Share on Facebook Share on Twitter Share on Google+ Share on Pinterest Share on Linkedin ਨਕਲੀ ਪਨੀਰ ਮਾਮਲਾ: ਬਲੌਂਗੀ ਪੁਲੀਸ ਵੱਲੋਂ ਤਿੰਨ ਹੋਰ ਮੁਲਜ਼ਮ ਗ੍ਰਿਫ਼ਤਾਰ, ਫੈਕਟਰੀ ਮਾਲਕ ਦਾ ਪੁਲੀਸ ਰਿਮਾਂਡ ਨਕਲੀ ਸਾਮਾਨ ਖਰੀਦਣ ਵਾਲੇ ਦੁਕਾਨਦਾਰਾਂ ਅਤੇ ਹਲਵਾਈਆਂ ਵਿਰੁੱਧ ਵੀ ਹੋਵੇਗੀ ਸਖ਼ਤ ਕਾਰਵਾਈ: ਐਸਐਚਓ ਮਨਫੂਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਬਲੌਂਗੀ ਪੁਲੀਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਬੀਤੇ ਦਿਨੀਂ ਇੱਥੋਂ ਦੇ ਨੇੜਲੇ ਪਿੰਡ ਬੱਲੋਮਾਜਰਾ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਜਾਅਲੀ ਪਨੀਰ, ਮੱਖਣ ਅਤੇ ਦੁੱਧ ਦੇ ਹੋਰ ਉਤਪਾਦ ਤਿਆਰ ਕਰਨ ਵਾਲੇ ਫੈਕਟਰੀ ਮਾਲਕ ਅਸ਼ੋਕ ਕੁਮਾਰ ਨੂੰ ਅੱਜ ਪੁਲੀਸ ਵੱਲੋਂ ਖਰੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਉਧਰ, ਬਲੌਂਗੀ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਪਵਨ ਕੁਮਾਰ, ਗੁਲਸ਼ਨ ਕੁਮਾਰ ਅਤੇ ਸਿਪਾਹੀ ਲਾਲ ਨੂੰ ਨਾਮਜ਼ਦ ਕਰਕੇ ਇਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਬਲੌਂਗੀ ਥਾਣਾ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨਕਲੀ ਪਨੀਰ, ਮੱਖਣ ਅਤੇ ਹੋਰ ਸਾਮਾਨ ਤਿਆਰ ਕਰਕੇ ਇਸ ਖੇਤਰ ਦੀਆਂ ਦੁਕਾਨਾਂ ਅਤੇ ਹਲਵਾਈਆਂ ਨੂੰ ਸਪਲਾਈ ਕਰਦੇ ਸਨ ਅਤੇ ਇਨ੍ਹਾਂ ਤੋਂ ਨਕਲੀ ਤਿਆਰ ਕੀਤਾ ਜਾਂਦਾ ਸਾਮਾਨ ਖਰੀਦਣ ਵਾਲੇ ਦੁਕਾਨਦਾਰਾਂ ਅਤੇ ਹਲਵਾਈਆਂ ਦੇ ਖ਼ਿਲਾਫ਼ ਵੀ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਬੀਤੇ ਕੱਲ੍ਹ ਡੇਅਰੀ ਵਿਕਾਸ ਬੋਰਡ, ਸਿਹਤ ਵਿਭਾਗ ਅਤੇ ਬਲੌਂਗੀ ਪੁਲੀਸ ਵੱਲੋਂ ਪ੍ਰੋਗਰੈਸਿਵ ਡੇਅਰੀ ਫਾਰਮਰ ਐਸੋਸੀਏਸ਼ਨ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਖਦੇਵ ਸਿੰਘ ਬਰੋਲੀ ਦੇ ਸਹਿਯੋਗ ਸਦਕਾ ਪਿੰਡ ਬੱਲੋਮਾਜਰਾ ਵਿੱਚ ਬਿਨਾਂ ਲਾਇਸੰਸ ਤੋੱ ਖਾਧ ਪਦਾਰਥ ਤਿਆਰ ਕਰਨ ਵਾਲੀ ਫੈਕਟਰੀ ਵਿਚ ਛਾਪਾਮਾਰੀ ਕਰਕੇ 2,060 ਕਿਲੋ ਨਕਲੀ ਪਨੀਰ 89 ਕਿਲੋ ਮੱਖਣ, ਦੇਸੀ ਘਿਓ, ਕ੍ਰੀਮ, 3 ਟਨ ਤੋੱ ਵੱਧ ਸਕਿਮ ਮਿਲਕ ਪਾਊਡਰ ਅਤੇ 120 ਲੀਟਰ ਸਲਫਿਊਰਿਕ ਐਸਿਡ ਬਰਾਮਦ ਕਰਕੇ ਇਸ ਗੋਰਖ ਧੰਦੇ ਨੂੰ ਚਲਾਉਣ ਵਾਲੇ ਅਸ਼ੋਕ ਕੁਮਾਰ ਵਾਸੀ ਮੌਲੀ ਜਗਰਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਸਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 272/273 ਅਤੇ 420 ਦਾ ਮਾਮਲਾ ਦਰਜ ਕੀਤਾ ਗਿਆ ਸੀ। ਪਿੰਡ ਬੱਲੋਮਾਜਰਾ ਵਿਖੇ ਤਿਆਰ ਕੀਤੇ ਜਾਂਦੇ ਨਕਲੀ ਪਨੀਰ, ਘਿਓ ਅਤੇ ਹੋਰ ਖਾਧ ਪਦਾਰਥ ਚੰਡੀਗੜ ਸਮੇਤ ਖਰੜ, ਕੁਰਾਲੀ, ਐਸ.ਏ.ਐਸ. ਨਗਰ, ਡੇਰਾਬਸੀ, ਰਾਜਪੁਰਾ ਅਤੇ ਹੋਰ ਨੇੜਲੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਪਲਾਈ ਕੀਤੇ ਜਾਂਦੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ