nabaz-e-punjab.com

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 21 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਮੀਟਿੰਗ ਅੱਜ ਇੱਥੇ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਵਿੱਚ ਸੰਸਥਾ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਸ੍ਰੀ ਸੌਂਧੀ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਤੋਂ ਸਵੇਰੇ 10 ਵਜੇ ਆਰੰਭ ਹੋਵੇਗਾ, ਜੋ ਇੱਥੋਂ ਦੇ ਫੇਜ-1 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫਰੈਂਕੋ ਹੋਟਲ, ਡਿਪਲਾਸਟ ਚੌਂਕ, ਮਦਨਪੁਰਾ ਚੌਂਕ, ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ-8 ਤੋਂ ਹੁੰਦਾ ਹੋਇਆ ਦੇਰ ਸ਼ਾਮ ਕਰੀਬ ਅੱਠ ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ-11 ਵਿੱਚ ਪਹੁੰਚ ਕੇ ਸੰਪੂਰਨ ਹੋਵੇਗਾ। ਜਿੱਥੇ ਸ਼ਹਿਰ ਦੀ ਸੰਗਤ ਨੂੰ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ।
ਮੀਟਿੰਗ ਵਿੱਚ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਗੁਰਦੁਆਰਾ ਸਾਚਾ ਧੰਨ ਸਾਹਿਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ, ਗੁਰਦੁਆਰਾ ਕਮੇਟੀ ਫੇਜ਼-6 ਦੇ ਜਨਰਲ ਸਕੱਤਰ ਭੁਪਿੰਦਰ ਸਿੰਘ, ਗੁਰਦੁਆਰਾ ਕਮੇਟੀ ਸੈਕਟਰ-68 ਦੇ ਨੁਮਾਇੰਦੇ ਸ਼ੰਗਾਰਾ ਸਿੰਘ, ਗੁਰਦੁਆਰਾ ਸਾਹਿਬ ਪੁਰਾਣਾ ਬੈਰੀਅਰ ਤੋਂ ਸੁਰਜੀਤ ਸਿੰਘ ਮਠਾਰੂ, ਤਰਲੋਚਨ ਸਿੰਘ, ਦਸਮੇਸ਼ ਵੈਲਫੇਅਰ ਕਂੌਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਗੁਰਦੁਆਰਾ ਸਾਹਿਬ ਪਿੰਡ ਮੁਹਾਲੀ ਤੋਂ ਗੁਰਮੇਲ ਸਿੰਘ, ਸੁਰਿੰਦਰ ਸਿੰਘ ਕਲੇਰ, ਮਨਜੀਤ ਸਿੰਘ ਭੱਲਾ, ਬਾਬਾ ਦੀਪ ਸਿੰਘ ਅਖਾੜਾ ਤੋਂ ਸਤਪਾਲ ਸਿੰਘ ਬਾਗੀ, ਨਿਰਮਲ ਸਿੰਘ ਭੂਰਜੀ, ਗੁਰਚਰਨ ਸਿੰਘ ਨੰਨੜਾ, ਪ੍ਰੀਤਮ ਸਿੰਘ, ਬਲਦੇਵ ਸਿੰਘ, ਜਤਿੰਦਰਪਾਲ ਸਿੰਘ, ਰਜਿੰਦਰ ਸਿੰਘ, ਸਵਰਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ ਸੇਖੋਂ, ਅਜੀਤ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ ਪਾਹਵਾ, ਸੁਖਦੀਪ ਸਿੰਘ ਅਤੇ ਰਣਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …