Share on Facebook Share on Twitter Share on Google+ Share on Pinterest Share on Linkedin ਕਾਂਗਰਸ ਨੇ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆਂ: ਕਾਹਲੋਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ: ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਦੋਸ਼ਾਂ ਦਾ ਸਾਹਮਣੇ ਕਰ ਕਾਂਗਰਸ ਆਗੂ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਕਾਹਲੋਂ ਨੇ ਕਿਹਾ ਕਿ 1984 ਵਿੱਚ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਦੋਸ਼ੀ ਕਮਲਨਾਥ ਨੂੰ ਕਾਂਗਰਸ ਨੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਨਿਵਾਜਿਆ ਹੈ। ਕਾਂਗਰਸ ਦੇ ਇਸ ਫੈਸਲੇ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਸ੍ਰੀ ਕਾਹਲੋਂ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਪਾਰਟੀ ਸਿੱਖ ਵਿਰੋਧੀ ਪਾਰਟੀ ਹੈ ਅਤੇ ਇਸ ਪਾਰਟੀ ਦਾ ਸਿੱਖਾਂ ਦੀ ਭਲਾਈ ਨਾਲ ਕੋਈ ਮਤਲਬ ਨਹੀਂ। ਇਹ ਕਾਰਨ ਹੈ ਕਿ ਸਮੇਂ ਸਮੇਂ ’ਤੇ ਕਾਂਗਰਸ ਪਾਰਟੀ ਵੱਲੋਂ ਅਜਿਹੇ ਫੈਸਲੇ ਕੀਤੇ ਜਾਂਦੇ ਰਹੇ ਹਨ। ਜਿਨ੍ਹਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਿਸ ਕਰਕੇ ਸਿੱਖ ਕਦੇ ਵੀ ਕਾਂਗਰਸ ਨੂੰ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਸੁਰਮੁੱਖ ਸਿੰਘ ਨੰਬਰਦਾਰ ਅਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਦਾਊਂ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ