nabaz-e-punjab.com

ਸਲੈਕਟਿਡ ਹੈਲਥ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਸਲੈਕਟਿਡ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਜ਼ਿਲ੍ਹਾ ਇਕਾਈ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਿੱਚ ਜੋ 1263 ਮਲਟੀਪਰਪਜ਼ ਹੈਲਥ ਵਰਕਰ ਦੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪਿਛਲੇ ਡੇਢ ਸਾਲ ਤੋਂ ਚੱਲ ਰਹੀ ਹੈ। ਉਸ ਵਿੱਚ ਸਟੇਅ ਲੱਗ ਜਾਣ ਕਾਰਨ ਯੋਗ ਉਮੀਦਵਾਰਾਂ ਦੀ ਨਿਯੁਕਤੀ ’ਤੇ ਰੋਕ ਲਗਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ 23 ਮਈ 2018 ਨੂੰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਟੇਅ ਹਟਾ ਕੇ 1263 ਅਸਾਮੀਆਂ ਤੇ ਇਸਤਿਹਾਰ ਅਨੁਸਾਰ ਭਰਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ, ਪਰ ਹੁਣ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਅਤੇ ਸਿਹਤ ਵਿਭਾਗ ਸੁਸਤ ਚਾਲ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੁਆਇੰਨਿਗ ਨੂੰ ਲੈ ਕੇ ਉਹ ਕਈ ਵਾਰ ਸਿਹਤ ਡਾਇਰੈਕਟਰ ਨੂੰ ਮਿਲੇ ਪ੍ਰੰਤੂ ਉਨ੍ਹਾਂ ਵੱਲੋਂ ਜੁਆਇੰਨਗ ਲਈ ਕੋਈ ਹਾਂ ਪੱਖੀ ਹੁਗਾਰਾ ਨਹੀਂ ਮਿਲਿਆ ਹਰ ਵਾਰ 10 ਦਿਨਾਂ ਤੱਕ ਜੁਆਇੰਨ ਕਰਵਾਉਣ ਦਾ ਲਾਰਾ ਲਗਾ ਕੇ ਹੈਲਥ ਵਰਕਰਾਂ ਨੂੰ ਟਾਲ ਦਿੱਤਾ ਗਿਆ।
ਇਸ ਸਬੰਧੀ ਮੁਹਾਲੀ ਜ਼ਿਲ੍ਹੇ ਦੇ ਸਲੈਕਟਡ ਹੈਲਥ ਵਰਕਰਾਂ ਵੱਲੋਂ ਮੁਹਾਲੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਮਿਲ ਕੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਜਲਦੀ ਜੁਆਇਨ ਨਾ ਕਰਵਾਇਆ ਗਿਆ ਤਾਂ ਉਹ 27 ਸਤੰਬਰ ਨੂੰ ਪਟਿਆਲਾ ਵਿੱਚ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘਿਰਾਉ ਕਰਨਗੇ। ਇਸ ਮੌਕੇ ਸੁਖਵੰਤ ਸਿੰਘ, ਜਗਤਾਰ ਸਿੰਘ, ਲਖਵੰਤ ਸਿੰਘ, ਰੋਹਿਤ ਕੁਮਾਰ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਤੇਜਿੰਦਰ ਸਿੰਘ, ਜਤਿੰਦਰ ਸਿੰਘ, ਸਜੀਵ ਕੁਮਾਰ, ਚਰਨਜੀਤ ਵਰਮਾ, ਗੁਰਦੀਪ, ਕੁਲਬੀਰ ਸਿੰਘ, ਰੁਪਿੰਦਰ ਸਿੰਘ, ਜਸਵੀਰ ਸਿੰਘ, ਸੁਖਵੀਰ ਸਿੰਘ, ਨਰਿੰਦਰ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਸਿੰਘ, ਰਘਵੀਰ ਸਿੰਘ, ਕੁਲਵਿੰਦਰ ਕੁਮਾਰ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…