nabaz-e-punjab.com

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਸੈਕਟਰ-70 ਦੇ ਵਿਦਿਆਰਥੀਆਂ ਨੇ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਸੈਕਟਰ-70 ਮੁਹਾਲੀ ਦੇ ਵਿਦਿਆਰਥੀਆਂ ਵੱਲੋਂ ਪਟਾਕੇ ਰਹਿਤ ਦੀਵਾਲੀ ਲਈ ਸ਼ਹਿਰੀਆਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ। ਸਕੂਲ ਤੋਂ ਰਵਾਨਾ ਹੋਈ ਰੈਲੀ ਸੈਕਟਰ-70 ਦੇ ਵੱਖ-ਵੱਖ ਹਿੱਸਿਆਂ ਵਿੱਚ ਹੁੰਦੀ ਹੋਈ ਸਕੂਲ ਆ ਕੇ ਸਮਾਪਤ ਹੋਈ। ਇਸ ਰੈਲੀ ਵਿੱਚ ਲੋਕਾਂ ਨੂੰ ਪਟਾਕਿਆਂ ਦੇ ਬੁਰੇ ਪ੍ਰਭਾਵਾਂ ਤੋੱਜਾਣੂ ਕਰਾਉਣ ਲਈ ਰੈਲੀ ਵਿੱਚ ਸ਼ਾਮਲ 100 ਤੋਂ ਵੱਧ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਦਾ ਹੋਕਾ ਦਿੰਦੇ ਹੋਈ ਹਰੀ ਭਰੀ ਪਟਾਕੇ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਬੈਨਰ ਅਤੇ ਪੋਸਟਰ ਫੜੇ ਹੋਏ ਸਨ ਜਿਨ੍ਹਾਂ ਉੱਤੇ ਵਾਤਾਵਰਣ ਨੂੰ ਸ਼ੁੱਧ ਰੱਖਣ, ਹਰੀ ਭਰੀ ਪਟਾਕੇ ਰਹਿਤ ਦੀਵਾਲੀ ਮਨਾਉਣ ਅਤੇ ਫਜੂਲ ਖਰਚੀ ਰੋਕਣ ਸਬੰਧੀ ਨਾਅਰੇ ਲਿਖੇ ਹੋਏ ਸਨ। ਵਿਦਿਆਰਥੀਆਂ ਨੇ ਵੱਖ ਵੱਖ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਰੈਲੀ ਨੂੰ ਰਵਾਨਾ ਕਰਦੇ ਸਮੇੱ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਟਾਕਿਆਂ ਤੇ ਫਜੂਲ ਖਰਚੀ ਨਹੀਂ ਕਰਨੀ ਚਾਹੀਦੀ। ਇਸ ਸਮੇਂ ਵਿਦਿਆਰਥੀਆਂ ਨੇ ਪਟਾਕੇ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…