Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਸਿੱਪੀ ਸਿੱਧੂ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਜਿਪੀ ਸਿੱਧੂ ਪੀੜਤ ਪਰਿਵਾਰ ਇਨਸਾਫ਼ ਲਈ ਹੋ ਰਿਹਾ ਹੈ ਖੱਜਲ ਖੁਆਰ, ਪੁਲੀਸ ਨੇ ਸਰਕਾਰੀ ਫਾਈਲਾਂ ਵਿੱਚ ਦਫ਼ਨ ਕੀਤੀ ਪੜਤਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ: ਤਿੰਨ ਸਾਲ ਪਹਿਲਾਂ (20 ਦਸੰਬਰ 2015 ਨੂੰ) ਚੰਡੀਗੜ੍ਹ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਰਹੂਮ ਸਿੱਪੀ ਸਿੱਧੂ ਦੇ ਕਾਤਲਾਂ ਦੇ ਹੁਣ ਤੱਕ ਗ੍ਰਿਫਤਾਰ ਨਾ ਹੋਣ ਦੇ ਮਾਮਲੇ ਵਿੱਚ ਅੱਜ ਪਰਿਵਾਰ ਵੱਲੋਂ ਪੱਤਰਕਾਰ ਸੰਮੇਲਨ ਦੌਰਾਨ ਮੰਗ ਕੀਤੀ ਗਈ ਕਿ ਸਿੱਪੀ ਸਿੱਧੂ ਦੇ ਕਾਤਲਾਂ ਨੂੰ ਤੁਰੰਤ ਕਾਬੂ ਕੀਤਾ ਜਾਵੇ ਅਤੇ ਉਹਨਾਂ ਨੂੰ ਸਜਾ ਦਿੱਤੀ ਜਾਵੇ। ਅੱਜ ਇੱਥੇ ਪੱਤਰਕਾਰ ਸੰਮੇਲਨ ਵਿੱਚ ਸੰਬੋਧਨ ਕਰਦਿਆਂ ਮਰਹੂਮ ਸਿੱਪੀ ਸਿੱਧੂ ਦੇ ਭਰਾ ਜਿਪੀ ਸਿੱਧੂ ਅਤੇ ਉਸਦੀ ਮਾਤਾ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ 20 ਸਤੰਬਰ 2015 ਨੂੰ ਚੰਡੀਗੜ੍ਹ ਵਿੱਚ ਸਿੱਪੀ ਸਿੱਧੂ ਦਾ ਇਕ ਲੜਕੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਇਲਜਾਮ ਲਗਾਇਆ ਕਿ ਕਾਤਲ ਲੜਕੀ ਦੇ ਪਰਿਵਾਰ ਦੀ ਉੱਚੀ ਪਹੁੰਚ ਕਾਰਨ ਚੰਡੀਗੜ੍ਹ ਪੁਲੀਸ ਵੱਲੋਂ ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਸਿੱਪੀ ਦੀ ਮਾਤਾ ਨੇ ਦੱਸਿਆ ਕਿ ਉਸ ਵੇਲੇ ਡਿਊਟੀ ਉਪਰ ਤੈਨਾਤ ਮਹਿਲਾ ਪੁਲੀਸ ਅਧਿਕਾਰੀ ਨੇ ਉਹਨਾਂ ਨੂੰ ਫੋਨ ਉਪਰ ਇਹ ਕਿਹਾ ਸੀ ਕਿ ਸਿਪੀ ਸਿੱਧੂ ਦਾ ਐਕਸੀਡੈਂਟ ਹੋ ਗਿਆ ਹੈ ਜਦੋਂ ਉਹ ਮੌਕੇ ਉਪਰ ਪਹੁੰਚੇ ਤਾਂ ਉਹਨਾਂ ਦੇਖਿਆ ਕਿ ਸਿੱਪੀ ਸਿੱਧੂ ਨੂੰ ਗੋਲੀ ਮਾਰੀ ਗਈ ਸੀ ਅਤੇ ਸਿੱਪੀ ਸਿੱਧੂ ਨੇ ਖ਼ੁਦ ਉਹਨਾਂ ਨੂੰ ਦੱਸਿਆ ਸੀ ਕਿ ਉਸ ਸਮੇਂ ਚੰਡੀਗੜ੍ਹ ਵਿੱਚ ਤੈਨਾਤ ਇਕ ਮਹਿਲਾ ਜੱਜ ਅਤੇ ਵਕੀਲ ਪਿਤਾ ਦੀ ਬੇਟੀ ਨੇ ਉਸ ਨੂੰ ਗੋਲੀ ਮਾਰੀ ਹੈ। ਉਹਨਾਂ ਦੋਸ਼ ਲਗਾਇਆ ਕਿ ਚੰਡੀਗੜ੍ਹ ਪੁਲੀਸ ਨੇ ਉਦੋੱ ਤੋੱ ਲੈ ਕੇ ਹੁਣ ਤਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਕੇਸ ਨੂੰ ਖੁਰਦ ਬੁਰਦ ਕਰਨ ਦਾ ਹੀ ਯਤਨ ਕੀਤਾ ਹੈ। ਪੁਲੀਸ ਵੱਲੋਂ ਮਹਿਲਾ ਜੱਜ ਜੋ ਕਿ ਇਸ ਸਮੇੱ ਜੈਪੁਰ ਵਿੱਚ ਤੈਨਾਤ ਹੈ, ਦੇ ਪ੍ਰਭਾਵ ਅਧੀਨ ਦੋਸ਼ੀਆਂ ਦੀ ਗ੍ਰਿਫਤਾਰੀ ਨਹੀੱ ਕੀਤੀ ਜਾ ਰਹੀ। ਉਹਨਾਂ ਦੱਸਿਆ ਕਿ ਇਨਸਾਫ ਦੀ ਮੰਗ ਨੂੰ ਲੈ ਕੇ ਉਹ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਭਾਰਤ ਦੇ ਕਾਨੂੰਨ ਮੰਤਰੀ ਨੂੰ ਵੀ ਮਿਲ ਚੁੱਕੇ ਹਨ ਅਤੇ ਇਹਨਾਂ ਦੋਵਾਂ ਨੇ ਉਹਨਾਂ ਨੂੰ ਇਨਸਾਫ ਦੁਆਉਣ ਦਾ ਭਰੋਸਾ ਦਿਵਾਇਆ ਹੈ। ਉਹਨਾਂ ਕਿਹਾ ਕਿ ਉਹ ਇਨਸਾਫ ਲੈਣ ਲਈ ਜਦੋ ਜਹਿਦ ਕਰਦੇ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ