Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਨੇ ਇੰਗਲੈਂਡ ਤੋਂ ਆਏ ਨੌਜਵਾਨਾਂ ਨੂੰ ਵਿਦੇਸ਼ਾਂ ‘ਚ ਪੰਜਾਬ ਬਾਰੇ ਪੈਦਾ ਹੋਈਆਂ ਗਲਤ ਧਾਰਨਾਵਾਂ ਦੂਰ ਕਰਨ ਲਈ ਆਖਿਆ ‘ਆਪਣੀਆਂ ਜੜ•ਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ ਚੰਡੀਗੜ•, 16 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਆਪਣੀਆਂ ਜੜ•ਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ ਨੌਜਵਾਨਾਂ ਨੂੰ ਵਾਪਸ ਪਰਤ ਕੇ ਵਿਦੇਸ਼ਾਂ ‘ਚ ਵਸਦੇ ਪੰਜਾਬੀ ਭਾਈਚਾਰੇ ਦੇ ਮਨਾਂ ‘ਚ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਪਾਈਆਂ ਜਾ ਰਹੀਆਂ ਗਲਤ ਧਾਰਨਾਵਾਂ ਦੂਰ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਦੁਪਹਿਰ ਦੇ ਭੋਜਨ ਦੌਰਾਨ ਸੂਬੇ ਵਿੱਚ 10 ਦਿਨਾ ਦੌਰੇ ‘ਤੇ ਵੱਖ-ਵੱਖ ਥਾਵਾਂ ‘ਤੇ ਹੋ ਕੇ ਆਏ 14 ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਖਿਆ ਕਿ ਉਹ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਦੇ ਲੋਕ ਅਮਨ ਸ਼ਾਂਤੀ ਵਾਲੇ ਮਾਹੌਲ ਵਿੱਚ ਰਹਿ ਰਹੇ ਹਨ ਜਦਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਪੇਸ਼ ਕੀਤੀ ਜਾ ਰਹੀ ਗਲਤ ਤਸਵੀਰ ਵਰਗਾ ਪੰਜਾਬ ਵਿੱਚ ਕੁੱਝ ਵੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਫਾਰ ਜਸਟਿਸ ਸਮੇਤ ਵਿਦੇਸ਼ਾਂ ‘ਚ ਰਹਿ ਰਹੇ ਕੁੱਝ ਪੰਜਾਬ ਵਿਰੋਧੀ ਤੱਤਾਂ ਵੱਲੋਂ ਪੈਦਾ ਕੀਤੀ ਜਾ ਰਹੀ ਗਲਤ ਧਾਰਨਾ ਬਾਰੇ ਉਹ (ਨੌਜਵਾਨ) ਖੁਦ ਹੀ ਅੰਦਾਜ਼ਾ ਲਾ ਸਕਦੇ ਹਨ। ਉਨ•ਾਂ ਕਿਹਾ ਕਿ ਅਜਿਹੇ ਮਾੜੇ ਅਨਸਰ ਪੰਜਾਬ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲਾਉਣ ਲਈ ਪੱਬਾਂ ਭਾਰ ਹਨ ਤਾਂ ਕਿ ਅਮਨ ਸ਼ਾਂਤੀ ਨਾਲ ਮੁਹੱਬਤ ਕਰਨ ਵਾਲੇ ਪੰਜਾਬੀਆਂ ਦਰਮਿਆਨ ਵੱਖਵਾਦ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਲੀਹ ਤੋਂ ਲਾਹਿਆ ਜਾ ਸਕੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੱਸਿਆ ਕਿ ਨਾ ਤਾਂ ਇੱਥੇ ਕੋਈ ਤਣਾਅ ਵਾਲੀ ਸਥਿਤੀ ਹੈ ਅਤੇ ਨਾ ਹੀ ਕਿਸੇ ਤਰ•ਾਂ ਦੀ ਅਮਨ-ਕਾਨੂੰਨ ਦੀ ਸਮੱਸਿਆ ਹੈ। ਉਨ•ਾਂ ਨੇ ਵਿਦੇਸ਼ਾਂ ‘ਚ ਵਸਦੇ ਸਮੂਹ ਪੰਜਾਬੀਆਂ ਨੂੰ ਪੰਜਾਬ ਆ ਕੇ ਇੱਥੋਂ ਦੀਆਂ ਜ਼ਮੀਨੀ ਹਕੀਕਤਾਂ ਆਪਣੇ ਅੱਖੀਂ ਦੇਖਣ ਦਾ ਖੁੱਲ•ਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦੋ ਸਾਥੀਆਂ ਦੀ ਵੀ ਮਿਸਾਲ ਦਿੱਤੀ ਜੋ ਹਾਲ ਹੀ ਵਿੱਚ ਉਨ•ਾਂ ਨੂੰ ਮਿਲਣ ਲਈ ਵਿਦੇਸ਼ ਤੋਂ ਆਏ ਅਤੇ ਉਨ•ਾਂ ਨੇ ਗੁਰਦਾਸਪੁਰ ਜ਼ਿਲ•ੇ ਵਿੱਚ ਫਤਹਿਗੜ• ਚੂੜੀਆਂ ਨੇੜੇ ਪੈਂਦੇ ਆਪਣੇ ਜੱਦੀ ਪਿੰਡ ਜਾਣ ਦੀ ਇੱਛਾ ਵੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਕਿਹਾ,”ਉਨ•ਾਂ ਦੀ ਬੇਨਤੀ ‘ਤੇ ਮੈਂ ਆਪਣੇ ਕੈਬਨਿਟ ਸਾਥੀ ਦੀ ਡਿਊਟੀ ਉਨ•ਾਂ ਦੇ ਪੁਰਖਿਆਂ ਦੇ ਪਿੰਡ ਨਾਲ ਜਾਣ ਲਾਈ। ਵਾਪਸੀ ਮੌਕੇ ਉਨ•ਾਂ ਨੇ ਦੱਸਿਆ ਕਿ ਪੂਰੇ ਪਿੰਡ ਵੱਲੋਂ ਕੀਤੇ ਸ਼ਾਨਦਾਰ ਸਵਾਗਤ ਤੋਂ ਉਹ ਗਦਗਦ ਹੋ ਉੱਠੇ ਜੋ ਸਹੀ ਮਾਅਨਿਆਂ ਵਿੱਚ ਪੰਜਾਬੀਆਂ ਦੀ ਅਪਣੱਤ ਅਤੇ ਮੋਹ ਭਰੇ ਸੁਭਾਅ ਦਾ ਪ੍ਰਗਟਾਵਾ ਕਰਦਾ ਹੈ।” ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਆਜ਼ਾਦੀ ਸਮਾਰੋਹ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਨੇ ਕੀਤੀ, ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਵੱਖ-ਵੱਖ ਵਰਗਾਂ ਦੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਲਈ ਮਹੱਤਵਪੂਰਨ ਦਿਨ ਹੁੰਦਾ ਹੈ ਜੋ ਇਸ ਵਿੱਚ ਪੂਰੇ ਜੋਸ਼ੋ-ਖਰੋਸ਼ ਨਾਲ ਸ਼ਾਮਲ ਹੁੰਦੇ ਹਨ। ਇਸ ਮੌਕੇ ਮੁੱਖ ਮੰਤਰੀ ਨਾਲ ਉਨ•ਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਤੋਂ ਇਲਾਵਾ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਐਸ.ਆਰ. ਲੱਧੜ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ