Share on Facebook Share on Twitter Share on Google+ Share on Pinterest Share on Linkedin ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਗੁਰਬਾਣੀ ਰਾਹੀਂ ਨਸ਼ਿਆਂ ਦਾ ਤਿਆਗ ਕਰਨ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ: ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਗੁਰਬਾਣੀ ਰਾਹੀਂ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਅੱਜ ਇੱਥੋਂ ਦੇ ਸੈਕਟਰ-66 ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਅਤੇ ਭਾਈ ਗੁਰਵਾਰਸ ਸਿੰਘ ਚੰਡੀਗੜ੍ਹ ਵਾਲਿਆਂ ਨੇ ਗੁਰਬਾਣੀ ਤੇ ਕਥਾ ਕੀਰਤਨ ਰਾਹੀਂ ਕੇਂਦਰ ਵਿੱਚ ਦਾਖ਼ਲ ਨਸ਼ੇ ਦੇ ਰੋਗੀਆਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਆ। ਕਥਾ-ਪ੍ਰਵਚਨ ਕਰਦਿਆਂ ਭਾਈ ਲਖਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿੱਚ ਬਹੁਤ ਤਾਕਤ ਹੈ। ਜਿਹੜੀ ਅਸੰਭਵ ਕੰਮ ਨੂੰ ਵੀ ਸੰਭਵ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਤਾਂ ਨਰਕ ਦੀ ਮਾਰ ਤੋਂ ਵੀ ਬਚਾ ਲੈਂਦੀ ਹੈ। ਫਿਰ ਗੁਰਬਾਣੀ ਪੜ੍ਹਦਿਆਂ-ਸੁਣਦਿਆਂ ਨਸ਼ਾ ਛਡਣਾ ਕੋਈ ਵੱਡੀ ਗੱਲ ਨਹੀਂ ਹੈ। ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਗੁਰਬਾਣੀ ਰਾਹੀਂ ਤੰਦਰੁਸਤ ਰਹਿਣ ਲਈ ਪ੍ਰੇਰਨਾ ਦਿੱਤੀ ਗਈ ਹੈ। ਨਸ਼ੇ ਦੇ ਮਰੀਜ਼ਾਂ ਨੂੰ ਗੁਰਬਾਣੀ ਰਾਹੀਂ ਜਾਗਰੂਕ ਕਰਨ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਸਬੰਧਤ ਮਰੀਜ਼ ਨਸ਼ੇ ਦੀ ਮਾੜੀ ਆਦਤ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਣ। ਉਨ੍ਹਾਂ ਕਿਹਾ ਕਿ ਗੁਰਬਾਣੀ ਸਮਾਗਮ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਸਮਾਗਮ ਦੇ ਅਖ਼ੀਰ ਵਿਚ ਸਮੁੱਚੀ ਸੰਗਤ ਨੇ ‘ਦੇਹ ਸ਼ਿਵਾ ਬਰ ਮੋਹੇ ਈਹੈ’ ਸ਼ਬਦ ਗਾਇਆ ਅਤੇ ਸਮਾਪਤੀ ਹੋਣ ’ਤੇ ਰਲ-ਮਿਲ ਕੇ ਚਾਹ-ਪਾਣੀ ਛਕਿਆ। ਇਸ ਮੌਕੇ ਮਨੋਵਿਗਿਆਨੀ ਡਾ. ਪੂਜਾ ਗਰਗ, ਡਾ. ਅੰਸ਼ੂ ਅਤੇ ਹੋਰ ਸਟਾਫ਼ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ