nabaz-e-punjab.com

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਡੀਸੀ ਸਪਰਾ

22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ, ਗਿਣਤੀ ਕੇਂਦਰਾਂ ਨੇੜੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਪਈਆਂ ਵੋਟਾਂ ਦੀ ਭਲਕੇ 22 ਸਤੰਬਰ ਨੂੰ ਹੋਣ ਵਾਲੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਗਿਣਤੀ ਕੇਂਦਰਾਂ ਵਿਚ ਕਿਸੇ ਵੀ ਵਿਅਕਤੀ ਨੂੰ ਬਿਨਾਂ ਸ਼ਨਾਖ਼ਤੀ ਕਾਰਡ ਤੋਂ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਚੋਣ ਲੜਨ ਵਾਲੇ ਉਮੀਦਵਾਰਾਂ ਦੇ ਏਜੰਟਾਂ ਨੂੰ ਵੀ ਸਬੰਧਿਤ ਰਿਟਰਨਿੰਗ ਅਫਸਰਾਂ ਵੱਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਵੋਟਾਂ ਵਾਲੇ ਦਿਨ 1 ਲੱਖ 74 ਹਜ਼ਾਰ 355 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ ਜਿਸ ਵਿਚ 93 ਹਜ਼ਾਰ 973 ਪੁਰਸ਼ ਅਤੇ 80 ਹਜ਼ਾਰ 382 ਅੌਰਤਾਂ ਵੋਟਰ ਹਨ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਖਰੜ ਅਤੇ ਪੰਚਾਇਤ ਸੰਮਤੀ ਮਾਜਰੀ ਲਈ ਬਹੁ-ਤਕਨੀਕੀ ਸੰਸਥਾ ਖੂਨੀਮਾਜਰਾ (ਖਰੜ) ਵਿਖੇ ਵੱਖ-ਵੱਖ ਗਿਣਤੀ ਕੇਂਦਰ ਬਣਾਏ ਗਏ ਹਨ। ਜਦਕਿ ਡੇਰਾਬਸੀ ਪੰਚਾਇਤ ਸੰਮਤੀ ਲਈ ਸਰਕਾਰੀ ਕਾਲਜ ਡੇਰਾਬਸੀ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ। ਇਨ੍ਹਾਂ ਕੇਂਦਰਾਂ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਲਈ ਪਈਆਂ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਨਤੀਜੇ ਵੀ ਐਲਾਨੇ ਜਾਣਗੇ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਵਿੱਚ 46 ਟੇਬਲ ਸਥਾਪਿਤ ਕੀਤੇ ਜਾਣਗੇ ਜਿਨ੍ਹਾਂ ਤੇ 184 ਗਿਣਤੀਕਾਰ ਆਪਣੀ ਡਿਊਟੀ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਡੇਰਾਬਸੀ ਸਰਕਾਰੀ ਕਾਲਜ ਦੇ ਗਿਣਤੀ ਕੇਂਦਰ ਵਿਚ 14 ਟੇਬਲ ਸਥਾਪਿਤ ਕੀਤੇ ਜਾਣਗੇ। ਹਰੇਕ ਟੇਬਲ ਤੇ 1 ਕਾਊਂਟਿੰਗ ਸੁਪਰਵਾਇਜ਼ਰ, 2 ਕਾਊਂਟਿੰਗ ਅਫਸਰ ਅਤੇ 1 ਸੇਵਾਦਾਰ ਨੂੰ ਲਗਾਇਆ ਗਿਆ ਹੈ। ਪੰਚਾਇਤ ਸੰਮਤੀ ਖਰੜ ਲਈ ਬਹੁ-ਤਕਨੀਕੀ ਸੰਸਥਾ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ। ਜਿੱਥੇ ਕਿ 16 ਟੇਬਲ ਸਥਾਪਿਤ ਕੀਤੇ ਜਾਣਗੇ ਅਤੇ ਹਰੇਕ ਟੇਬਲ ਤੇ 1 ਕਾਊਂਟਿੰਗ ਸੁਪਰਵਾਇਜ਼ਰ, 2 ਕਾਊਂਟਿੰਗ ਅਫਸਰ ਅਤੇ 1 ਸੇਵਾਦਾਰ ਨੂੰ ਲਗਾਇਆ ਗਿਆ ਹੈ।
ਪੰਚਾਇਤ ਸੰਮਤੀ ਮਾਜਰੀ ਦਾ ਗਿਣਤੀ ਕੇਂਦਰ ਵੀ ਬਹੁ-ਤਕਨੀਕੀ ਸੰਸਥਾ ਖੂਨੀਮਾਜਰਾ (ਖਰੜ) ਵਿਖੇ ਹੀ ਬਣਾਇਆ ਗਿਆ ਹੈ । ਜਿਸ ਵਿਚ 16 ਟੇਬਲ ਸਥਾਪਿਤ ਕੀਤੇ ਜਾਣਗੇ ਅਤੇ ਹਰੇਕ ਟੇਬਲ ਤੇ 1 ਕਾਊਂਟਿੰਗ ਸੁਪਰਵਾਇਜ਼ਰ, 2 ਕਾਊਂਟਿੰਗ ਅਫਸਰ ਅਤੇ 1 ਸੇਵਾਦਾਰ ਡਿਊਟੀ ਨਿਭਾਵੇਗਾ। ਵੋਟਾਂ ਦੀ ਗਿਣਤੀ ਦਾ ਕੰਮ ਸਬੰਧਿਤ ਰਿਟਰਨਿੰਗ ਅਫਸਰਾਂ ਦੀ ਨਿਗਰਾਨੀ ਹੇਠ ਹੋਵੇਗਾ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਕਰਨ ਵਾਲੇ ਸਟਾਫ ਦੀ ਰਿਹਰਸਲ ਵੀ ਕਰਵਾਈ ਗਈ ਹੈ। ਜਿਸ ਵਿਚ ਉਨ੍ਹਾਂ ਨੂੰ ਵੋਟਾਂ ਦੀ ਗਿਣਤੀ ਵੀ ਪ੍ਰਕਿਰਿਆ ਸਬੰਧੀ ਮੁਕੰਮਲ ਤੌਰ ਤੇ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਵੋਟਾਂ ਦੀ ਗਿਣਤੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਹੋਰ ਦੱਸਿਆ ਕਿ ਭਲਕੇ ਨਿਰਧਾਰਿਤ ਕੀਤੇ ਗਿਣਤੀ ਕੇਂਦਰਾਂ ਦੇ ਆਲੇ ਦੁਆਲੇ ਦੇ ਏਰੀਏ ਵਿਚ ਡਰਾਈ ਡੇ ਹੋਵੇਗਾ ਅਤੇ ਗਿਣਤੀ ਕੇਂਦਰਾਂ ਦੇ ਸਥਾਨ ਤੋਂ ਇੱਕ ਕਿਲੋਮੀਟਰ ਤੱਕ ਦੇ ਏਰੀਏ ਵਿਚ ਕੋਈ ਵੀ ਸ਼ਰਾਬ ਦਾ ਠੇਕਾ ਅਤੇ ਆਹਾਤਾ ਖੁੱਲਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ , ਰੈਸਟੋਰੈਂਟਾਂ , ਕਲੱਬਾਂ ਅਤੇ ਮੈਰਿਜ ਪੈਲਿਸਾਂ ਵਿਚ ਵੀ ਨਹੀਂ ਵਰਤਾਈ ਜਾ ਸਕੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰ ਸਕੇਗਾ।ਇਸੇ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਗਿਣਤੀ ਕੇਂਦਰਾਂ ਦੁਆਲੇ 600 ਦੇ ਕਰੀਬ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨਿਭਾਉਣਗੇ ਅਤੇ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…