nabaz-e-punjab.com

ਆਰਐਮਪੀ ਡਾਕਟਰਾਂ ਵੱਲੋਂ ਲਾਂਡਰਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ

ਨਸ਼ਾ ਵਿਰੋਧੀ ਮੁਹਿੰਮ ਦੀ ਆੜ ਹੇਠ ਆਰਐਮਪੀ ਡਾਕਟਰਾਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਕੀਤੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਆਰ ਐਮ ਪੀ ਡਾਕਟਰਾਂ ਵੱਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਆਪਣੇ ਕਲੀਨਿਕ ਬੰਦ ਰੱਖ ਕੇ ਇੱਕ ਦਿਨਾਂ ਹੜਤਾਲ ਕੀਤੀ ਗਈ। ਐਸੋਸੀਏਸ਼ਨ ਦੇ ਸੂਬਾ ਸਕੱਤਰ ਡਾ ਬਲਬੀਰ ਸਿੰਘ ਦੀ ਅਗਵਾਈ ਹੇਠ ਡਾਕਟਰਾਂ ਨੇ ਪਿੰਡ ਲਾਂਡਰਾਂ ਵਿਖੇ ਪ੍ਰਭਾਵਸ਼ਾਲੀ ਇਕੱਤਰਤਾ ਕੀਤੀ ਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਵਿੱਢੀ ਨਸ਼ਿਆਂ ਵਿਰੋਧੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਡਾ. ਬਲਬੀਰ ਸਿੰਘ, ਡਾ. ਗੁਰਮੁਖ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਸੁਖਦੇਵ ਸਿੰਘ, ਡਾ. ਸੁਖਵੀਰ ਸਿੰਘ, ਡਾ. ਤਰਸੇਮ ਗਰਗ, ਡਾ. ਤਰਸੇਮ ਸੈਣੀ, ਡਾ. ਟਹਿਲ ਸਿੰਘ, ਡਾ. ਰਾਜ ਕੁਮਾਰ, ਡਾ. ਬਿਕਰਮ ਨੇ ਬੋਲਦਿਆਂ ਪੰਜਾਬ ਸਰਕਾਰ ਕੋਲੋਂ ਆਰਐਮਪੀ ਡਾਕਟਰਾਂ ਦੀ ਤਜਰਬੇ ਅਤੇ ਵਿੱਦਿਅਕ ਯੋਗਤਾ ਦੇ ਆਧਾਰ ਉੱਤੇ ਬਿਨ੍ਹਾਂ ਕਿਸੇ ਦੇਰੀ ਤੋਂ ਰਜਿਸਟਰੇਸ਼ਨ ਖੋਲਣ ਦੀ ਮੰਗ ਕੀਤੀ। ਉਨ੍ਹਾਂ ਬਾਹਰਲੇ ਰਾਜਾਂ ਤੋਂ ਰਜਿਸਟਰਡ ਡਾਕਟਰਾਂ ਦੀ ਪੰਜਾਬ ਵਿੱਚ ਮਾਈਗਰੇਸ਼ਨ ਕੀਤੇ ਜਾਣ ਲਈ ਵੀ ਆਖਿਆ। ਐਸੋਸੀਏਸ਼ਨ ਦੇ ਆਗੂਆਂ ਨੇ ਇਸ ਮੌਕੇ ਇਸ ਗੱਲ ਉੱਤੇ ਅਫ਼ਸੋਸ ਪ੍ਰਗਟਾਇਆ ਕਿ ਨਸ਼ਿਆਂ ਦੀ ਆੜ ਹੇਠ ਪੰਜਾਬ ਦੇ ਪਿੰਡਾਂ ਵਿੱਚ ਚੌਵੀ ਘੰਟੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵਾਲੇ ਆਰਐਮਪੀ ਡਾਕਟਰਾਂ ਨੂੰ ਬੇਵਜ਼੍ਹਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਸਹਿਣ ਨਹੀਂ ਕੀਤਾ ਜਾਵੇਗਾ। ਡਾਕਟਰਾਂ ਨੇ ਇਸ ਮੌਕੇ ਲਾਂਡਰਾਂ ਤੋਂ ਲੈਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਵੀ ਕੱਢੀ। ਇਸ ਮੌਕੇ ਉਨ੍ਹਾਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਨਸ਼ਾ ਵਿਰੋਧੀ ਮੁਹਿੰਮ ਲਈ ਸਹਿਯੋਗ ਦੇਣ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੰਗ ਪੱਤਰ ਵੀ ਸੌਂਪਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…