Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਵੱਲੋਂ ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ: ਬਲੌਂਗੀ ਪੁਲੀਸ ਨੇ 2 ਨੌਜਵਾਨਾਂ ਨੂੰ ਚੋਰੀ ਕੀਤੇ ਸੋਨੇ ਅਤੇ ਚਾਂਦੀ ਦੇ ਗਹਿÎਣਿਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਕਤ ਮੁਲਜਮਾਂ ਦੀ ਪਛਾਣ ਅਨਿਲ ਵਾਸੀ ਸਹਾਰਨਪੁਰ ਯੂਪੀ ਅਤੇ ਭੂਰਾ ਵਾਸੀ ਬਦਾਇਉ ਯੂਪੀ ਵਜੋਂ ਹੋਈ ਹੈ। ਪੁਲਿਸ ਨੇ ਉਕਤ ਨੌਜਵਾਨਾਂ ਨੂੰ ਅਦਾਲਤ ’ਚ ਪੇਸ਼ ਕੀਤਾ, ਅਦਾਲਤ ਨੇ ਦੋਵਾਂ ਨੌਜਵਾਨਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਇਸ ਸਬੰਧੀ ਥਾਣਾ ਬਲੌਂਗੀ ਦੇ ਐਸਐਚਓ ਸ੍ਰੀ ਮਨਫੂਲ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਪੁਲੀਸ ਪਾਰਟੀ ਪਿੰਡ ਦਾਊਂ ਕੋਲ ਗਸਤ ਕਰ ਰਹੀ ਸੀ। ਇਸ ਦੌਰਾਨ ਪਿੰਡ ਦਾਊਂ ਤੋਂ ਠਸਕਾ ਮਨਾਣਾ ਵੱਲ ਜਾਂਦੇ ਰਾਹ ਉੱਤੇ ਦੋ ਨੌਜਵਾਨ ਜੋ ਕਿ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਸਨ ਨੂੰ ਪੁਲੀਸ ਨੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਹ ਆਪਣੇ ਬਾਰੇ ਤਸੱਲੀਬਖ਼ਸ਼ ਜੁਆਬ ਨਾ ਦੇ ਸਕੇ। ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਨੇ ਉਕਤ ਨੌਜਵਾਨਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਰਾਤ ਸਮੇਂ ਲੋਕਾਂ ਦੇ ਘਰਾਂ ’ਚੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਅਤੇ ਉਹ ਯੂ:ਪੀ ਤੋਂ ਮੁਹਾਲੀ ਆਏ ਹੋਏ ਹਨ। ਪੁਲੀਸ ਨੇ ਦੋਵਾਂ ਨੌਜਵਾਨਾਂ ਕੋਲੋਂ ਚੋਰੀ ਕੀਤੇ ਪੌਣੇ ਚਾਰ ਤੋਲੇ ਸੋਨੇ ਅਤੇ 700 ਗ੍ਰਾਮ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਹਨ। ਥਾਣਾ ਮੁਖੀ ਮੁਤਾਬਕ ਉਕਤ ਦੋਵੋਂ ਨੌਜਵਾਨ ਪਿੰਡ ਦਾਊਂ ਨਜ਼ਦੀਕ ਪੈਂਦੇ ਇੱਟਾਂ ਦੇ ਭੱਠੇ ਕੋਲ ਬਣੀ ਕੋਠੀ ਜੋ ਕਿ ਬੰਦ ਪਈ ਹੈ ’ਚ ਪਿਛਲੇ 10 ਦਿਨਾਂ ਤੋਂ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਦੋਵਾਂ ਮੁਲਜਮਾਂ ਕੋਲੋਂ ਚੋਰੀ ਕੀਤੇ ਗਹਿÎਣਿਆਂ ਦੇ ਅਸਲ ਮਾਲਕ ਅਤੇ ਹੋਰਨਾਂ ਵਾਰਦਾਤਾਂ ਬਾਰੇ ਪੁੱਛਗਿੱਛ ਕਰੇਗੀ ਅਤੇ ਯੂਪੀ ਪੁਲੀਸ ਤੋਂ ਵੀ ਇਨ੍ਹਾਂ ਦੇ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ