Share on Facebook Share on Twitter Share on Google+ Share on Pinterest Share on Linkedin ਬੱਬੀ ਬਾਦਲ ਵੱਲੋਂ ਧਨਾਸ ਕੁਸ਼ਤੀ ਦੰਗਲ ਦਾ ਪੋਸਟਰ ਰਿਲੀਜ਼ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ: ਬੱਬੀ ਬਾਦਲ ਕੁਸ਼ਤੀ ਦੰਗਲ ਤੇ ਕਬੱਡੀ ਦਾ ਰੁਝਾਨ ਵਧਣ ਨਾਲ ਨੌਜਵਾਨਾਂ ਵਿੱਚ ਨਸ਼ਿਆਂ ਦਾ ਰੁਝਾਨ ਘਟਿਆਂ: ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ: ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਯੂਥ ਸਪੋਰਟਸ ਕਲੱਬ ਧਨਾਸ ਵੱਲੋਂ 24 ਸਤੰਬਰ ਨੂੰ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪੇਂਡੂ ਖੇਡਾਂ ਇਨਸਾਨੀ ਜੀਵਨ ਵਿੱਚ ਬਹੁਤ ਮਹੱਤਵਪੂਰਨ ਰੋਲ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੁਸ਼ਤੀ ਦੰਗਲ ਅਤੇ ਕਬੱਡੀ ਦਾ ਰੁਝਾਨ ਵਧਿਆ ਹੈ ਉਦੋਂ ਤੋਂ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ੇ ਦੀ ਲਤ ਘਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਾਲੇ ਵੀ ਬਹੁਤ ਸਾਰਾ ਕੰਮ ਬਾਕੀ ਹੈ ਅਤੇ ਸਮੁੱਚੇ ਸਮਾਜ ਅਤੇ ਸਮੂਹ ਰਾਜਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਪੱਧਰ ’ਤੇ ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬ ਅਤੇ ਧਾਰਮਿਕ ਸੰਸਥਾਵਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੱਚੇ ਦਿਲੋਂ ਉਪਰਾਲੇ ਕੀਤੇ ਜਾਣ ਤਾਂ ਨਿਸ਼ਚਿਤ ਹੀ ਤੰਦਰੁਸਤ ਪੰਜਾਬ ਅਤੇ ਨਰੋਏ ਸਮਾਜ ਦੀਆਂ ਦੇਸ਼ ਭਰ ਵਿੱਚ ਗੱਲਾਂ ਹੋਣਗੀਆਂ। ਬੱਬੀ ਬਾਦਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਮਾਂ ਖੇਡ ਕਬੱਡੀ ਵਰਲਡ ਕੱਪ ਮੁੜ ਤੋਂ ਸ਼ੁਰੂ ਕੀਤੇ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਦਾ ਮੌਕਾ ਮਿਲ ਸਕੇ। ਇਸ ਮੌਕੇ ਕੁਸ਼ਤੀ ਦੰਗਲ ਦੇ ਪ੍ਰਬੰਧਕ ਗੁਰਵਿੰਦਰ ਸਿੰਘ ਸੰਧੂ ਅਤੇ ਕਰਮਾਂ ਸੰਧੂ ਨੇ ਦੱਸਿਆ ਕਿ ਇਸ ਦੰਗਲ ਵਿੱਚ ਪੰਜਾਬ ਦੇ ਨਾਮਵਰ ਪਹਿਲਵਾਨ ਹਿੱਸਾ ਲੈਣਗੇ ਅਤੇ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕਰਮਜੀਤ ਸਿੰਘ ਸੰਧੂ, ਕਿੱਦਾ ਕਜਹੇੜੀ, ਮਾਨ ਸਿੰਘ, ਕੁਲਵਿੰਦਰ ਸਿੰਘ, ਸੁੱਖੀ ਧਨਾਸ, ਅਮਰੀਕ ਸਿੰਘ ਰੋਣੀ, ਤਲਵਿੰਦਰ ਸਿੰਘ ਗਿੱਲ ਲਾਂਡਰਾਂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ