Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕੈਂਸਰ ਦੇ ਪੈਰ ਪਸਾਰੇ, ਘਰ ਘਰ ਜਾ ਕੇ ਦਿੱਤੀਆਂ ਕੈਂਸਰ ਜਾਂਚ ਦੀਆਂ ਰਿਪੋਰਟਾਂ ਕੈਂਸਰ ਦੀ ਰੋਕਥਾਮ ਲਈ ਕੇਂਦਰ ਤੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸੁਹਿਰਦ ਯਤਨਾਂ ਦੀ ਲੋੜ: ਧਨੋਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ: ਪੰਜਾਬ ਦੇ ਮਾਲਵਾ ਖੇਤਰ ਤੋਂ ਬਾਅਦ ਹੁਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕੈਂਸਰ ਨੇ ਆਪਣੇ ਪੈਰ ਪਸਾਰ ਲਏ ਹਨ। ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਆਪਣੇ ਸਾਥੀਆਂ ਵੱਲੋਂ ਪਿਛਲੇ ਦਿਨੀਂ ਲਗਾਏ ਗਏ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦੌਰਾਨ ਸ਼ੱਕੀ ਮਰੀਜ਼ਾਂ ਦੇ ਲਏ ਸੈਂਪਲਾਂ ਦੀਆਂ ਰਿਪੋਰਟ ਆ ਗਈ ਹੈ। ਜਿਨ੍ਹਾਂ ਵਿੱਚ ਕਈ ਵਿਅਕਤੀ ਕੈਂਸਰ ਦੇ ਸ਼ੱਕੀ ਮਰੀਜ਼ ਪਾਏ ਗਏ ਹਨ। ਉਂਜ ਇਲਾਕੇ ਦੇ ਕਈ ਲੋਕ ਕੈਂਸਰ ਤੋਂ ਪੀੜਤ ਹਨ। ਜਿਨ੍ਹਾਂ ਦਾ ਪੀਜੀਆਈ ਸਮੇਤ ਪ੍ਰਾਈਵੇਟ ਹਸਪਤਾਲਾਂ ’ਚ ਇਲਾਜ ਚਲ ਰਿਹਾ ਹੈ। ਸ੍ਰੀ ਧਨੋਆ ਨੇ ਅੱਜ ਘਰ ਘਰ ਜਾ ਕੇ ਕੈਂਸਰ ਜਾਂਚ ਦੀਆਂ ਰਿਪੋਰਟਾਂ ਸੌਂਪੀਆਂ। ਇਹ ਜਾਣਕਾਰੀ ਦਿੰਦਿਆਂ ਡਿਪਲਾਸਟ ਗਰੁੱਪ ਦੇ ਡਾਇਰੈਕਟਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਇਨ੍ਹਾਂ ਰਿਪੋਰਟਾਂ ਅਨੁਸਾਰ ਇਸ ਖੇਤਰ ਵਿੱਚ ਕੈਂਸਰ ਦੇ ਕੇਸ ਸਾਹਮਣੇ ਆ ਰਹੇ ਹਨ ਪ੍ਰੰਤੂ ਦੁੱਖ ਦੀ ਗੱਲ ਇਹ ਹੈ ਕਿ ਕੈਂਸਰ ਦੇ ਕੇਸਾਂ ਵਿੱਚ ਸਰਕਾਰੀ ਮਦਦ ਨਾ ਮਾਤਰ ਹੀ ਮਿਲਦੀ ਹੈ ਕਿਉਂਕਿ ਇਲਾਜ ਦੇ ਖ਼ਰਚਿਆਂ ਨਾਲ ਮਰੀਜ਼ ਅਤੇ ਉਸ ਦੇ ਪਰਿਵਾਰ ਦਾ ਮਾਨਸਿਕ ਅਤੇ ਆਰਥਿਕ ਪੱਖੋਂ ਲੱਕ ਟੁੱਟ ਜਾਂਦਾ ਹੈ। ਉਂਜ ਵੀ ਉਹ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਸਰਕਾਰ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਹੋ ਜਾਂਦੇ ਹਨ। ਇਸ ਮੌਕੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਲੋਕਾਂ ਚੁਣੇ ਹੋਏ ਨੁਮਾਇੰਦਿਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਪਤਾ ਲੱਗਣ ’ਤੇ ਮਰੀਜ਼ ਦੇ ਘਰ ਜਾ ਕੇ ਫੌਰੀ ਵਿੱਤੀ ਅਤੇ ਮੈਡੀਕਲ ਸੁਵਿਧਾ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਕੈਂਸਰ ਨਾਲ ਮਰਨ ਵਾਲਿਆਂ ਦੀ ਮੌਤ ਦਰ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਪੱਧਰ ’ਤੇ ਅਜਿਹੇ ਸਮਾਜ ਸੁਧਾਰ ਅਤੇ ਇਹੋ ਜਿਹੀਆਂ ਬਿਮਾਰੀਆਂ ਦੇ ਟਾਕਰੇ ਲਈ ਕਾਫ਼ੀ ਮਾਤਰਾ ਵਿੱਚ ਫੰਡ ਉਪਲਬਧ ਹੁੰਦੇ ਹਨ ਪ੍ਰੰਤੂ ਸਮਾਜ ਭਲਾਈ ਲਈ ਸਰਕਾਰੀ ਅਤੇ ਸਿਆਸੀ ਲੋਕਾਂ ਵਿੱਚ ਇੱਛਾ ਸ਼ਕਤੀ ਦੀ ਘਾਟ ਹੋਣ ਕਾਰਨ ਇਹ ਫੰਡ ਲੋੜਵੰਦਾਂ ਤੱਕ ਨਹੀਂ ਪਹੁੰਚ ਪਾਉਂਦੇ ਹਨ। ਇਸ ਮੌਕੇ ਯੂਥ ਆਗੂ ਜਸਰਾਜ ਸਿੰਘ ਸੋਨੂੰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ