Nabaz-e-punjab.com

ਸਿੱਖਿਆ ਵਿਭਾਗ ਦਾ ਰਾਜ ਪੱਧਰੀ ਦੋ ਰੋਜ਼ਾ ਕਲਾ ਉਤਸਵ ਜੋਸ਼ ਤੇ ਉਮੰਗ ਭਰੀਆਂ ਕਲਾਵਾਂ ਦੇ ਪ੍ਰਦਰਸ਼ਨ ਨਾਲ ਸਮਾਪਤ

ਵੱਖ ਵੱਖ ਜ਼ਿਲ੍ਹਿਆਂ ਦੇ ਜੇਤੂ ਵਿਦਿਆਰਥੀਆਂ ਨੇ ਦਿੱਤਾ ਪੰਜਾਬ ਦੀ ਅਮੀਰ ਵਿਰਾਸਤ ਤੇ ਸਭਿਆਚਾਰ ਨੂੰ ਸਾਂਭਣ ਦਾ ਸਬੂਤ

ਡੀਜੀਐਸਈ ਪ੍ਰਸ਼ਾਂਤ ਗੋਇਲ ਨੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਇਨਾਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਕਲਾ ਤਰਾਸ਼ਣ ਲਈ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ ਦੋ ਰੋਜ਼ਾ ਰਾਜ ਪੱਧਰੀ ਕਲਾ ਉਤਸਵ ਜੋਸ਼ ਅਤੇ ਉਮੰਗ ਭਰੀਆਂ ਕਲਾਵਾਂ ਦੇ ਸ਼ਾਨਦਾਰ ਨਾਲ ਸਮਾਪਤ ਹੋ ਗਿਆ। ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਪ੍ਰਸ਼ਾਂਤ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਨਾਮ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਅਯੋਜਨਾਂ ਨਾਲ ਸਕੂਲੀ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਵਧਦੀ ਹੈ ਅਤੇ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਬਣਦੇ ਹਨ।
ਜਾਣਕਾਰੀ ਅਨੁਸਾਰ ਇਸ ਵਿਲੱਖਣ ਕਿਸਮ ਦੇ ਕਲਾ ਉਤਸਵ ਵਿੱਚ ਸੂਬੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵੱਖ ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਸਬੂਤ ਦਿੱਤਾ। ਕਲਾ ਉਤਸਵ ਦੇ ਪਹਿਲੇ ਦਿਨ ਲੜਕਿਆਂ ਤੇ ਲੜਕੀਆਂ ਦੇ ਸਾਜ ਵਾਦਨ ਅਤੇ ਲੋਕ ਗੀਤਾਂ ਦੇ ਮੁਕਾਬਲੇ ਹੋਏ ਅਤੇ ਅੱਜ ਦੂਜੇ ਦਿਨ ਚਿੱਤਰਕਾਰੀ ਤੇ ਲੋਕ ਨਾਚ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਲੋਕ ਨਾਚ ਮੁਕਾਬਲੇ (ਲੜਕੇ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ (ਮੁੰਡੇ) ਪਠਾਨਕੋਟ ਦੇ ਜੈ ਦੀਪ ਨੇ ਪਹਿਲਾ, ਡੀਏਵੀ ਪਬਲਿਕ ਸਕੂਲ ਫਾਜ਼ਿਲਕਾ ਦੇ ਭੁਪਿੰਦਰਜੀਤ ਸਿੰਘ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਭਾਈ ਕੇ ਸ੍ਰੀ ਮੁਕਤਸਰ ਸਾਹਿਬ ਦੇ ਚੰਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਨਾਚ (ਲੜਕੀਆਂ) ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ (ਹੁਸ਼ਿਆਰਪੁਰ) ਦੀ ਸੁਨੈਨਾ ਨੇ ਪਹਿਲਾ, ਇਨਫੈਂਟ ਜੀਜਸ ਕਾਨਵੈਂਟ ਸਕੂਲ ਮੁਹਾਲੀ ਦੀ ਗੌਰੀ ਨੇ ਦੂਜਾ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੀ ਸਿਮਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਚਿੱਤਰਕਾਰੀ (ਲੜਕੇ) ਵਿੱਚ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਗੁਰਸੇਵਕ ਸਿੰਘ ਨੇ ਦੂਜਾ ਅਤੇ ਸਰਕਾਰੀ ਮਾਡਲ ਹਾਈ ਸਕੂਲ ਨਾਭਾ (ਪਟਿਆਲਾ) ਦੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਚਿੱਤਰਕਾਰੀ (ਲੜਕੀਆਂ) ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਜਲੰਧਰ ਦੀ ਜਸਪ੍ਰੀਤ ਕੌਰ ਨੇ ਪਹਿਲਾ, ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਨਵਿੰਡ (ਤਰਨਤਾਰਨ) ਦੀ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…