Share on Facebook Share on Twitter Share on Google+ Share on Pinterest Share on Linkedin ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਨਸ਼ਿਆਂ ਵਿਰੱੁਧ ਨਾਟਕ ਦਾ ਮੰਚਨ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਅਗਸਤ: ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸਕੂਲ ਆਫ਼ ਸੋਸ਼ਲ ਸਾਇੰਸਜ਼ ਅਤੇ ਯੂਨੀਵਰਸਟੀ ਸਕੂਲ ਆਫ ਐਜੂਕੇਸ਼ਨ ਵੱਲੋਂ ਨਸ਼ਿਆਂ ਵਿਰੱੁਧ ਇਕ ਨਾਟਕ ‘ਦੰਮ ਤੋੜਦੇ ਰਿਸ਼ਦੇ ’ਦਾ ਮੰਚਨ ਕੀਤਾ ਗਿਆ। ਇਹ ਨਾਟਕ ਰੋਪੜ ਦੇ ਕ੍ਰਾਂਤੀ ਕਲਾ ਮੰਚ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ ਜਿਸ ਨੂੰ ਪੰਜਾਬ ਦੀ ਸੰਕਲਪ ਸੋਸਾਇਟੀ ਦੁਆਰਾ ਸਪਾਂਸਰ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਸਲਰ ਪ੍ਰੋਫੈਸਰ ਡਾ. ਦਲਜੀਤ ਸਿੰਘ ਨੇ ਇੱਥੇ ਨੌਜਵਾਨਾਂ ਖਾਸ ਤੌਰ ‘ਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਵਿੱਚ ਨਸ਼ਾਖੋਰੀ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਇਹ ਬਹੁਤ ਜਰੂਰੀ ਹੈ। ਇਸ ਮੌਕੇ ਡਾ. ਓਪੀ ਮਿੱਡਾ ਰਜਿਸਟਰਾਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ। ਇਸ ਨਾਟਕ ਨੇ ਨਸ਼ਾਖੋਰੀ ਦੀ ਸਮੱਸਿਆ ਅਤੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕੀਤਾ ਜੋ ਕਿ ਚਿੰਤਾਜਨਕ ਹੈ। ਡੀਨ ਡਾ ਇੰਦੂ ਰਿਹਾਨੀ ਦੁਆਰਾ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸਰੀਰਕ ਸਿਹਤ ਅਤੇ ਪਰਿਵਾਰਕ ਜੀਵਨ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਕੀਤੀ ਗਈ ਇੱਕ ਪਹਿਲ ਸੀ। ਸੰਕਾਪ ਸਸਸਾਇਟੀ ਦੇ ਪ੍ਰਧਾਨ ਫਾਦਰ ਜੋਸ ਕੁਰੀਆਕੋਸ ਨੇ ਵਿਦਿਆਰਥੀਆਂ ਨੂੰ ਨਾਟਕ ਲਈ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਇੱਕ ਸਹੁੰ ਲੈਣ। ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਸਲਰ ਪ੍ਰੋਫੈਸਰ ਡਾ. ਦਲਜੀਤ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ