Share on Facebook Share on Twitter Share on Google+ Share on Pinterest Share on Linkedin ਸਮਾਜਿਕ ਪਰਿਵਰਤਨ ਲਈ ਅੌਰਤਾਂ ਨੂੰ ਬਰਾਬਰੀ ਦੇ ਹੱਕ ਦਿੱਤੇ ਜਾਣ: ਬੱਬੀ ਬਾਦਲ ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਬੰਧੀ ਸਮਾਗਮ ਅੱਜ ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 30 ਨਵੰਬਰ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਬੇਟੀ ਪੜ੍ਹਾਓ ਤੇ ਬੇਟੀ ਬਚਾਓ ਦਾ ਹੋਕਾ ਦਿੰਦਿਆਂ ਸਮਾਜਿਕ ਪਰਿਵਰਤਨ ਲਈ ਅੌਰਤਾਂ ਨੂੰ ਬਰਾਬਰੀ ਦੇ ਹੱਕ ਦੇਣ ਦੀ ਮੰਗ ਕੀਤੀ ਹੈ। ਉਹ ਅੱਜ ਇੱਥੋਂ ਦੇ ਫੇਜ਼-11 ਵਿੱਚ ਬੱਬੀ ਬਾਦਲ ਫਾਉਡੇਸ਼ਨ ਅਤੇ ਨਿਮਾਣਾ ਗਰੁੱਪ ਵੱਲੋਂ ਭਲਕੇ 30 ਨਵੰਬਰ ਨੂੰ ਪਿੰਡ ਕਾਰਕੌਰ ਵਿੱਚ ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬੁਲਾਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਬੀ ਬਾਦਲ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਜਿੱਥੇ ਮਨ ਨੂੰ ਸੰਤੁਸ਼ਟੀ ਮਿਲਦੀ ਹੈ, ਉੱਥੇ ਇਹੋ ਜਿਹੇ ਮਹਾਨ ਕਾਰਜ ਨੇਪਰੇ ਚੜ੍ਹਨ ਨਾਲ ਮੀਡੀਆ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਦੱਸਿਆ ਕਿ ਬਰਾਤਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਨਵ ਵਿਆਹੇ ਜੋੜਿਆਂ ਨੂੰ ਨਿੱਤ ਵਰਤੋਂ ਦਾ ਘਰੇਲੂ ਸਮਾਨ ਦਿੱਤਾ ਜਾਵੇਗਾ। ਇਸ ਮੌਕੇ ਹਰਿੰਦਰ ਸਿੰਘ, ਰੋਕੀ ਧੀਮਾਨ, ਧਰਮਿੰਦਰ ਬੈਨੀਪਾਲ, ਗੁਰਦੀਪ ਸਿੰਘ, ਪਰਦੀਪ ਕੁਮਾਰ, ਬੱਬਲੂ ਬੰਨ੍ਹਮਾਜਰਾ, ਜਗਤਾਰ ਸਿੰਘ ਘੜੂੰਆਂ, ਰਣਜੋਤ ਸਿੰਘ ਮਾਨ, ਜਸਪ੍ਰੀਤ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਨਿਰਮਲ ਖਾਨ, ਜਸਵੰਤ ਸਿੰਘ, ਇਕਬਾਲ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਸਿੰਘ ਪੱਤੋਂ, ਸੁਖਮੰਤਰ ਸਿੰਘ, ਨਰਿੰਦਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ