ਮੁਹਾਲੀ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸੈਕਟਰ-117 ਦੀਆਂ ਸਮੱੱਸਿਆਵਾਂ ਨੂੰ ਜਲਦੀ ਹਲ ਕਰਵਾਇਆ ਜਾਵੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਪ੍ਰਧਾਨ ਐਚਪੀ ਸਿੰਘ ਨੇ ਕਿਹਾ ਕਿ ਟੀਡੀਆਈ ਸੈਕਟਰ-117 ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਬੁਰਾ ਹਾਲ ਹੈ, ਸੜਕਾਂ, ਪਾਰਕਾਂ ਤੇ ਸੀਵਰੇਜ ਸਿਸਟਮ ਦਾ ਵੀ ਬੁਰਾ ਹਾਲ ਹੈ, ਹਰ ਦਿਨ ਹੀ ਸੀਵਰੇਜ ਓਵਰ ਫਲੋਅ ਰਹਿੰਦਾ ਹੈ। ਟੁੱਟੀਆਂ ਸੜਕਾਂ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਥਾਂ ਥਾਂ ਮਲਬੇ ਅਤੇ ਗੰਦਗੀ ਦੇ ਢੇਰ ਪਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰੀ ਇਸ ਕਾਲੋਨੀ ਦੇ ਪ੍ਰਬੰਧਕਾਂ ਨੂੰ ਕਿਹਾ ਜਾ ਚੁਕਿਆ ਹੈ, ਪਰ ਕੋਈ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਇਸ ਇਲਾਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਉਪਰ ਹੱਲ ਕਰਵਾਈਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ