nabaz-e-punjab.com

ਮੇਅਰ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ ਵਿੱਚ ਬਾਲਮੀਕ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਇਤਿਹਾਸਕ ਨਗਰ ਸੋਹਾਣਾ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਮੇਅਰ ਕੁਲਵੰਤ ਸਿੰਘ

ਰਵਿਦਾਸ ਧਰਮਸ਼ਾਲਾ ਦੀ ਉਸਾਰੀ ਵੀ ਛੇਤੀ ਹੋਵੇਗੀ ਸ਼ੁਰੂ, ਗੰਦੇ ਪਾਣੀ ਦੀ ਨਿਕਾਸੀ ਨਾਲੇ ਲਈ 17 ਲੱਖ ਦੇ ਟੈਂਡਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡ ਦੀ ਸਿੱਖ ਧਰਮ ਵਿੱਚ ਮਹੱਤਤਾ ਨੂੰ ਦੇਖਦੇ ਹੋਏ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮੇਅਰ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ (ਵਾਰਡ ਨੰਬਰ-43) ਵਿੱਚ ਬਾਲਮੀਕ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ’ਤੇ 15 ਲੱਖ ਰੁਪਏ ਖ਼ਰਚੇ ਜਾਣਗੇ ਅਤੇ ਇਸੇ ਖੇਤਰ ਵਿੱਚ 15 ਲੱਖ ਦੀ ਲਾਗਤ ਨਾਲ ਰਵਿਦਾਸ ਧਰਮਸ਼ਾਲਾ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ।
ਮੇਅਰ ਨੇ ਦੱਸਿਆ ਕਿ ਸੋਹਾਣਾ ਦੇ ਛਿੱਪਦੇ ਪਾਸੇ ਵੱਲ ਗੰਦੇ ਪਾਣੀ ਦੀ ਨਿਕਾਸੀ ਲਈ 17 ਲੱਖ ਰੁਪਏ ਖਰਚੇ ਜਾਣਗੇ ਅਤੇ ਇਸ ਕੰਮ ਲਈ ਟੈਂਡਰ ਵੀ ਲੱਗ ਚੁੱਕੇ ਹਨ ਅਤੇ ਇਹ ਵੀ ਕੰਮ ਵੀ ਛੇਤੀ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਸੋਹਾਣਾ ਦੀ ਖਸਤਾ ਹਾਲਤ ਵਿੱਚ ਚਲ ਰਹੀ ਸਿਵਲ ਡਿਸਪੈਂਸਰੀ ਦੇ ਵਿਕਾਸ ਲਈ ਲੋੜੀਂਦੇ ਫੰਡ ਰਿਲੀਜ਼ ਨਹੀਂ ਕੀਤੇ ਗਏ ਤਾਂ ਉਹ ਆਪਣੇ ਪੱਲਿਓਂ ਸਿਵਲ ਡਿਸਪੈਂਸਰੀ ਦੀ ਮੁਰੰਮਤ ਕਰਵਾਈ ਜਾਵੇਗੀ ਤਾਂ ਜੋ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਸਮੇਤ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ, ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਇਲਾਕੇ ਦੀ ਕੌਂਸਲਰ ਕਮਲਜੀਤ ਕੌਰ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਆਰਪੀ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜਸਵੀਰ ਕੌਰ, ਪਰਮਜੀਤ ਕੌਰ, ਕਰਤਾਰ ਸਿੰਘ, ਅਮਨ ਪੂਨੀਆ ਅਤੇ ਜਗਤਾਰ ਸਿੰਘ ਜੱਗੀ, ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…