Nabaz-e-punjab.com

ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜ ਸੂਬਿਆਂ ਵਿੱਚ ਮੋਦੀ ਸਰਕਾਰ ਦੀ ਹਾਰ ਹੋਈ: ਸਤਨਾਮ ਸਿੰਘ ਬਹਿਰੂ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 14 ਦਸੰਬਰ:
ਹਾਲ ਹੀ ਵਿੱਚ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਹੋਈ ਨਮੋਸ਼ੀ ਭਰੀ ਹਾਰ ਉੱਤੇ ਆਪਣੀ ਟਿੱਪਣੀ ਕਰਦਿਆਂ ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲੈਣ ਕਾਰਨ ਹੀ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਦੇ ਹਰ ਵਰਗ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਦੁੱਖੀ ਸਨ ਉੱਥੇ ਪ੍ਰਧਾਨ ਮੰਤਰੀ ਹੱਥ ਧੋ ਕੇ ਕਿਸਾਨਾਂ ਦੇ ਮਗਰ ਪਿਆ ਸੀ ਜਿਸਦਾ ਬਦਲਾ ਕਿਸਾਨਾਂ ਨੇ ਹੁਣੇ ਹੁਣੇ ਆਪਣੀ ਵੋਟ ਸ਼ਕਤੀ ਨਾਲ ਲਿਆ ਹੈ।
ਸ੍ਰੀ ਬਹਿਰੂ ਨੇ ਕੇਂਦਰ ਸਰਕਾਰ ਵੱਲੋਂ ਲਏ ਗਏ ਕਿਸਾਨ ਵਿਰੋਧੀ ਫੈਸਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ 2014 ਵਿੱਚ ਹੋਈਆਂ ਪਾਰਲੀਮੈਂਟ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ਤੇ ਐਮ.ਐਸ. ਸਵਾਮੀਨਾਥਨ ਵੱਲੋਂ ਦਿੱਤੀ ਖੇਤੀ ਨੀਤੀ ਬਾਰੇ ਰਿਪੋਰਟ ਨੂੰ ਲਾਗੂ ਕਰਾਂਗੇ ਪਰ ਸਾਡੇ ਵੱਲੋਂ ਸੁਪਰੀਮ ਕੋਰਟ ਵਿੱਚ ਕੀਤੀ ਰਿਟ ਪਟੀਸ਼ਨ ਵਿੱਚ ਬੀ.ਜੇ.ਪੀ. ਸਰਕਾਰ ਨੇ ਇੱਕ ਹਲਫਨਾਮਾ ਦੇ ਕੇ ਕਿਸਾਨਾਂ ਨਾਲ ਕੀਤਾ ਵਾਅਦਾ ਤੋੜ ਦਿੱਤਾ। ਇਸ ਤੋਂ ਇਲਾਵਾ ਕਿਸਾਨਾਂ ਦੇ ਹਿੱਤ ਵਿੱਚ ਬਣੇ ਭੂਮੀ ਗ੍ਰਹਿਣ ਬਿਲ ਨੂੰ ਖਤਮ ਕਰਨ ਲਈ ਆਰਡੀਨੈਸ ਜਾਰੀ ਕੀਤੇ ਫਸਲੀ ਬੀਮਾ ਯੋਜਨਾ ਵਿੱਚ ਵੀ ਕਿਸਾਨਾਂ ਦੀ ਬਜਾਏ ਬੀਮਾ ਕੰਪਨੀਆਂ ਨੂੰ ਫਾਇਦਾ ਦਿੱਤਾ, ਅੱਜ ਤੋਂ ਤਿੰਨ ਮਹੀਨੇ ਪਹਿਲਾਂ ਕੇਂਦਰੀ ਕੈਬਨਿਟ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਕਿ ਕਿਸਾਨਾਂ ਦੀ ਦਾਣਾ ਮੰਡੀਆਂ ਵਿੱਚ ਆਈ ਫਸਲ ਸਰਕਾਰੀ ਕੀਮਤ ’ਤੇ ਸਿਰਫ 25 ਫੀਸਦੀ ਖਰੀਦਣ ਦੀ ਗਰੰਟੀ ਕੀਤੀ ਗਈ ਹੈ ਬਾਕੀ 75 ਫੀਸਦੀ ਫਸਲ ਕਾਰਪੋਰੇਟ ਘਰਾਣਿਆਂ ਨੂੰ ਲੁਟਣ ਦੀ ਖੁੱਲ੍ਹ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਦੇਸ਼ ਵਾਸੀਆਂ ਨਾਲ ਕੀਤੀ ਮਨ ਕੀ ਬਾਤ ਬਾਰੇ ਸ੍ਰੀ ਬਹਿਰੂ ਨੇ ਕਿਹਾ ਕਿ ਹੁਣ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨੇ ਆਪਣੇ ਦਿਲ ਦੀ ਗੱਲ ਮੰਨਦਿਆਂ ਭਾਜਪਾ ਦੇ ਉਲਟ ਵੋਟਾਂ ਪਾਈਆਂ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਤੱਕ ਕਿਸਾਨਾਂ ਦਾ ਗੁੱਸਾ ਭਾਜਪਾ ਪ੍ਰਤੀ ਬਰਕਰਾਰ ਰਹੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…