nabaz-e-punjab.com

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੁਹਾਲੀ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ 90 ਵਿਦਿਆਰਥੀਆਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੁੰਭੜਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੰਬਾਲੀ ਦਾ ਦੌਰਾ ਕਰਕੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਘੁਲ ਮਿਲ ਕੇ ਖੇਡਾਂ ਖੇਡਦੀਆਂ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਵਿੱਚ ਆਪਸੀ ਪਿਆਰ, ਸਹਿਯੋਗ, ਮਿਲਵਰਤਨ ਦੀ ਭਾਵਨਾ ਦੇ ਨਾਲ-ਨਾਲ ਪੁਰਾਣੀਆਂ ਕਿਤਾਬਾਂ, ਵਸਤਾਂ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਸਾਂਝੀਆਂ ਕਰਨਾ ਸੀ।
ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਅਤੇ ਭਾਸ਼ਣਾਂ ਰਾਹੀਂ ਸਮਾਜ ਵਿੱਚ ਲਗਾਤਾਰ ਵੱਧ ਰਹੀਆਂ ਸਮਾਜਕ ਬੁਰਾਈਆਂ ਜਿਵੇਂ ਕਿ ਨਸ਼ਾਖੋਰੀ, ਅੌਰਤਾਂ ਤੇ ਬੱਚਿਆਂ ਨਾਲ ਹੋਣ ਵਾਲੇ ਘਿਨੌਣੇ ਅਪਰਾਧ ਆਦਿ ਤੋਂ ਜਾਗਰੂਕ ਕੀਤਾ। ਇਸ ਦੇ ਨਾਲ ਹੀ ਬੱਚਿਆਂ ਅਤੇ ਅੌਰਤਾਂ ਦੇ ਸਰਬਪੱਖੀ ਵਿਕਾਸ ਤੇ ਪੰਜਾਬ ਈ-ਸੇਵਾ ਐਪ ਬਾਰੇ ਵੀ ਮੁੱਢਲੀ ਜਾਣਕਾਰੀ ਦਿੱਤੀ ਗਈ। ਸਕੂਲ ਡਾਇਰੈਕਟਰ ਪਵਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਅਜਿਹੀਆਂ ਸਰਗਰਮੀਆਂ ਨਾਲ ਬੱਚਿਆਂ ਨੂੰ ਸਮਾਜ ਪ੍ਰਤੀ ਆਪਣੇ ਕਰੱਤਵਾਂ ਨੂੰ ਸਮਝਣ ਤੇ ਸਮਾਜ ਸੇਵਾ ਲਈ ਅੱਗੇ ਆ ਕੇ ਕਦਮ ਚੁੱਕਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿੱਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…