nabaz-e-punjab.com

ਪਟਿਆਲਾ ਵਿੱਚ ਜਬਰ ਵਿਰੋਧੀ ਰੈਲੀ ਵਿੱਚ ਅਕਾਲੀ ਵਰਕਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ: ਕੈਪਟਨ ਸਿੱਧੂ

ਰੈਲੀ ਵਿੱਚ ਪਹੁੰਚਣ ਲਈ ਸਾਰੇ ਅਕਾਲੀ ਆਗੂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ: ਜਥੇਦਾਰ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ ’ਤੇ ਅਕਾਲੀ ਦਲ ਵੱਲੋਂ ਪਟਿਆਲਾ ਜਬਰ ਵਿਰੋਧੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਇੱਕ ਵਿਸ਼ੇਸ਼ ਮੀਟਿੰਗ ਸੈਕਟਰ-69 ਦੀ ਕੋਠੀ ਨੰਬਰ-1068 ਸਥਿਤ ਪਾਰਟੀ ਦੇ ਦਫ਼ਤਰ ਵਿਖੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਅਕਾਲੀ ਕੌਂਸਲਰਾਂ, ਸਾਰੇ ਵਿੰਗਾਂ ਦੇ ਪ੍ਰਧਾਨ, ਸਰਕਲ ਪ੍ਰਧਾਨਾਂ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਜਬਰ ਦੀਆਂ ਪੋਲਾਂ ਖੋਲ੍ਹਣ ਲਈ ਅਕਾਲੀ ਦਲ ਵੱਲੋਂ 7 ਅਕਤੂਬਰ ਦਿਨ ਐਤਵਾਰ ਨੂੰ ਦਾਣਾ ਮੰਡੀ ਮਹਿਮਦਪੁਰ (ਪਟਿਆਲਾ) ਵਿਖੇ ਕੀਤੀ ਜਾ ਰਹੀ ਇਸ ਜਬਰ ਵਿਰੋਧੀ ਰੈਲੀ ਵਿਚ ਸਾਰੇ ਅਕਾਲੀ ਆਗੂ ਅਤੇ ਵਰਕਰ ਪੂਰੇ ਜੋਰ ਸ਼ੋਰ ਨਾਲ ਸ਼ਿਰਕਤ ਕਰਨਗੇ। ਉਨ੍ਹਾਂ ਹਲਕਾ ਮੁਹਾਲੀ ਦੇ ਪੇਂਡੂ ਅਤੇ ਸ਼ਹਿਰੀ ਆਗੂਆਂ ਅਤੇ ਕੌਂਸਲਰਾਂ ਵੱਲੋਂ ਅਕਾਲੀ ਵਰਕਰਾਂ ਨੂੰ ਰੈਲੀ ਵਿਚ ਸ਼ਿਰਕਤ ਕਰਵਾਉਣ ਲਈ ਡਿਊਟੀਆਂ ਵੀ ਲਗਾਈਆਂ। ਕੈਪਟਨ ਸਿੱਧੂ ਨੇ ਮੁਹਾਲੀ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ (ਮੁਹਾਲੀ) ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਪ੍ਰਸ਼ੰਸਾ ਵੀ ਕੀਤੀ।
ਇਸ ਮੌਕੇ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਹਲਕਾ ਇੰਚਾਰਜ ਨੂੰ ਵਿਸ਼ਵਾਸ ਦਿਵਾਇਆ ਕਿ 7 ਅਕਤੂਬਰ ਨੂੰ ਪਟਿਆਲਾ ਜਬਰ ਵਿਰੋਧੀ ਰੈਲੀ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ ਤਾਂ ਜੋ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕੀਤੇ ਜਾ ਸਕਣ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਜ਼ਿਲ੍ਹਾ ਮੁਹਾਲੀ ਤੋਂ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਿੰਦਰ ਸਿੰਘ ਸੋਹਾਣਾ ਐਮ.ਡੀ. ਲੇਬਰਫੈਡ, ਸੰਤੋਖ ਸਿੰਘ, ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ, ਡਾ. ਮੇਜਰ ਸਿੰਘ (ਪੰਜੇ ਸ਼ਹਿਰੀ ਸਰਕਲ ਪ੍ਰਧਾਨ), ਅਵਤਾਰ ਸਿੰਘ ਗੋਸਲ (ਦਾਊਂ), ਬਲਵਿੰਦਰ ਸਿੰਘ ਲਖਨੌਰ, ਹਰਿੰਦਰ ਸਿੰਘ ਪੱਤੋਂ, ਬਲਜੀਤ ਸਿੰਘ ਜਗਤਪੁਰਾ (ਚਾਰੋਂ ਦਿਹਾਤੀ ਸਰਕਲ ਪ੍ਰਧਾਨ), ਗੁਰਮੀਤ ਸਿੰਘ ਬਾਕਰਪੁਰ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਅਵਤਾਰ ਸਿੰਘ ਮੌਲੀ ਬੈਦਵਾਨ, ਕੇਸਰ ਸਿੰਘ ਬਲੌਂਗੀ, ਜਗਤਾਰ ਸਿੰਘ ਬਾਕਰਪੁਰ, ਕਾਲਾ ਸਰਪੰਚ ਤੰਗੋਰੀ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਵਾਲੀਆ, ਜਗਦੀਸ਼ ਸਿੰਘ ਸੀਟੀਯੂ, ਹਰਚੇਤ ਸਿੰਘ, ਗੁਰਚਰਨ ਸਿੰਘ ਚੇਚੀ, ਟੀਟਾ ਮੌਲੀ ਬੈਦਵਾਨ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…