nabaz-e-punjab.com

ਸੈਕਟਰ-69 ਦੇ ਘਰ ’ਚੋਂ ਹਜ਼ਾਰਾਂ ਦੀ ਨਗਦੀ, ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਇੱਥੋਂ ਦੇ ਸੈਕਟਰ-69 ਦੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ਵਿੱਚ ਇੱਕ ਘਰ ’ਚੋਂ ਹਜ਼ਾਰਾਂ ਦੀ ਨਗਦੀ ਅਤੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ। ਸੂਚਨਾ ਮਿਲਦੇ ਹੀ ਥਾਣਾ ਫੇਜ਼-8 ਦੀ ਮੁਖੀ ਰੁਪਿੰਦਰ ਕੌਰ ਵੀ ਤੁਰੰਤ ਪੁਲੀਸ ਟੀਮ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਵਾਰਡ ਦੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਵੀ ਪੀੜਤ ਪਰਿਵਾਰ ਦੇ ਘਰ ਪਹੁੰਚ ਕੇ ਗੱਲਬਾਤ ਕੀਤੀ।
ਪੀੜਤ ਮਕਾਨ ਮਾਲਕਣ ਪਰਮਿੰਦਰ ਕੌਰ ਨੇ ਦੱਸਿਆ ਕਿ ਸੋਮਵਾਰ ਦੀ ਦੇਰ ਰਾਤ ਚੋਰ ਉਨ੍ਹਾਂ ਦੇ ਪਿਛਲੇ ਵਿਹੜੇ ’ਚੋਂ ਰਸੋਈ ਦੀ ਕੁੰਡੀ ਤੋੜ ਕੇ ਮਕਾਨ ਵਿੱਚ ਦਾਖ਼ਲ ਹੋਏ ਅਤੇ ਰਸੋਈ ’ਚ ਪਏ ਚਾਂਦੀ ਦੇ ਦੋ ਗਲਾਸ, ਡਰਾਇੰਗ ਰੂਮ ’ਚੋਂ ਕੀਮਤੀ ਸੋਅ ਪੀਸ਼, ਅਲਮਾਰੀ ’ਚੋਂ ਚਾਂਦੀ ਦੇ ਕਈ ਸਿੱਕੇ, ਇੱਕ ਪਰਸ ਚੋਰੀ ਕਰਕੇ ਲੈ ਗਏ। ਜਿਸ ਵਿੱਚ 20 ਹਜ਼ਾਰ ਰੁਪਏ ਅਤੇ ਕੁਝ ਸੋਨੇ ਦੇ ਗਹਿਣੇ ਸਨ। ਜਦੋਂਕਿ ਚੋਰ ਉਸ ਦੀ ਬੇਟੀ ਦੇ ਪਰਸ ’ਚੋਂ ਕਰੀਬ 5000 ਰੁਪਏ ਚੋਰੀ ਕਰਕੇ ਲੈ ਗਏ ਹਨ।
ਇਸ ਮੌਕੇ ਮੌਜੂਦ ਸਾਬਕਾ ਕੌਂਸਲਰ ਤੇ ਗੁਆਂਢੀ ਪਵਨ ਕੁਮਾਰ ਜੈਨ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਪਿਛਲੇ ਕੁਝ ਸਮੇਂ ਤੋਂ ਚੋਰੀਆਂ ਹੋ ਰਹੀਆਂ ਹਨ। ਇਸ ਸਬੰਧੀ ਉਸ ਨੇ 10 ਦਿਨ ਕੁ ਦਿਨ ਪਹਿਲਾਂ ਜ਼ਿਲ੍ਹਾ ਪੁਲੀਸ ਮੁਖੀ ਨੂੰ ਪੱਤਰ ਲਿਖ ਕੇ ਸੈਕਟਰ-69 ਵਿੱਚ ਦਿਨ ਅਤੇ ਰਾਤ ਨੂੰ ਪੁਲੀਸ ਗਸ਼ਤ ਵਧਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੌਮੀ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਲੇਕਿਨ ਇਸ ਖੇਤਰ ਵਿੱਚ ਕਾਫੀ ਸਮੇਂ ਤੋਂ ਪੁਲੀਸ ਗਸ਼ਤ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪੱਤਰ ਨੂੰ ਗੰਭੀਰਤਾ ਨਾਲ ਲੈ ਕੇ ਗਸ਼ਤ ਤੇਜ਼ ਕੀਤੀ ਹੁੰਦੀ ਤਾਂ ਸ਼ਾਇਦ ਚੋਰੀ ਦੀ ਇਹ ਵਾਰਦਾਤ ਨਾ ਵਾਪਰਦੀ। ਉਨ੍ਹਾਂ ਮੁਹਾਲੀ ਨਿਗਮ ਤੋਂ ਵੀ ਮੰਗ ਕੀਤੀ ਕਿ ਰਿਹਾਇਸ਼ੀ ਖੇਤਰ ਵਿੱਚ ਢੁਕਵੀਂਆਂ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾਣ।
ਉਧਰ, ਥਾਣਾ ਫੇਜ਼-8 ਦੀ ਮੁਖੀ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਜਾਂਚ ਟੀਮ ਨੂੰ ਮੌਕੇ ’ਤੇ ਸ਼ੱਕੀ ਚੋਰਾਂ ਦੇ ਪੈੜਾਂ ਦੇ ਨਿਸ਼ਾਨ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਮੌਕੇ ’ਤੇ ਸੱਦ ਕੇ ਪੈੜਾਂ ਦੇ ਨਿਸ਼ਾਨ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…