nabaz-e-punjab.com

ਭਾਈ ਘਨੱਈਆ ਜੀ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ:
ਭਾਈ ਘਨੱਈਆ ਜੀ ਸੇਵਕ ਜਥਾ ਵੱਲੋਂ ਭਾਈ ਘਨੱਈਆ ਜੀ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਇੱਥੋਂ ਦੇ ਫੇਜ਼-1 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੀ ਅਰੰਭਤਾ ਸੁਦਰ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਸਾਗਰ, ਭਾਈ ਅਜੀਤਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਹਰਦਿਆਲ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਸਾਗਰ, ਭਜਨ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ ਅਤੇ ਧਰਮ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕਾਂ ਨੇ ਦੱਸਿਆ ਕਿ ਭਲਕੇ 24 ਸਤੰਬਰ ਨੂੰ ਸਮਾਗਮ ਦੇ ਅਖੀਰਲੇ ਦਿਨ ਵੱਖ ਵੱਖ ਰਾਗੀ ਸਿੰਘਾਂ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…