Share on Facebook Share on Twitter Share on Google+ Share on Pinterest Share on Linkedin ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੀ ਫੌਜ ਦੇ ਸੁਰਬੀਰਾਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ: ਸਿੱਧੂ ਮੰਤਰੀ ਸਿੱਧੂ ਵੱਲੋਂ ਹਥਿਆਰਬੰਦ ਸੈਨਾ ਦਿਵਸ ਮੌਕੇ ਰਣ-ਯੋਧੇ ਕਿਤਾਬਚਾ ਜਾਰੀ, ਸੈਨਿਕ ਸਦਨ ਲਈ 5 ਲੱਖ ਦੇਣ ਦਾ ਐਲਾਨ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆ: ਡੀਸੀ ਸ੍ਰੀਮਤੀ ਸਪਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ: ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੀ ਫੌਜ ਦੇ ਸੂਰਬੀਰਾਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਭਾਰਤੀੇ ਫੌਜ ਦੇ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਦੇ ਕਿੱਸਿਆ ਦਾ ਕੋਈ ਸਾਨੀ ਨਹੀਂ ਹੈ ਅਤੇ ਮਹਾਨ ਸੂਰਬੀਰਾਂ ਅੱਗੇ ਸਾਡਾ ਸਤਿਕਾਰ ਨਾਲ ਸਿਰ ਝੁਕਦਾ ਹੈ। ਜਿਨ੍ਹਾਂ ਨੇ ਦੇਸ਼ ਦੀ ਸਰਹੱਦਾਂ ਦੀ ਰਾਖੀ ਕਰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੈਨਿਕ ਸਦਨ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਸੈਨਿਕ ਸਦਨ ਲਈ ਆਪਣੇ ਅਖਤਿਆਰੀ ਫੰਡ ’ਚੋਂ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਉਹਨਾਂ ਇਸ ਮੌਕੇ ਫਲੈਗ-ਡੇਅ ਫੰਡ ’ਚੋਂ ਸਿਪਾਹੀ ਮਦਨ ਨੂੰ 25 ਹਜ਼ਾਰ ਰੁਪਏ ਅਤੇ ਸਿਪਾਹੀ ਹਰੀ ਸਿੰਘ ਨੂੰ 10 ਹਜ਼ਾਰ ਰੁਪਏ ਦੀ ਮਾਲੀ ਮਦਦ ਵੀ ਦਿੱਤੀ। ਉਨ੍ਹਾਂ ਇਸ ਮੌਕੇ ਜੰਗੀ ਵਿਧਵਾਵਾਂ ਨੂੰ ਵੀ ਸਨਮਾਨਿਤ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਤੇ ਸਮੂਹ ਨਾਗਰਿਕਾਂ ਨੂੰ ਦੇਸ਼ ਕੌਮ ਤੇ ਆਪਾ ਵਾਰਨ ਵਾਲੇ ਮਹਾਨ ਸ਼ਹੀਦਾਂ ਲਈ ਦਿਲ ਖੋਲ ਕੇ ਦਾਨ ਕਰਨਾ ਚਾਹੀਦਾ ਹੈ। ਫਲੈਗ-ਡੇਅ ਮੌਕੇ ਇੱਕਤਰ ਕੀਤੀ ਜਾਣ ਵਾਲੀ ਰਾਸ਼ੀ ਮਹਾਨ ਸ਼ਹੀਦਾ ਦੇ ਵਾਰਸਾ ਲਈ ਅੌਖੇ ਸਮੇਂ ਸਹਾਇਤਾ ਕਰਨ ਲਈ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਫਲੈਗ-ਡੇਅ ’ਤੇ ਸ਼ੁਰੂਆਤ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਫਲੈਗ ਲਗਾ ਕੇ ਕੀਤੀ ਗਈ। ਸ੍ਰੀ ਸਿੱਧੂ ਨੇ ਕਿਤਾਬਚਾ ਰਣ-ਜੋਧੇ ਵੀ ਜਾਰੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਸਪਰਾ ਨੇ ਕਿਹਾ ਕਿ ਜ਼ਿਲ੍ਹੇ ਚ ਰਹਿੰਦੇ ਸਾਬਕਾ ਸੈਨਿਕਾਂ ਦੀਆਂ ਸੱਮਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਉਹਨਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗਾ। ਇਸ ਮੌਕੇ ਡਿਪਟੀ ਡਾਇਰੈਕਟਰ ਰੱਖਿਆ ਸੇਵਾਵਾਂ ਵਿਭਾਗ, ਪੰਜਾਬ ਕਰਨਲ ਪੀ.ਐਸ.ਬਾਜਵਾ ਨੇ ਹਰ ਸਾਲ 07 ਦਸੰਬਰ ਨੂੰ ਮਨਾਏ ਜਾਣ ਵਾਲੇ ਹਥਿਆਰਬੰਦ ਸੈਨਾ ਝੰਡਾ ਦਿਵਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਾਬਕਾ ਸੈਨਿਕਾ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਮੇਜਰ ਜਨਰਲ ਰਾਜ ਮਹਿਤਾ (ਸੇਵਾਮੁਕਤ) ਏ.ਵੀ.ਐਸ.ਐਮ, ਵੀ.ਐਸ ਐਮ ਅਤੇ ਲੈਫ ਕਰਨਲ ਕ੍ਰਿਪਾਲ ਸਿੰਘ ਗੜਾਂਗ (ਸੇਵਾ ਮੁਕਤ) ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਮੌਕੇ ਸੈਨਿਕ ਇੰਸਟੀਚਿਊਟ ਆਫ ਟੇ੍ਰਨਿੰਗ ਮੈਨੇਜਮੈਂਟ, ਸ਼ਿਵਾਲਿਕ ਪਬਲਿਕ ਸਕੂਲ ਪੈਰਾਗੋਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-69 ਦੇ ਵਿਦਿਆਥੀਆਂ ਵੱਲੋ ਸ਼ਾਨਦਾਨ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ