Share on Facebook Share on Twitter Share on Google+ Share on Pinterest Share on Linkedin ਡੀਸੀ ਵੱਲੋਂ ਕਿਰਾਏਦਾਰਾਂ, ਨੌਕਰਾਂ, ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲੀਸ ਕੋਲ ਦਰਜ ਕਰਵਾਉਣ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀਆਂ ਮਿਉਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲੀਸ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ ਅਤੇ ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਆਪਣੇ ਕਿਰਾਏਦਾਰਾਂ ਬਾਰੇ ਪੁਲੀਸ ਨੂੰ ਸੂਚਨਾ ਨਹੀਂ ਦਿੱਤੀ ਹੈ। ਉਹ ਇੱਕ ਹਫਤੇ ਦੇ ਅੰਦਰ ਅੰਦਰ ਸੂਚਨਾ ਸਬੰਧਤ ਥਾਣੇ ਵਿੱਚ ਦੇਣਾ ਯਕੀਨੀ ਬਣਾਉਣ ਅਤੇ Îਭਵਿੱਖ ਵਿੱਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਦੀ ਸੂਚਨਾ ਹਫ਼ਤੇ ਦੇ ਅੰਦਰ ਅੰਦਰ ਪੁਲੀਸ ਨੂੰ ਦੇਣੀ ਲਾਜ਼ਮੀ ਹੋਵੇਗੀ। ਸ੍ਰੀਮਤੀ ਸਪਰਾ ਨੇ ਕਿਹਾ ਕਿ ਐਸਐਸਪੀ ਅਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਇੰਨ ਬਿੰਨ ਪਾਲਣਾ ਕਰਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ। ਇਲਾਕੇ ਦਾ ਮੁੱਖ ਥਾਣਾ ਅਫ਼ਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਪੁਲੀਸ ਨੂੰ ਬਿਨਾਂ ਸੂਚਨਾ ਦਿੱਤੇ ਕਿਰਾਏਦਾਰਾਂ/ਨੌਕਰਾਂ/ਪੇਇੰਗ ਗੈਸਟਾਂ ਦੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲੀਸ ਨੂੰ ਵੀ ਨਾਲ ਰੱਖਿਆ ਜਾਵੇ। ਇਹ ਹੁਕਮ 9 ਅਕਤੂਬਰ 2018 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ