nabaz-e-punjab.com

ਸਵੱਛ ਭਾਰਤ ਮੁਹਿੰਮ: ਓਲਡ ਸਟੂਡੈਂਟ ਐਸੋਸੀਏਸ਼ਨ ਨੇ ਵਾਈਪੀਐਸ ਸਕੂਲ ਦੇ ਬਾਹਰ ਰੱਖੇ ਡਸਟਬਿਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਯਾਦਵਿੰਦਰਾ ਪਬਲਿਕ ਸਕੂਲ (ਵਾਈਪੀਐਸ) ਦੇ ਪਾਸ ਆਊਟ ਵਿਦਿਆਰਥੀਆਂ ਦੀ ਜਥੇਬੰਦੀ ਓਲਡ ਸਟੂਡੈਂਟ ਐਸੋਸੀਏਸ਼ਨ ਨੇ ਪਹਿਲਕਦਮੀ ਕਰਦਿਆਂ ਸਵੱਛ ਭਾਰਤ ਮੁਹਿੰਮ ਦੇ ਤਹਿਤ ਮੁਹਾਲੀ ਨਗਰ ਨਿਗਮ ਦੇ ਸਹਿਯੋਗ ਨਾਲ ਸਕੂਲ ਦੇ ਬਾਹਰ ਵੱਖ-ਵੱਖ ਗੇਟਾਂ ਉੱਤੇ ਡਸਟਬਿਨ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਵਿਦਿਆਰਥੀ ਜਥੇਬੰਦੀ ਦੇ ਸਰਗਰਮ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਬਾਹਰ ਸਾਫ਼ ਸਫ਼ਾਈ ਦੇ ਮੱਦੇਨਜ਼ਰ ਸਕੂਲ ਗੇਟ ਨੇੜੇ ਕੂੜਾ ਕਰਕਟ ਸੁੱਟਣ ਲਈ ਡਸਟਬਿਨ ਰੱਖੇ ਗਏ ਹਨ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵਾਈਪੀਐਸ ਸਕੂਲ ਨਾਲ ਮਿਲ ਕੇ ਪਾਸ ਆਊਟ ਵਿਦਿਆਰਥੀਆਂ ਵੱਲੋਂ ਸਕੂਲ ਦੇ ਅੰਦਰ ਅਤੇ ਨੇੜਲੇ ਇਲਾਕਿਆਂ ਵਿੱਚ ਵੱਖ ਵੱਖ ਕਿਸਮ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਣਗੇ। ਇਸ ਮੌਕੇ ਵਾਈਪੀਐਸ ਸਕੂਲ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਟੀ.ਪੀ.ਐਸ. ਵੜੈਚ ਸਮੇਤ ਕੌਂਸਲਰ ਉਪਿੰਦਰਪ੍ਰੀਤ ਕੌਰ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨ ਸਿੰਘ, ਰੇਂਜ ਅਫ਼ਸਰ ਮਨਜੀਤ ਸਿੰਘ, ਸਾਹਿਬਾ ਜੈ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਕੌਰ ਪ੍ਰੀਤੀ, ਬਲਤੇਜ ਸਿੰਘ, ਬਲਕਾਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…