Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ: ਕੈਪਟਨ ਅਮਰਿੰਦਰ ਸਿੰਘ ‘ਇੰਗਲੈਂਡ ਵਿੱਚ 12 ਅਗਸਤ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਦੀ ਕੋਈ ਚਿੰਤਾ ਨਹੀਂ’ ਆਈਐਸਆਈ ਦਾ ਸਮਰਥਨ ਪ੍ਰਾਪਤ ਮੁੱਠੀਭਰ ਬੁਖਲਾਏ ਹੋਏ ਸ਼ਰਾਰਤੀ ਤੱਤ ਗੜਬੜ ਪੈਦਾ ਕਰਨ ਦੀ ਤਾਕ ਵਿੱਚ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ। ਉਨ੍ਹਾਂ ਨੇ 12 ਅਗਸਤ ਨੂੰ ਲੰਡਨ ਦੇ ਟ੍ਰੈਫਲਗਰ ਸਕੇਅਰ ਵਿਖੇ ਹੋਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਨਕਾਰਦਿਆਂ ਕਿਹਾ ਹੈ ਕਿ ਇਹ ਵਿਦੇਸ਼ਾਂ ਵਿੱਚ ਵਸੇ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਮੁੱਠੀਭਰ ਬੁਖਲਾਏ ਹੋਏ ਸਿੱਖਾਂ ਦੀ ਪੰਜਾਬ ਅਤੇ ਭਾਰਤ ਵਿੱਚ ਫੁੱਟ ਪਾਊ ਨਾਅਰਿਆਂ ਦੇ ਨਾਲ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਹੈ। ਅੱਜ ਇੱਥੇ ਕੁੱਝ ਪੱਤਰਕਾਰਾਂ ਨਾਲ ਰਸਮੀਂ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਨੁੱਕਰੇ ਲੱਗੇ ਹੋਏ ਤੱਤਾਂ ਅਤੇ ਇਨ੍ਹਾਂ ਦੀ ਲੰਡਨ ਵਿਖੇ 12 ਅਗਸਤ ਦੀ ਪ੍ਰਸਤਾਵਿਤ ਰੈਲੀ ਤੋਂ ਕੋਈ ਵੀ ਚਿੰਤਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਈ.ਐਸ.ਆਈ. ਦੇ ਹੱਥਾਂ ਵਿੱਚ ਖੇਡ ਰਹੇ ਹਨ ਜਿਸ ਦਾ ਖੁਲ੍ਹਾ ਏਜੰਡਾ ਪੰਜਾਬ ਅਤੇ ਭਾਰਤ ਵਿੱਚ ਹਿੰਸਾ ਨੂੰ ਭੜਕਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀਂ ਦੇਣਗੇ। ਇਸ ਸਬੰਧ ਵਿੱਚ ਸਖ਼ਤ ਅਤੇ ਦ੍ਰਿੜ ਰੁਖ ਅਪਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਤੱਤ ਇਹ ਸੋਚਦੇ ਹਨ ਕਿ ਉਹ ਮੇਰੇ ਦੇਸ਼ ਅਤੇ ਮੇਰੇ ਸੂਬੇ ਦੀ ਸ਼ਾਂਤੀ ਭੰਗ ਕਰ ਸਕਦੇ ਹਨ ਤਾਂ ਉਹ ਬਹੁਤ ਗਲਤਫਹਿਮੀ ਵਿੱਚ ਹਨ। ਮੁੱਖ ਮੰਤਰੀ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਨੂੰ ਸੁਰਜੀਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖ਼ਤੀ ਨਾਲ ਮਸਲਣ ਲਈ ਪੰਜਾਬ ਪੁਲਿਸ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ 15 ਮਹੀਨਿਆਂ ਦੇ ਸ਼ਾਸਨ ਦੌਰਾਨ ਪੁਲਿਸ ਨੇ ਬਹੁਤ ਸਾਰੇ ਅੱਤਵਾਦੀ ਗਿਰੋਹਾਂ ’ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਕੋਲੋ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕੇ ਤੋਂ ਇਲਾਵਾ ਨਸ਼ੀਲੀਆਂ ਵਸਤਾਂ ਵੀ ਫੜੀਆਂ ਹਨ। 2020 ਰਾਇਸ਼ੁਮਾਰੀ ਰੈਲੀ ਨੂੰ ਰੋਕਣ ਤੋਂ ਇੰਗਲੈਂਡ ਦੀ ਸਰਕਾਰ ਵੱਲੋਂ ਨਾਂਹ ਕਰਨ ਬਾਰੇ ਇਕ ਸਵਾਲ ਦੇ ਜ਼ਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਉਨ੍ਹਾਂ ਨੂੰ ਕੋਈ ਵੀ ਪਰਵਾਹ ਨਹੀਂ ਹੈ। ਰਾਇਸ਼ੁਮਾਰੀ ਦਾ ਸਮੁੱਚਾ ਵਪਾਰ ਸਿੱਖ ਫਾਰ ਜਸਟਿਸ ਅਤੇ ਇਸ ਨੂੰ ਬੜ੍ਹਾਵਾ ਦੇਣ ਵਾਲਿਆਂ ਦਾ ਪੈਸਾ ਇਕੱਠਾ ਕਰਨ ਦਾ ਇਕ ਸਕੈਂਡਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਮੁਹਿੰਮ ਬਾਰੇ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ ਕਿਉਂਕਿ ਪੰਜਾਬ ਦੇ ਲੋਕ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ। ਮੁੱਖ ਮੰਤਰੀ ਨੇ ਐਸਐਫਜੇ ਨੂੰ ਪਖੰਡੀਆਂ ਦੀ ਇਕ ਜੱਥੇਬੰਦੀ ਦੱਸਿਆ ਹੈ ਜਿਸ ਦਾ ਮਾਨਵੀ ਅਧਿਕਾਰਾਂ ਦੇ ਕਾਰਜਾਂ ਨਾਲ ਰੱਤੀ ਭਰ ਵੀ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਜਰਮਨੀ ਵਰਗੇ ਦੇਸ਼ਾਂ ਦੇ ਮੁੱਠੀਭਰ ਬੁਖਲਾਏ ਹੋਏ ਸਿੱਖ ਇਸ ਮੁਹਿੰਮ ਦਾ ਸਮਰਥਣ ਕਰ ਰਹੇ ਹਨ ਜੋ ਜ਼ਿਆਦਾ ਸਮਾਂ ਨਹੀਂ ਚਲ ਸਕਦੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਖਾਲਿਸਤਾਨੀ ਤੱਤਾਂ ਨਾਲ ਨਿਪਟਨ ਲਈ ਪੂਰੀ ਤਰ੍ਹਾਂ ਤਿਆਰ ਹਨ ਜੇ ਉਹ ਹਥਿਆਰਾਂ ਨਾਲ ਆਉਂਦੇ ਹਨ ਤਾਂ ਮੇਰੀ ਸਲਾਹ ਉਨ੍ਹਾਂ ਨੂੰ ਇਹੋ ਹੀ ਹੋਵੇਗੀ ਕਿ ਉਹ ਇਨ੍ਹਾਂ ਦਾ ਸਮਰਪਨ ਕਰ ਦੇਣ ਨਹੀਂ ਤਾਂ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ