nabaz-e-punjab.com

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੀ ਸਥਿਤੀ ਵਧੇਰੇ ਮਜ਼ਬੂਤ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਪਾਰਟੀ ਦੀ ਸਥਿਤੀ ਵਧੇਰੇ ਮਜ਼ਬੂਤ ਹੈ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਇੱਥੋਂ ਦੇ ਸੈਕਟਰ-69 ਸਥਿਤ ਪਾਰਟੀ ਦਫ਼ਤਰ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਕੌਂਸਲਰਾਂ ਅਤੇ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਚਰਚਾ ਕੀਤੀ ਗਈ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਮੁੱਦੇ ਉਪਰ ਫੇਲ੍ਹ ਹੋ ਗਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਤੋਂ ਦੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਨਿਰਾਸ਼ ਹੈ ਅਤੇ ਲੋਕਾਂ ਦਾ ਕਾਂਗਰਸ ਪ੍ਰਤੀ ਰੋਸ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਨਾਲ ਜੁੜ ਰਹੇ ਹਨ। ਜਿਸ ਕਾਰਨ ਅਕਾਲੀ ਦਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਬਹੁਮਤ ਨਾਲ ਜਿੱਤੇਗਾ।
ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਚੋਣਾਂ ਸਬੰਧੀ ਵੱਖ ਵੱਖ ਆਗੂਆਂ ਅਤੇ ਸਰਗਰਮ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਉਨ੍ਹਾਂ ਪਾਰਟੀ ਦੀ ਜਿੱਤ ਲਈ ਤਕੜੇ ਹੋ ਕੇ ਕੰਮ ਕਰਨ ਲਈ ਪ੍ਰੇਰਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਹਾਰ ਦੇਖ ਕੇ ਬੁਖਲਾ ਗਈ ਹੈ ਅਤੇ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਪ੍ਰੰਤੂ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣਗੇ।
ਇਸ ਮੌਕੇ ਕੰਵਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਸੁਰਿੰਦਰ ਸਿੰਘ ਰੋਡਾ, ਗੁਰਮੱਖ ਸਿੰਘ ਸੋਹਲ, ਹਰਦੀਪ ਸਿੰਘ ਸਰਾਓ, ਆਰ.ਪੀ. ਸ਼ਰਮਾ, ਬੌਬੀ ਕੰਬੋਜ, ਪਰਵਿੰਦਰ ਸਿੰਘ ਤਸਿੰਬਲੀ, ਰਜਿੰਦਰ ਕੌਰ ਕੁੰਭੜਾ, ਜਸਬੀਰ ਕੌਰ ਅਤਲੀ, ਗੁਰਮੀਤ ਕੌਰ, ਰਜਨੀ ਗੋਇਲ, (ਸਾਰੇ ਕੌਂਸਲਰ), ਪ੍ਰਦੀਪ ਸਿੰਘ ਭਾਰਜ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਪ੍ਰਭਜੋਤ ਸਿੰਘ ਕਲੇਰ, ਗਿਆਨੀ ਤਰਸੇਮ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…