Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਦੇ ਪਿੰਡਾਂ ਦੀ ਹੱਦ ਅੰਦਰ 19 ਤੇ 22 ਸਤੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਡੀਸੀ ਮੁਹਾਲੀ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਜਾਰੀ ਕੀਤੇ ਪਾਬੰਦੀ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿੰਡਾਂ ਦੀ ਹੱਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਭਲਕੇ 19 ਸਤੰਬਰ ਅਤੇ 22 ਸਤੰਬਰ 2018 ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਕਤ ਦਰਸਾਈਆਂ ਮਿਤੀਆਂ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲ੍ਹਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਮੈਰਿਜ ਪੈਲਿਸਾਂ ਵਿੱਚ ਵੀ ਨਹੀਂ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ। ਸ੍ਰੀਮਤੀ ਸਪਰਾ ਨੇ ਸੀਨੀਅਰ ਕਪਤਾਨ ਪੁਲੀਸ ਅਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਐਸ.ਏ.ਐਸ ਨਗਰ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਉਣ ਲਈ ਆਖਿਆ ਹੈ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਨੰਬਰ ਐਸ.ਈ.ਸੀ-ਐਸ.ਏ-2018/5475-5578 ਮਿਤੀ 29.08.2018 ਰਾਹੀਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਵਾਲੇ ਦਿਨ ਮਿਤੀ 19 ਸਤੰਬਰ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 22 ਸਤੰਬਰ ਨੂੰ ਪਿੰਡਾਂ ਦੀ ਹਦੂਦ ਅੰਦਰ ਡਰਾਈ ਡੇਅ ਘੋਸ਼ਿਤ ਕਰਨ ਸਬੰਧੀ ਲਿਖਿਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ