Nabaz-e-punjab.com

ਗੌਰਮਿੰਟ ਲੈਕਚਰਾਰ ਯੂਨੀਅਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਹਾਕਮ ਸਿੰਘ ਵਾਲੀਆ ਦੀ ਅਗਵਾਈ ਵਿੱਚ ਹੋਈ। ਸੂਬਾ ਪ੍ਰਧਾਨ ਹਾਕਮ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨਵੇਂ ਨਿਯਮਾਂ ਤਿਆਰ ਕੀਤੇ ਗਏ ਹਨ ਜਿਨ੍ਹਾਂ ਵਿੱਚ ਵੱਖ-ਵੱਖ ਕੈਟਾਗਰੀਆਂ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਹਿੱਤ 50 ਫੀਸਦੀ ਸਿੱਧੀ ਭਰਤੀ ਅਤੇ 50 ਫੀਸਦੀ ਪੱਦਉਨਤ ਕਰਕੇ ਅਸਾਮੀਆਂ ਭਰਨ ਦੀ ਤਜਵੀਜ਼ ਹੈ। ਜਥੇਬੰਦੀ ਮਹਿਸੂਸ ਕਰਦੀ ਹੈ ਕਿ ਸਿੱਧੀ ਭਰਤੀ ਰਾਹੀਂ ਅਸਾਮੀਆਂ ਭਰਨ ਵਿੱਚ ਲ਼ੋਕ ਸਭਾ ਦੀਆਂ ਚੋਣਾਂ ਕਾਰਨ ਦੇਰੀ ਹੋਣ ਦੀ ਸੰਭਾਵਨਾ ਹੈ। ਜਿਸ ਕਰਕੇ ਮੌਜੂਦਾ ਖਾਲੀ ਅਸਾਮੀਆਂ ਨੂੰ ਵਿਦਿਆਰਥੀਆਂ ਦੇ ਹਿੱਤ ਲਈ ਅਧਿਆਪਕਾਂ ਦੀਆਂ ਪੱਦਉਨਤੀਆਂ ਕਰਕੇ ਪੁਰ ਕੀਤਾ ਜਾਵੇ। ਨਵੇਂ ਨਿਯਮ ਲਾਗੂ ਕਰਦੇ ਸਮੇਂ ਮੌਜੂਦਾ ਖਾਲੀ ਅਸਾਮੀਆਂ ਦੀ 50-50 ਫੀਸਦੀ ਦੀ ਵੰਡ ਕਰਕੇ ਲੈਕਚਰਾਰ ਤੋਂ ਪ੍ਰਿੰਸੀਪਲ ਅਤੇ ਮਾਸਟਰ ਕਾਰਡ ਤੋਂ ਲੈਕਚਰਾਰ ਅਤੇ ਮੁੱਖ ਅਧਿਆਪਕ ਪੱਦਉਨਤ ਕੀਤੇ ਜਾਣ ਦੀ ਸਖ਼ਤ ਜ਼ਰੂਰਤ ਹੈ।
ਜਨਰਲ ਸੱਕਤਰ ਸੁਖਦੇਵ ਲਾਲ ਬੱਬਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 31 ਮਾਰਚ 2019 ਤੱਕ ਖਾਲੀ ਹੋਣ ਵਾਲੀਆਂ ਅਸਾਮੀਆਂ ਦੀ ਸੂਚਨਾ ਦੇ ਆਧਾਰ ’ਤੇ ਪੱਦਉਨਤੀਆਂ ਕਰਨੀਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਹਿੱਤ ਵਿੱਚ ਹੋਣਗੀਆਂ ਅਤੇ ਇਸ ਦੇ ਨਾਲ ਯੋਗ ਅਗਵਾਈ ਦੇਣ ਲਈ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਗਾਈਡੈਂਸ ਅਤੇ ਖੇਡ ਕੋਆਰਡੀਨੇਟਰ ਲੈਕਚਰਾਰ ਕਾਡਰ ’ਚੋਂ ਲਗਾਉਣ ਨਾਲ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਹੋਵੇਗਾ। ਸੁਖਦੇਵ ਸਿੰਘ ਰਾਣਾ ਨੇ ਪੰਜਾਬ ਸਰਕਾਰ ਤੋਂ ਡੀਏ ਦੀਆਂ ਬਕਾਇਆਂ ਕਿਸਤਾਂ ਪਹਿਲ ਦੇ ਅਧਾਰ ’ਤੇ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੱਦਵੀਂ ਲਾਭ ਦੇ ਨਾਲ ਵਿੱਤੀ ਲਾਭ ਵੀ ਮਿਲਣਾ ਚਾਹੀਦਾ ਹੈ ਅਤੇ ਸਰਦੀਆਂ ਦੇ ਦਿਨਾਂ ਵਿੱਚ ਧੁੰਦ ਆਦਿ ਜ਼ਿਆਦਾ ਹੋਣ ਕਾਰਨ 31 ਜਨਵਰੀ 2019 ਤੱਕ ਸਰਕਾਰੀ ਸਕੂਲ ਲੱਗਣ ਦਾ ਸਮਾਂ ਸਵੇਰੇ 9.30.ਵਜੇ ਕੀਤਾ ਜਾਵੇ ਅਤੇ ਨਵੇਂ ਸੈਸ਼ਨ ਤੋਂ ਨਾਨ ਵੋਕੇਸ਼ਨਲਾਂ ਸਕੂਲਾਂ ਵਿੱਚ ਐਨਐਸਐਫ਼ਕਿਉਂ ਦੇ ਟਰੇਡ ਸ਼ੁਰੂ ਕੀਤੇ ਜਾਣ। ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੋਸਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਈ-ਕੰਟੈਂਟ ਨਾਲ ਪੜ੍ਹਾਈ ਕਰਾਉਣ ਲਈ ਸਾਰੇ ਸਕੂਲਾਂ ਵਿੱਚ ਲੋੜੀਂਦਾ ਢਾਂਚਾ ਮੁਹੱਈਆ ਕਰਾਉਣ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇ ਅਤੇ ਸਰਕਾਰੀ ਸਕੂਲਾਂ ਵਿੱਚ 54 ਪੀਰੀਅਡ ਵਾਲੀ ਸਮਾਂ ਸਾਰਣੀ ਲਾਗੂ ਕੀਤੀ ਜਾਵੇ। ਇਸ ਮੌਕੇ ਅਮਨ ਸ਼ਰਮਾ, ਬਲਰਾਜ ਬਾਜਵਾ, ਗੁਰਚਰਨ ਸਿੰਘ ਚਾਹਲ, ਕੋਮਲ ਕੌਸ਼ਲ, ਸੰਜੀਵ ਵਰਮਾ, ਮੇਜਰ ਸਿੰਘ, ਹਰਜੀਤ ਸਿੰਘ ਬਲਾੜੀ, ਮੁਖਤਿਆਰ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਸਰਦੂਲ ਸਿੰਘ ਅਤੇ ਕਾਨੂੰਨੀ ਸਲਾਹਕਾਰ ਚਰਨਦਾਸ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…