Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਫਿਲਮ ‘ਮਨਮਰਜੀਆਂ’ ’ਤੇ ਪਾਬੰਦੀ ਲਗਾਉਣ ਦੀ ਮੰਗ ਗੁਰਦੁਆਰਾ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ: ਗੁਰਦੁਆਰਾ ਤਾਲਮੇਲ ਕਮੇਟੀ ਐਸਏਐਸ ਨਗਰ ਦੀ ਅਗਵਾਈ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਇੱਕ ਮੀਟਿੰਗ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਵਿਵਾਦਮਈ ਫਿਲਮ ਮਨਮਰਜੀਆਂ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਮੀਤ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਨੇ ਦਸਿਆ ਕਿ ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਹਿੰਦੀ ਫਿਲਮ ਮਨਮਰਜੀਆਂ ਵਿੱਚ ਇਤਰਾਜਯੋਗ ਦ੍ਰਿਸ਼ਾਂ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ ਅਤੇ ਇਸ ਫਿਲਮ ਤੇ ਤੁਰੰਤ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਬੁਲਾਰਿਆਂ ਨੇ ਕਿਹਾ ਕਿ ਫਿਲਮ ਵਿਚਲੇ ਇਤਰਾਜਯੋਗ ਦ੍ਰਿਸ਼ਾਂ ਨੂੰ ਕੱਟ ਕੇ ਹੀ ਇਹ ਫਿਲਮ ਰਿਲੀਜ ਕੀਤੀ ਜਾਣੀ ਚਾਹੀਦੀ ਹੈ। ਅਦਾਕਾਰ ਨਰਿੰਦਰਪਾਲ ਸਿੰਘ ਨੀਨਾ ਨੇ ਕਿਹਾ ਕਿ ਭਾਰਤੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਪੰਥ ਦਾ ਇਕ ਨੁਮਾਇੰਦਾ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਫਿਲਮਾਂ ਵਿੱਚ ਸਿੱਖ ਧਰਮ ਸਬੰਧੀ ਇਤਰਾਜਯੋਗ ਦ੍ਰਿਸ਼ਾਂ ਤੇ ਇਤਰਾਜ ਕਰਕੇ ਅਜਿਹੇ ਦ੍ਰਿਸ਼ਾਂ ਨੂੰ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਕੱਟਿਆ ਜਾ ਸਕੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਫਿਲਮਾਂ ਵਿੱਚ ਸਿੱਖਾਂ ਬਾਰੇ ਇਤਰਾਜ ਯੋਗ ਦ੍ਰਿਸ਼ ਫਿਲਮਾਏ ਜਾ ਚੁਕੇ ਹਨ ਅਤੇ ਅਜਿਹੀਆਂ ਫਿਲਮਾਂ ਨੂੰ ਸੈਂਸਰ ਬੋਰਡ ਵੱਲੋਂ ਵੀ ਹਰੀ ਝੰਡੀ ਦੇ ਦਿਤੀ ਜਾਂਦੀ ਹੈ। ਉਹਨਾਂ ਮੰਗ ਕੀਤੀ ਕਿ ਮਨਮਰਜੀਆਂ ਫਿਲਮ ਵਿਚੋੱ ਇਤਰਾਜਯੋਗ ਦ੍ਰਿਸਾਂ ਨੂੰ ਕਟ ਕੇ ਹੀ ਇਸ ਫਿਲਮ ਨੂੰ ਰਿਲੀਜ ਕੀਤਾ ਜਾਵੇ। ਇਸ ਮੌਕੇ ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ ਦੋਵੇਂ ਸੀਨੀਅਰ ਮੀਤ ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ, ਬਲਬੀਰ ਸਿੰਘ ਖਾਲਸਾ, ਹਰਪਾਲ ਸਿੰਘ ਸੋਢੀ, ਸਟੱਡੀ ਸਰਕਲ ਵੱਲੋਂ ਜੇਪੀ ਸਿੰਘ, ਮਿਸ਼ਨਰੀ ਕਾਲਜ ਵੱਲੋਂ ਚਰਨ ਸਿੰਘ, ਮੁਹਾਲੀ ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ, ਫਿਲਮਕਾਰ ਸੁਰਿੰਦਰਪਾਲ ਸਿੰਘ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ, ਚਮਕੌਰ ਸਿੰਘ, ਇਕਬਾਲ ਸਿੰਘ, ਸੋਮਪਾਲ ਸਿੰਘ, ਤਰਲੋਕ ਸਿੰਘ, ਗਗਨਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ