Nabaz-e-punjab.com

ਸਿਸਵਾਂ ਤੋਂ ਬੱਦੀ ਸੜਕ ’ਤੇ ਗੰਨ ਪੁਆਇੰਟ ’ਤੇ ਸਵਿਫ਼ਟ ਕਾਰ ਖੋਹਣ ਦਾ ਮਾਮਲਾ ਸੁਲਝਾਇਆ, ਦੋ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਦੋ ਸਵਿਫ਼ਟ ਕਾਰਾਂ ਬਰਾਮਦ, ਮਾਮਲੇ ’ਚ ਨਾਮਜ਼ਦ ਦੋ ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਜ਼ਿਲ੍ਹਾ ਪੁਲੀਸ ਨੇ ਸਿਸਵਾਂ-ਬੱਦੀ ਸੜਕ ਦੇ ਜੰਗਲੀ ਖੇੇਤਰ ’ਚੋਂ ਬੀਤੀ 27 ਨਵੰਬਰ ਨੂੰ ਗੰਨ ਪੁਆਇੰਟ ’ਤੇ ਸਵਿਫ਼ਟ ਕਾਰ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਹਿੰਮਤ ਸਿੰਘ ਵਾਸੀ ਪਿੰਡ ਛੋਟੀ ਗੰਧੋ, ਜ਼ਿਲ੍ਹਾ ਰੂਪਨਗਰ ਅਤੇ ਇੰਦਰਪ੍ਰੀਤ ਸਿੰਘ ਉਰਫ਼ ਬਿੰਦਰ ਵਾਸੀ ਪਿੰਡ ਪੈਂਤਪੁਰ (ਮੁਹਾਲੀ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋਂਕਿ ਇਨ੍ਹਾਂ ਦੋ ਸਾਥੀ ਅਜੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਅੱਜ ਇੱਥੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਬੀਤੀ 27 ਨਵੰਬਰ ਨੂੰ ਰਾਤੀ ਕਰੀਬ 8 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ’ਤੇ ਅਮਨਦੀਪ ਸਿੰਘ ਵਾਸੀ ਹਰੀਪੁਰ ਸੰਡੋਲੀ, ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ਼) ਤੋਂ ਸਵਿਫ਼ਟ ਕਾਰ ਖੋਹੀ ਸੀ। ਪੀੜਤ ਸੈਕਟਰ-40 ਚੰਡੀਗੜ੍ਹ ਵਿੱਚ ਸਲੂਨ ਚਲਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪੀੜਤ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਖਰੜ ਦੇ ਡੀਐਸਪੀ ਦੀਪ ਕੰਵਲ ਅਤੇ ਮੁੱਲਾਂਪੁਰ ਗਰੀਬਦਾਸ ਥਾਣਾ ਦੇ ਐਸਐਸਓ ਰਾਜੇਸ਼ ਹਸਤੀਰ ਦੀ ਨਿਗਰਾਨੀ ਹੇਠ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਸਨ। ਉਂਜ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੀ ਵੱਖਰੇ ਤੌਰ ’ਤੇ ਤਫਤੀਸ ਕਰ ਰਿਹਾ ਸੀ।
ਐਸਐਸਪੀ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਬਰੀਕੀ ਨਾਲ ਜਾਂਚ ਤੋਂ ਇਲਾਵਾ ਸਾਈਬਰ ਤਕਨੀਕ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਹਿੰਮਤ ਸਿੰਘ ਅਤੇ ਇੰਦਰਪ੍ਰੀਤ ਸਿੰਘ ਉਰਫ਼ ਬਿੰਦਰ, ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਮਹਿਰੌਲੀ (ਮੁਹਾਲੀ) ਅਤੇ ਜਸਜੀਤ ਸਿੰਘ ਉਰਫ਼ ਜੱਸ ਵਾਸੀ ਪਿੰਡ ਸੇਖਪੁਰਾ (ਕੁਰਾਲੀ) ਦੀ ਸ਼ਨਾਖਤ ਕਰਕੇ ਇਨ੍ਹਾਂ ਸਾਰਿਆਂ ਨੂੰ ਲੁੱਟ ਦੀ ਵਾਰਦਾਤ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਵਿਫ਼ਟ ਕਾਰ ਅਤੇ ਪੀੜਤ ਤੋਂ ਖੋਹੀ ਸਵਿਫ਼ਟ ਕਾਰ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਬੇਸਬਾਲ ਵੀ ਬਰਾਮਦ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…