nabaz-e-punjab.com

ਬਹਿਬਲ ਗੋਲੀਬਾਰੀ ਕਾਂਡ: ਮੋਗਾ ਦੇ ਸਾਬਕਾ ਐਸਐਸਪੀ ਸਣੇ 4 ਪੁਲੀਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਕੋਟਕਪੁਰਾ, 11 ਅਗਸਤ:
ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਨੇ ਸਾਲ 2015 ਵਿੱਚ ਵਾਪਰੀ ਬਹਿਬਲ ਕਲਾਂ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਦਰਜ ਕੀਤੀ ਐਫਆਈਆਰ ਵਿੱਚ 4 ਹੋਰ ਪੁਲੀਸ ਮੁਲਾਜ਼ਮਾਂ ਦੇ ਨਾਂ ਸ਼ਾਮਲ ਕਰ ਲਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਜਿਨ੍ਹਾਂ ਮੁਲਾਜ਼ਮਾਂ ਦੇ ਨਾਂ ਐਫਆਈਆਰ ਵਿੱਚ ਦਰਜ ਕੀਤੇ ਹਨ। ਉਨ੍ਹਾਂ ਵਿੱਚ ਪੀਪੀਐਸ ਅਧਿਕਾਰੀ ਚਰਨਜੀਤ ਸਿੰਘ (ਉਸ ਸਮੇਂ ਐਸਐਸਪੀ ਮੋਗਾ, ਹੁਣ ਸੇਵਾਮੁਕਤ), ਬਿਕਰਮਜੀਤ ਸਿੰਘ (ਉਸ ਸਮੇਂ ਐਸਪੀ ਡੇਟ. ਫਾਜਲਿਕਾ), ਇੰਸਪੈਕਟਰ ਪ੍ਰਦੀਪ ਸਿੰਘ ਅਤੇ ਐਸਆਈ ਅਮਰਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਦੇ ਨਾਂ ਐਫ.ਆਈ.ਆਰ ਨੰਬਰ 130, ਮਿਤੀ 21-10-2015 ਜੇਰੇ ਦਫ਼ਾ 302, 307, 34 ਆਈ.ਪੀ.ਸੀ, 25/27/54/59 ਆਰਮਜ਼ ਐਕਟ ਪੁਲਿਸ ਥਾਣਾ, ਬਾਜਾਖਾਨਾ, ਜਿਲ੍ਹਾ ਫਰੀਦਕੋਟ ਵਿਖੇ ਐਫ ਆਈ ਆਰ ਵਿੱਚ ਸ਼ਾਮਲ ਕੀਤੇ ਗਏ ਹਨ।
ਜਾਂਚ ਕਮਿਸ਼ਨ ਨੇ ਪਿਛਲੇ ਮਹੀਨੇ ਮੁੱਖ ਮੰਤਰੀ ਨੂੰ ਆਪਣੀ ਪਹਿਲੀ ਰਿਪੋਰਟ ਪੇਸ਼ ਕੀਤੀ। ਇਸ ਰਿਪੋਰਟ ਵਿੱਚ ਇਨ੍ਹਾਂ 4 ਪੁਲਿਸ ਮੁਲਾਜ਼ਮਾਂ ਦਾ ਸਪਸ਼ਟ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ ਅਤੇ ਸਿਫਾਰਿਸ਼ ਕੀਤੀ ਗਈ ਹੈ ਕਿ ਇਨ੍ਹਾਂ ਦੇ ਨਾਂ ਦੋਸ਼ੀਆਂ ਵਜੋਂ ਐਫ.ਆਈ.ਆਰ ਵਿੱਚ ਸ਼ਾਮਲ ਕੀਤੇ ਜਾਣ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਐਫ.ਆਈ.ਆਰ ਨੰਬਰ 130, ਮਿਤੀ 21-10-2015 ਜੇਰੇ ਦਫ਼ਾ 302, 307, 34 ਆਈ.ਪੀ.ਸੀ, 25/27/54/59 ਆਰਮਜ਼ ਐਕਟ ਪੁਲਿਸ ਥਾਣਾ ਬਾਜਾਖਾਨਾ, ਜਿਲ੍ਹਾ ਫਰੀਦਕੋਟ ਪਹਿਲਾਂ ਹੀ ਅਣਪਛਾਤੇ ਪੁਲਿਸ ਮੁਲਾਜ਼ਮਾਂ ਵਿਰੁਧ ਦਰਜ਼ ਕੀਤੀ ਹੋਈ ਹੈ। ਇਨ੍ਹਾਂ 4 ਪੁਲਿਸ ਮੁਲਾਜ਼ਮਾਂ ਦਾ ਨਾਂ ਇਸ ਐਫ ਆਈ ਆਰ ਵਿੱਚ ਸ਼ਾਮਲ ਕੀਤਾ ਗਿਆ ਹੈ।
ਕਮਿਸ਼ਨ ਦੀ ਸਿਫ਼ਾਰਿਸ਼ਾਂ ਦੇ ਅਨੁਸਾਰ 5 ਹੋਰ ਪੁਲਿਸ ਮੁਲਾਜਮਾਂ ਇੰਸਪੈਕਟਰ ਹਰਪਾਲ ਸਿੰਘ (ਉਸ ਸਮੇਂ ਐਸ.ਐਚ.ਓ ਲਾਡੋਵਾਲ) ਅਤੇ ਕਾਂਸਟੇਬਲ ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ (ਸਾਰੇ ਗਨਮੈਨ ਚਰਨਜੀਤ ਸਿੰਘ ਉਸ ਸਮੇਂ ਐਸ ਐਸ ਪੀ) ਦੀ ਭੂਮਿਕਾ ਦੀ ਵੀ ਜਾਂਚ ਪੜਤਾਲ ਕੀਤੀ ਜਾਵੇਗੀ। ਬੁਲਾਰੇ ਅਨੁਸਾਰ ਕੋਟਕਪੁਰਾ ਗੋਲੀਬਾਰੀ ਵਿਚ ਜਖ਼ਮੀ ਹੋਏ ਅਜੀਤ ਸਿੰਘ ਨਾਂ ਦੇ ਵਿਅਕਤੀ ਵਲੋਂ ਕਮਿਸ਼ਨ ਨੂੰ ਦਿੱਤੇ ਬਿਆਨ ਦੇ ਆਧਾਰ ’ਤੇ ਧਾਰਾ 307/323/341/148/149 ਆਈ.ਪੀ.ਸੀ ਅਤੇ 27/54/59 ਆਰਮਜ਼ ਐਕਟ ਹੇਠ 7 ਅਗਸਤ ਨੂੰ ਕੇਸ ਦਰਜ਼ ਕੀਤਾ ਗਿਆ ਹੈ। ਬੁਲਾਰੇ ਨੇ ਸਪਸ਼ਟ ਕੀਤਾ ਕਿ ਭਾਵੇਂ ਕਮਿਸ਼ਨ ਨੇ ਕੋਟਕਪੁਰਾ ਗੋਲੀਬਾਰੀ ਵਿੱਚ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਬਾਰੇ ਸ਼ੰਕੇ ਉਠਾਏ ਹਨ ਅਤੇ ਇਸ ਨੇ ਐਫ.ਆਈ.ਆਰ ਦਰਜ਼ ਕਰਨ ਤੋਂ ਬਾਅਦ ਕਿਸੇ ਆਜ਼ਾਦ ਏਜੰਸੀ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਸਿਫ਼ਾਰਿਸ਼ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…