nabaz-e-punjab.com

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ: ਚੋਣ ਪ੍ਰਚਾਰ ਦੌਰਾਨ ਇੱਕ ਦੂਜੇ ਖ਼ਿਲਾਫ਼ ਦੂਸ਼ਣਬਾਜੀ ਰਹੀ ਭਾਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਮੁਹਾਲੀ ਵਿੱਚ ਭਲਕੇ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਭਾਵੇਂ ਇਸ ਸਮੇੱ ਚੋਣ ਪ੍ਰਚਾਰ ਬੰਦ ਹੋ ਗਿਆ ਹੈ, ਪਰ ਇਹਨਾਂ ਚੋਣਾਂ ਸਬੰਧੀ ਚੋਣ ਲੜ ਰਹੇ ਉਮੀਦਵਾਰਾਂ ਵਲੋੱ ਪੂਰਾ ਜੋਰ ਲਾਇਆ ਜਾ ਰਿਹਾ ਹੈ। ਇਹਨਾਂ ਚੋਣਾਂ ਵਿੱਚ ਸਾਰੇ ਹੀ ਉਮੀਦਵਾਰਾਂ ਵੱਲੋਂ ਕਈ ਦਿਨ ਪਹਿਲਾਂ ਤੋਂ ਹੀ ਆਪੋ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸੇ ਤਰ੍ਹਾਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਹਮਾਇਤ ਵਿੱਚ ਵੀ ਇਹਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਵੱਲੋਂ ਚੋਣ ਪ੍ਰਚਾਰ ਵੱੱਡੇ ਪੱਧਰ ਉਪਰ ਕੀਤਾ ਗਿਆ।
ਇਸ ਚੋਣ ਪ੍ਰਚਾਰ ਦੌਰਾਨ ਇਹ ਗੱਲ ਵੇਖਣ ਵਿੱਚ ਆਈ ਕਿ ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜਾਦ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿਚੋੱ ਲੋਕਾਂ ਦੇ ਅਸਲ ਮੁੱਦੇ ਇਕ ਤਰਾਂ ਗਾਇਬ ਹੀ ਰਹੇ ਅਤੇ ਚੋਣ ਪ੍ਰਚਾਰ ਦੌਰਾਨ ਆਗੂਆ ਦਾ ਪੂਰਾ ਜੋਰ ਇਕ ਦੂਜੇ ਉਪਰ ਚਿੱਕੜ ਸੁੱਟਣ ਵੱਲ ਹੀ ਲੱਗਿਆ ਰਿਹਾ।
ਇਨ੍ਹਾਂ ਚੋਣਾਂ ਸਬੰਧੀ ਕੀਤੇ ਗਏ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਬਰਗਾੜੀ ਘਟਨਾ ਅਤੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਮੁੱਖ ਮੁੱਦਾ ਬਣਾਇਆ ਗਿਆ। ਇਸਦੇ ਨਾਲ ਹੀ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਸਬੰਧੀ ਸਾਰਾ ਦੋਸ਼ ਬਾਦਲਾਂ ਸਿਰ ਹੀ ਮੜਨ ਦਾ ਯਤਨ ਕੀਤਾ ਗਿਆ। ਦੂਜੇ ਪਾਸੇ ਅਕਾਲੀ ਦਲ ਬਾਦਲ ਵੱਲੋਂ ਵੀ ਇਹਨਾਂ ਚੋਣਾਂ ਦੌਰਾਨ ਕਾਂਗਰਸ ਸਰਕਾਰ ਵਲੋੱ 1984 ਵਿੱਚ ਦਰਬਾਰ ਸਾਹਿਬ ਉਪਰ ਕੀਤੇ ਗਏ ਹਮਲੇ ਅਤੇ 1984 ਦੀ ਸਿੱਖ ਨਸਲਕੁਸ਼ੀ ਦਾ ਮੁੱਦਾ ਉਠਾ ਕੇ ਕਾਂਗਰਸ ਨੂੰ ਘੇਰਨ ਦਾ ਯਤਨ ਕੀਤਾ ਜਾਂਦਾ ਰਿਹਾ।
ਇਹਨਾਂ ਚੋਣਾਂ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੂਜੇ ਉਪਰ ਹਮਲੇ ਜਾਰੀ ਰਹੇ ਪਰ ਇਨ੍ਹਾਂ ਚੋਣਾਂ ਦੌਰਾਨ ਲੋਕਾਂ ਦੇ ਮੁੱਦੇ ਦੀ ਕਿਸੇ ਵੀ ਪਾਰਟੀ ਨੇ ਕੋਈ ਗੱਲ ਨਾ ਕੀਤੀ। ਨਾ ਹੀ ਕਿਸੇ ਪਾਰਟੀ ਨੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਦੀ ਕੋਈ ਗੱਲ ਕੀਤੀ। ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਆਏ ਸੀਨੀਅਰ ਆਗੂਆਂ ਵਲੋੱ ਚੋਣ ਪ੍ਰਚਾਰ ਨੂੰ ਕਾਫ਼ੀ ਹੱਦ ਤਕ ਇਕ ਦੂਜੇ ਦੀ ਭੰਡੀ ਕਰਨ ਤੱਕ ਸੀਮਤ ਕਰ ਦਿੱਤਾ ਗਿਆ। ਹਾਲਾਂਕਿ ਇਸ ਦੌਰਾਨ ਵਿਕਾਸ ਦੀ ਗੱਲ ਵੀ ਹੋਈ ਅਤੇ ਲੋਕ ਮੁੱਦਿਆਂ ’ਤੇ ਵੀ ਥੋੜੀ ਬਹੁਤ ਚਰਚਾ ਹੋਈ ਪਰੰਤੂ ਉਹ ਵੀ ਆਗੂਆਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਕੀਤੀ ਜਾਂਦੀ ਦੂਸ਼ਣਬਾਜੀ ਦੇ ਰੌਲੇ ਰੱਪੇ ਵਿੱਚ ਹੀ ਗਵਾਚ ਕੇ ਰਹਿ ਗਈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…