nabaz-e-punjab.com

ਡੀਸੀ ਗੁਰਪ੍ਰੀਤ ਕੌਰ ਸਪਰਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਨਾਇਆ ‘ਸਦਭਾਵਨਾ ਦਿਵਸ’

ਜਾਤ ਪਾਤ, ਧਰਮ ਤੇ ਭਾਸ਼ਾ ਦੇ ਭੇਦਭਾਵ ਤੋਂ ਉੱਤੇ ਉੱਠ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕਰਨ ਦੀ ਲੋੜ
ਡੀੋਸੀ ਸ੍ਰੀਮਤੀ ਸਪਰਾ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਏ ਰੱਖਣ ਦੀ ਚੁਕਾਈ ਸਹੁੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਮੂਹ ਅਧਿਕਾਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਸਦਭਾਵਨਾ ਦਿਵਸ ਸਬੰਧੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਸਾਨੂੰ ਜਾਤ ਪਾਤ, ਖੇਤਰ, ਧਰਮ ਅਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਤ, ਖੇਤਰ, ਧਰਮ ਅਤੇ ਭਾਸ਼ਾ ਦਾ ਭੇਦਭਾਵ ਕੀਤੇ ਬਿਨਾਂ ਸਾਰੇ ਭਾਰਤ ਵਾਸੀਆਂ ਦੀ ਭਾਵਨਾਤਮਕ ਏਕਤਾ ਅਤੇ ਸਦਭਾਵਨਾ ਲਈ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਿੰਸਾ ਦਾ ਸਹਾਰਾ ਲਏ ਬਿਨਾਂ ਹਰ ਤਰ੍ਹਾਂ ਦੇ ਮਤਭੇਦ, ਗੱਲਬਾਤ ਅਤੇ ਸੰਵਿਧਾਨਕ ਮਾਧਿਅਮਾਂ ਨਾਲ ਸੁਲਝਾਉਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਦਭਾਵਨਾ ਦਿਵਸ ਹਰ ਸਾਲ 20 ਅਗਸਤ ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੇ ਜਨਮ ਦਿਨ ’ਤੇ ਮਨਾਇਆ ਜਾਂਦਾ ਹੈ ਅਤੇ ਉਹ 21ਵੀਂ ਸਦੀ ਦੇ ਨਿਰਮਾਤਾ ਵਜੋਂ ਜਾਣੇ ਜਾਂਦੇ ਹਨ। ਸਦਭਾਵਨਾ ਦਿਵਸ ਮੌਕੇ ਸਬ ਡਿਵੀਜ਼ਨਾਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਵੀ ਸਦਭਾਵਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸਹੁੰ ਚੁਕਾਈ ਗਈ।
ਇਸ ਮੌਕੇ ਏਡੀਸੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਵੀਰ ਸਿੰਘ, ਐਸਪੀ (ਐੱਚ) ਗੁਰਸੇਵਕ ਸਿੰਘ ਬਰਾੜ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ, ਆਰਟੀਏ ਸੁਖਵਿੰਦਰ ਕੁਮਾਰ, ਡੀਪੀਆਰਓ ਸੁਰਜੀਤ ਸਿੰਘ ਸੈਣੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਅਤੇ ਜ਼ਿਲ੍ਹਾ ਬਾਲ ਭਲਾਈ ਅਫ਼ਸਰ ਨਵਪ੍ਰੀਤ ਕੌਰ ਅਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…