Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਓਪੀ ਸੋਨੀ ਟੋਲ ਟੈਕਸ ਮੁਆਫ਼ ਅਤੇ ਤਰਜੀਹੀ ਆਧਾਰ ’ਤੇ ਮਿਲ ਰਹੇ ਨੇ ਟਿਊਬਵੈÎੱਲ ਕੁਨੈਕਸ਼ਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਅਗਸਤ: ਸੁਤੰਰਤਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸੁਤੰਤਰਤਾ ਸੰਗਰਾਮੀਆਂ ਦਾ ਟੋਲ ਟੈਕਸ ਮੁਆਫ਼ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਕੌਮੀ ਜਾਂ ਰਾਜ ਮਾਰਗ ਉਤੇ ਕਿਸੇ ਵੀ ਟੋਲ ਪਲਾਜ਼ਾ ਉਤੇ ਸੁਤੰਤਰਤਾ ਸੰਗਰਾਮੀਆਂ ਨੂੰ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਸ ਲਈ ਆਜ਼ਾਦੀ ਘੁਲਾਟੀਆਂ ਨੂੰ ਸਰਕਾਰ ਵੱਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤਾ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸੂਬਾ ਸਰਕਾਰ ਨੇ ਹੋਰ ਵੀ ਕਈ ਕਦਮ ਚੁੱਕੇ ਹਨ, ਜਿਸ ਤਹਿਤ 300 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਟਿਊਬਵੈੱਲ ਕੁਨੈਕਸ਼ਨ ਵੀ ਤਰਜੀਹੀ ਆਧਾਰ ਉਤੇ ਦਿੱਤੇ ਜਾ ਰਹੇ ਹਨ। ਸੁਤੰਤਰਤਾ ਸੰਗਰਾਮੀਆਂ ਲਈ ਕਿਸਾਨ ਭਵਨ, ਚੰਡੀਗੜ੍ਹ ਵਿੱਚ ਪੰਜ ਬੈÎੱਡ ਰਾਖਵੇਂ ਹਨ। ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਇਕ ਅਟੈਂਡੈਂਟ ਸਮੇਤ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਹੈ। ਜਿਨ੍ਹਾਂ ਸੰਘਰਸ਼ੀ ਯੋਧਿਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਸੰਕਟਕਾਲ (ਐਮਰਜੈਂਸੀ) ਖ਼ਿਲਾਫ਼ ਮੋਰਚੇ ਵਿੱਚ ਭਾਗ ਲਿਆ ਅਤੇ ਤਿੰਨ ਮਹੀਨਿਆਂ ਤੱਕ ਜੇਲ੍ਹ ਕੱਟੀ, ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ, ਤਿੰਨ ਤੋਂ ਛੇ ਮਹੀਨੇ ਤੱਕ ਜੇਲ੍ਹ ਕੱਟਣ ਵਾਲਿਆਂ ਨੂੰ 1500 ਰੁਪਏ ਮਹੀਨਾ ਅਤੇ ਛੇ ਮਹੀਨਿਆਂ ਤੋਂ ਵੱਧ ਜੇਲ੍ਹ ਕੱਟਣ ਵਾਲਿਆਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ