Nabaz-e-punjab.com

ਮੁਹਾਲੀ ਹਲਕੇ ਦੇ ਵਿਕਾਸ ਕਾਰਜਾਂ ਲਈ ਧੰਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਜਗਤਪੁਰਾ ਤੋਂ ਨੰਡਿਆਲੀ ਤੱਕ ਦੀ ਸੜਕ ਦੀ ਮੁਰੰਮਤ ’ਤੇ 1 ਕਰੋੜ ਰੁਪਏ ਖਰਚ ਕੀਤੇ ਜਾਣਗੇ: ਸਿੱਧੂ

ਹਲਕੇ ਵਿੱਚ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦੀ ਸਪਲਾਈ ਲਈ ਹੋਰ ਜਲ ਘਰ ਸਥਾਪਿਤ ਕੀਤੇ ਜਾਣਗੇ

ਪਿੰਡ ਕੰਡਾਲਾ ਦੀ ਪਸ਼ੂ ਡਿਸਪੈਂਸਰੀ ਨੂੰ ਮਿਲਿਆ ਹਸਪਤਾਲ ਦਾ ਦਰਜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਮੁਹਾਲੀ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ ਧੰਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਜਗਤਪੁਰਾ ਵਿੱਚ ਜਗਤਪੁਰਾ ਤੋਂ ਨੰਡਿਆਲੀ ਤੱਕ ਦੀ ਸੜਕ ਦੀ ਵਿਸ਼ੇਸ਼ ਮੁਰੰਮਤ ਕਰਾਉਣ ਦੇ ਕੰਮ ਕਾਜ ਦੀ ਸ਼ੁਰੂਆਤ ਕਰਾਉਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਸੜਕ ਦੀ ਖਸਤਾ ਹਾਲਤ ਹੋ ਚੁੱਕੀ ਸੀ । ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਉਨ੍ਹਾਂ ਕਿਹਾ ਕਿ 4 ਕਿਲੋਮੀਟਰ ਤੱਕ ਦੀ ਇਸ ਸੜਕ ਦੀ ਵਿਸ਼ੇਸ਼ ਮੁਰੰਮਤ ’ਤੇ 1 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਸੜਕ ਦੁਆਲੇ ਬਰਮਾਂ ਤੇ ਟਾਈਲਾਂ ਵੀ ਲਗਾਈਆਂ ਜਾਣਗੀਆਂ ਅਤੇ ਪਾਣੀ ਦੇ ਨਿਕਾਸੀ ਲਈ ਡਰੇਨ ਵੀ ਬਣਾਈ ਜਾਵੇਗੀ ਤਾਂ ਜੋ ਇਹ ਸੜਕ ਜਲਦੀ ਨਾ ਟੁੱਟੇ। ਉਨ੍ਹਾਂ ਇਸ ਮੌਕੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਆਖਿਆ ਕਿ ਉਹ ਸੜਕ ਤੇ ਪਾਣੀ ਨਾ ਸੁੱਟਣ ਜਿਸ ਕਾਰਨ ਸੜਕ ਜਲਦੀ ਟੁੱਟਦੀ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਨੈਤਿਕ ਜ਼ਿੰਮੇਵਾਰੀ ਸਮਝਣ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਕੰਮਾਂ ਨੂੰ ਪੂਰੀ ਵਚਨਬੱਧਤਾ ਨਾਲ ਕਰ ਰਹੇ ਹਨ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵੀ ਹਮੇਸ਼ਾਂ ਤਤਪਰ ਹਨ।
ਸ੍ਰੀ ਸਿੱਧੂ ਨੇ ਹੋਰ ਕਿਹਾ ਕਿ ਹਲਕੇ ਵਿਚ ਜਿਹੜੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ। ਉਸ ਨੂੰ ਪਹਿਲ ਦੇ ਆਧਾਰ ਤੇ ਦੂਰ ਕੀਤਾ ਜਾਵੇਗਾ ਅਤੇ ਪਿੰਡਾਂ ਵਿਚ ਨਵੇਂ ਜਲ ਘਰ ਸਥਾਪਿਤ ਕੀਤੇ ਜਾਣਗੇ। ਸ੍ਰੀ ਸਿੱਧੂ ਨੇ ਇਨ੍ਹਾਂ ਪਿੰਡਾਂ ਦੇ ਪਸ਼ੂ ਪਾਲਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਕਿਹਾ ਕਿ ਕੰਡਾਲਾ ਪਸ਼ੂ ਡਿਸਪੈਂਸਰੀ ਨੂੰ ਹਸਪਤਾਲ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹੁਣ ਨੇੜਲੇ ਪਿੰਡਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ਼ ਲਈ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ ਸਗੋਂ ਇਸ ਹਸਪਤਾਲ ਵਿਚ ਹੀ ਪਸ਼ੂਆਂ ਦਾ ਇਲਾਜ਼ ਕਰਵਾ ਸਕਣਗੇ ਅਤੇ ਪਸ਼ੂਆਂ ਦੇ ਇਲਾਜ਼ ਲਈ ਮਾਹਿਰ ਡਾ. ਨਿਯੁਕਤ ਕੀਤੇ ਜਾਣਗੇ।
ਇਸ ਮੌਕੇ ਸੀਨੀਅਰ ਕਾਂਗਰਸ ਆਗੂ ਜੀ.ਐਸ. ਰਿਆੜ, ਰਣਜੀਤ ਸਿੰਘ ਗਿੱਲ, ਕੁਲਦੀਪ ਸਿੰਘ ਧਨੋਆ, ਸਾਬਕਾ ਸਰਪੰਚ ਜਸਵਿੰਦਰ ਕੌਰ, ਜਗਜੀਤ ਸਿੰਘ ਧਾਲੀਵਾਲ, ਨੰਬਰਦਾਰ ਬਲਜਿੰਦਰ ਸਿੰਘ, ਅਵਤਾਰ ਸਿੰਘ, ਦਲਵੀਰ ਸਿੰਘ ਰੂਬੀ, ਗੁਰਵਿੰਦਰ ਸਿੰਘ ਨੰਡਿਆਲੀ, ਜਗਪ੍ਰੀਤ ਸਿੰਘ ਜੱਗੀ ਝਿਊਰਹੇੜੀ, ਰਮਨਦੀਪ ਸਿੰਘ ਸਫੀਪੁਰ, ਸਾਬਕਾ ਸਰਪੰਚ ਮਲਕੀਤ ਸਿੰਘ ਕੰਡਾਲਾ, ਸਾਬਕਾ ਸਰਪੰਚ ਰੁੜਕਾ ਲਾਭ ਸਿੰਘ, ਪਰਮਜੀਤ ਸਿੰਘ ਬਰਾੜ ਧਰਮਗੜ੍ਹ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…