nabaz-e-punjab.com

ਸੀਜੀਸੀ ਝੰਜੇੜੀ ਵਿੱਚ ਫਰੈਸ਼ਰ ਪਾਰਟੀ ਮੌਕੇ ਵੱਖ ਵੱਖ ਰਾਜਾਂ ਦੇ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ

ਯੂਨੀਵਰਸਿਟੀ ਪੱਧਰ ਤੇ ਮੈਰਿਟ ਵਿੱਚ ਆਉਣ ਵਾਲੇ ਵਿਦਆਰਥੀਆਂ ਨੂੰ ਦਿੱਤੇ ਜਾਣਗੇ ਨਕਦ ਇਨਾਮ ਤੇ ਲੈਪਟਾਪ: ਧਾਲੀਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿੱਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਨੂੰ ਆਖਦਿਆਂ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ। ਜਿਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨ੍ਰਿਤਾਂ ਰਾਹੀਂ ਇਸ ਦਿਹਾੜੇ ਨੂੰ ਯਾਦਗਾਰੀ ਬਣਾ ਦਿੱਤਾ। ਵੱਖ-ਵੱਖ ਕਲਾ ਦੀਆਂ ਵੰਨਗੀਆਂ ਨਾਲ ਸੱਜੀ ਇਸ ਪਾਰਟੀ ਵਿੱਚ ਕੰਪਿਊਟਰ, ਇੰਜੀਨੀਅਰਿੰਗ ਅਤੇ ਐਗਰੀਕਲਚਰਲ ਦੇ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਬਿਹਤਰੀਨ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿਤੀ। ਪ੍ਰੈਜ਼ੀਡੈਂਟ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੱਥੇ ਝੰਜੇੜੀ ਕਾਲਜ ਵਿਚ ਬੈੱਸਟ ਸਟਾਫ਼ ਅਤੇ ਅਤਿ ਆਧੁਨਿਕ ਲੈਬ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਸਿੱਖਿਆਂ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਮੈਨੇਜਮੈਂਟ ਵੱਲੋਂ ਹਰ ਤਰਾਂ ਦੀ ਮਦਦ ਕੀਤੀ ਜਾਂਦੀ ਹੈ।
ਸ੍ਰੀ ਧਾਲੀਵਾਲ ਨੇ ਇਸ ਮੌਕੇ ’ਤੇ ਇਕ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ ਜੋ ਵਿਦਿਆਰਥੀਆਂ ਯੂਨੀਵਰਸਿਟੀ ਦੀਆਂ ਪਹਿਲੀਆਂ ਮੈਰਿਟ ਪੁਜ਼ੀਸ਼ਨ ਤੇ ਆਉਣਗੇ ਉਨ੍ਹਾਂ ਨੂੰ ਮੈਨੇਜਮੈਂਟ ਵੱਲੋਂ ਲੈਪਟਾਪ ਅਤੇ ਨਕਦ ਰਾਸ਼ੀ ਦਿਤੀ ਜਾਵੇਗੀ। ਇਸ ਮੌਕੇ ਤੇ ਵਿਦਿਆਰਥੀਆਂ ਨੇ ਵੱਖ ਵੱਖ ਰਾਜਾਂ ਦੇ ਡਾਂਸ ਪੇਸ਼ ਕਰ ਕੇ ਵੱਖ ਵੱਖ ਸੱਭਿਆਚਾਰਾਂ ਦੀ ਦਿੱਖ ਨੂੰ ਸਭ ਦੇ ਸਨਮੁੱਖ ਪੇਸ਼ ਕੀਤਾ। ਇਸ ਖ਼ੂਬਸੂਰਤ ਦਿਹਾੜੇ ਦੀ ਖਿੱਚ ਦਾ ਮੁੱਖ ਕੇਂਦਰ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਸੀ। ਜਿਸ ਵਿੱਚ ਇਲੈਕਟ੍ਰੋਨਿਕ ਵਿਭਾਗ ਦੇ ਪਰਨਵ ਅਤੇ ਫੈਸ਼ਨ ਵਿਭਾਗ ਦੀ ਸਵੇਤਾ ਮਿਸਟਰ ਅਤੇ ਮਿਸ ਫਰੈਸ਼ਰ ਚੁਣੇ ਗਏ। ਜਦਕਿ ਕੰਪਿਊਟਰ ਵਿਭਾਗ ਦੇ ਅਭੀਜੋਤ ਨੂੰ ਮਿਸਟਰ ਸਟਾਲਿੰਸ, ਐਮਬੀਏ ਵਿਭਾਗ ਦੀ ਸ਼ਵੇਤਾ ਨੂੰ ਮਿਸ ਫੈਸ਼ਨਇਸਟਾ, ਖੇਤੀਬਾੜੀ ਵਿਭਾਗ ਦੀ ਮੋਨਿਕਾ ਮਿਸ ਡਰੀਮ ਗਰਲ ਅਤੇ ਖੇਤੀਬਾੜੀ ਵਿਭਾਗ ਦੇ ਹੀ ਰੋਹਿਤ ਨੂੰ ਮਿਸਟਰ ਡਿਵਾਇਨ ਥਾਉਟਸ ਚੁਣਿਆ ਗਿਆ।
ਜੂਨੀਅਰ ਵਿਦਿਆਰਥੀਆਂ ਦੀ ਹਾਸ-ਰਸ ਪੇਸ਼ਕਸ਼ ਜਿੱਥੇ ਨੇ ਸਾਰਿਆਂ ਨੂੰ ਖਿੜ ਖੜਾਂ ਕੇ ਹੱਸਣ ਲਈ ਮਜਬੂਰ ਕਰ ਦਿੱਤਾ। ਉੱਥੇ ਹੀ ਨਵੇਂ ਆਏ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪੱਛਮੀ ਡਾਂਸ ਨੇ ਵੀ ਸਮਾਗਮ ਵਿਚ ਖੂਬ ਰੰਗ ਬੰਨਿਆਂ। ਜਦੋਂਕਿ ਸਮਾਗਮ ਦਾ ਮੁੱਖ ਆਕਰਸ਼ਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਭੰਗੜਾ ਰਿਹਾ। ਇਸ ਰੰਗਾ-ਰੰਗ ਪ੍ਰੋਗਰਾਮ ਦੇ ਅੰਤ ਵਿੱਚ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…