Share on Facebook Share on Twitter Share on Google+ Share on Pinterest Share on Linkedin ਜ਼ਮੀਨ ਦੀ ਖ਼ਰੀਦੋ ਫ਼ਰੋਖ਼ਤ: ਚੰਡੀਗੜ੍ਹ ਦੇ ਪ੍ਰਾਪਰਟੀ ਡੀਲਰ ਨੇ ਆਪਣੇ ਸਹਿਯੋਗੀ ਨਾਲ ਮਾਰੀ ਢਾਈ ਕਰੋੜ ਦੀ ਠੱਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ: ਜ਼ਮੀਨ ਦੀ ਖ਼ਰੀਦੋ ਫ਼ਰੋਖ਼ਤ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਵਸਨੀਕ ਸਤਿੰਦਰ ਸਿੰਘ ਵੱਲੋਂ ਢਾਈ ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਹਾਣਾ ਪੁਲੀਸ ਨੇ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਕਰਮ ਸਿੰਘ ਵਾਸੀ ਪਿੰਡ ਬਾਕਰਪੁਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਪੀੜਤ ਵਿਅਕਤੀ ਨੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੇ ਪਿਤਾ ਭਾਗ ਸਿੰਘ ਨੇ ਮਹਿੰਦਰ ਸਿੰਘ ਵਾਸੀ ਪਿੰਡ ਬਾਕਰਪੁਰ ਦੀ ਐਕਵਾਇਰ ਹੋਈ 2 ਏਕੜ ਜ਼ਮੀਨ ਖਰੀਦਣ ਲਈ ਮਈ 2010 ਨੂੰ ਚੈੱਕ ਰਾਹੀਂ ਸਤਿੰਦਰ ਸਿੰਘ ਨੂੰ ਢਾਈ ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ। ਇਸ ਦੌਰਾਨ 14 ਜੁਲਾਈ 2010 ਨੂੰ ਉਸ ਦੇ ਪਿਤਾ ਭਾਗ ਸਿੰਘ ਦੀ ਅਚਾਨਕ ਮੌਤ ਹੋ ਗਈ। ਪਿਤਾ ਦੀ ਮੌਤ ਤੋਂ ਬਾਅਦ ਸਤਿੰਦਰ ਸਿੰਘ ਨੇ ਮਾਰਚ 2011 ਵਿੱਚ ਉਨ੍ਹਾਂ ਨਾਲ ਇਕਰਾਰਨਾਮਾ ਕਰ ਲਿਆ ਕਿ ਉਹ ਮਹਿੰਦਰ ਸਿੰਘ ਤੋਂ ਖਰੀਦੀ ਹੋਈ ਜ਼ਮੀਨ ਵਿੱਚ ਬਣਦਾ ਕਮਰਸ਼ੀਅਲ ਅਤੇ ਰਿਹਾਇਸ਼ੀ 500 ਗਜ ਦੇ ਪਲਾਟ ਦਾ ਡਰਾਅ ਨਿਕਲਣ ਤੋਂ ਇੱਕ ਮਹੀਨੇ ਦੇ ਅੰਦਰ ਅੰਦਰ ਉਨ੍ਹਾਂ ਨੂੰ ਦੇਵੇਗਾ। ਕਰਮ ਸਿੰਘ ਮੁਤਾਬਕ ਐਰੋਸਿਟੀ ਦੇ ਪਲਾਟਾਂ ਦੇ ਡਰਾਅ ਨਿਕਲਿਆਂ ਨੂੰ ਕਈ ਸਾਲ ਬੀਤ ਚੁੱਕੇ ਹਨ ਪ੍ਰੰਤੂ ਸਤਿੰਦਰ ਸਿੰਘ ਨੇ ਨਾ ਤਾਂ ਉਨ੍ਹਾਂ ਨੂੰ ਪਲਾਟ ਦਿੱਤਾ ਅਤੇ ਨਾ ਹੀ ਉਨ੍ਹਾਂ ਦੇ ਢਾਈ ਕਰੋੜ ਰੁਪਏ ਵਾਪਸ ਕੀਤੇ ਹਨ। ਇਸ ਤੋਂ ਬਾਅਦ ਉਸ ਨੇ ਦੁਖੀ ਦਾ ਐਸਐਸਪੀ ਦਾ ਬੂਹਾ ਖੜਕਾਇਆ ਅਤੇ ਪੁਲੀਸ ਮੁਖੀ ਨੇ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਦੀ ਜਾਂਚ ਐਸਪੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਸੀ ਅਤੇ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਤਿੰਦਰ ਸਿੰਘ ਭਾਗ ਸਿੰਘ ਨਾਲ ਮਿਲ ਕੇ ਪ੍ਰਾਪਰਟੀ ਦਾ ਕੰਮ ਕਰਦਾ ਸੀ ਅਤੇ ਦੋਵਾਂ ਵਿੱਚ ਵੇਚੀ ਪ੍ਰਾਪਰਟੀ ਦਾ ਮੁਨਾਫ਼ਾ 50-50 ਫੀਸਦੀ ਹੁੰਦਾ ਸੀ। ਸਤਿੰਦਰ ਸਿੰਘ ਨੇ ਭਾਗ ਸਿੰਘ ਕੋਲੋਂ ਚੈੱਕ ਰਾਹੀਂ ਢਾਈ ਕਰੋੜ ਰੁਪਏ ਲਏ ਸਨ, ਜੋ ਬਾਅਦ ਵਿੱਚ ਵਾਪਸ ਨਹੀਂ ਕੀਤੇ ਗਏ। ਪੁਲੀਸ ਨੇ ਜਾਂਚ ਤੋਂ ਬਾਅਦ ਡੀਏ ਲੀਗਲ ਦੀ ਰਾਏ ਲੈ ਕੇ ਸਤਿੰਦਰ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ-406 ਤੇ 420 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਸਬੰਧੀ ਸੋਹਾਣਾ ਥਾਣਾ ਦੇ ਐਸਐਚਓ ਤਰਲੋਚਨ ਸਿੰਘ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ