nabaz-e-punjab.com

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਕੇ.ਐਸ. ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 26 ਸਤੰਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਬਕਾ ਪੁਲੀਸ ਮੁਖੀ ਕੇ.ਐਸ. ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ•ਾਂ ਨੇ ਅੱਜ ਦਿੱਲੀ ਵਿਖੇ ਆਖਰੀ ਸਾਹ ਲਿਆ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮੱਧ ਪ੍ਰਦੇਸ਼ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਢਿੱਲੋਂ ਵੱਲੋਂ ਸਾਲ 1984 ਤੋਂ 1985 ਤੱਕ ਪੰਜਾਬ ਦੇ ਡੀ.ਜੀ.ਪੀ. ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਮਿਸਾਲੀ ਬਹਾਦਰੀ ਤੇ ਹੌਂਸਲੇ ਨਾਲ ਅੱਤਵਾਦ ਵਿਰੁੱਧ ਲੜਾਈ ਵਿੱਚ ਸ੍ਰੀ ਢਿੱਲੋਂ ਦੀ ਵਿਲੱਖਣ ਸੇਵਾ ਨੂੰ ਸਦਾ ਯਾਦ ਰੱਖਿਆ ਜਾਵੇਗਾ ਜੋ ਪੰਜਾਬ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਪ੍ਰੇਰਿਤ ਕਰਦੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …