nabaz-e-punjab.com

ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਰਜੀਆ ਸੁਲਤਾਨਾ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਮੁਹਾਲੀ ਵੱਲੋਂ ਕਨਵੀਨਰ ਸਰਵਨ ਸਿੰਘ ਦੇਸੂਮਾਜਰਾ, ਮੇਜਰ ਸਿੰਘ, ਸਤਨਾਮ ਸਿੰਘ ਸੰਗਤਪੁਰਾ, ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਮੰਡਲ ਦਫ਼ਤਰ ਅੱਗੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ।
ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ ਖਮਾਣੋਂ, ਮਲਾਗਰ ਸਿੰਘ ਖਮਾਣੋਂ, ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਦੇ ਕਨਵੀਨਰ ਸੁਖਦੇਵ ਸਿੰਘ ਸੈਣੀ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੇਂਡੂ ਜਲ ਸਪਲਾਈ ਸਕੀਮਾਂ ਦਾ ਮੁਲਾਜ਼ਮਾਂ ਤੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਪੰਚਾਇਤੀ ਕਰਨ, ਨਿੱਜੀਕਰਨ ਕਰਨ, ਸਮੇਤ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦਾ ਨਿੱਜੀ ਕਰਨ ਕੀਤਾ ਜਾ ਰਿਹਾ ਹੈ।
ਮੁਲਾਜ਼ਮਾਂ ਦੇ 17 ਮਹੀਨੇ ਦੇ ਡੀਏ ਦੇ ਬਕਾਏ ਸਮੇਤ 4 ਕਿਸ਼ਤਾਂ ਨੂੰ ਜਬਰੀ ਦੱਬਿਆ ਹੋਇਆ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਨਹੀ ਕੀਤੀ ਜਾ ਰਹੀ। ਲੰਮੇ ਸਮੇਂ ਤੋਂ 27 ਸਾਲਾ ਤੋ ਲਗਭਗ ਕੰਮ ਕਰਦੇ ਮਸਟਰੋਲ ਮੁਲਾਜ਼ਮਾਂ ਨੂੰ ਪੱਕੇ ਕਰਨ, ਇਨਲਿਸਟ ਮੈਂਟ ਸੁਸਾਇਟੀਆਂ, ਕੰਪਨੀਆਂ, ਵੱਖ-ਵੱਖ ਠੇਕੇਦਾਰਾ ਰਾਹੀ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਕਾਮਿਆ ਨੂੰ ਵਿਭਾਗ ਵਿੱਚ ਸ਼ਾਮਲ ਕਰਨ, ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਐਕਟ 2016 ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਸਮੇਤ ਵਿਭਾਗ ਦੀ ਸਕੱਤਰ ਵੱਲੋਂ ਆਗੂਆਂ ਨਾਲ ਹੋਈ ਮੀਟਿੰਗ ਵਿੱਚ ਅਪਣਾਏ ਮੁਲਾਜ਼ਮਾਂ ਵਿਰੋਧੀ ਰਵੱਈਆ ਦੀ ਜ਼ੋਰਦਾਰ ਨਿਖੇਧੀ ਕਰਦਿਆ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਬੇੜਾ ਨਹੀਂ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਵੱਲੋਂ ਮੁਲਾਜ਼ਮਾਂ ਅਤੇ ਲੋਕ ਸੰਘਰਸ਼ਾਂ ਦਾ ਗਲਾ ਘੁੱਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣਐਲਾਨੀ ਐਮਰਜੈਂਸੀ ਤਹਿਤ ਦਫ਼ਾ 144 ਲਗਾਉਣ ਦੀ ਨਿਖੇਧੀ ਕੀਤੀ।
ਇਸ ਮੌਕੇ ਕਰਮਾਪੁਰੀ, ਕਿਸ਼ਨਪਾਲ, ਹਰਪਾਲ ਸਿੰਘ ਲਾਲੜੂ, ਗੁਰਦਰਸ਼ਨ ਸਿੰਘ, ਅਮਰੀਕ ਸਿੰਘ ਖ਼ਿਜ਼ਰਾਬਾਦ, ਹਰਕੇਸ਼ ਕੁਮਾਰ ਲਘੂ ਉਦਯੋਗ (ਪ੍ਰਧਾਨ) ਪਰਵਿੰਦਰ ਸਿੰਘ ਖਰੜ, ਸੁਨੀਲ ਕੁਮਾਰ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਮਹਿਤਾ ਬਰਾੜ, ਮੰਗਤ ਰਾਮ ਬਾਗਬਾਨੀ, ਵਿਜੈ ਕੁਮਾਰ ਲਹੌਰੀਆ, ਅਜਮੇਰ ਸਿੰਘ ਲੌਂਗੀਆ, ਛੀਨਾ ਮੁਹਾਲੀ, ਪ੍ਰਕਾਸ਼ ਸਿੰਘ ਲਘੂ ਉਦਯੋਗ ਮੁਹਾਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…