Nabaz-e-punjab.com

ਭਾਈਚਾਰਕ ਸਾਂਝ: ਧੜੇਬੰਦੀ ਦੇ ਖ਼ਤਮੇ ਲਈ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਪਿੰਡਾਂ ਦੇ ਲੋਕ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਗਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਹਾਲਾਂਕਿ ਕਿਸੇ ਵੀ ਸਿਆਸੀ ਪਾਰਟੀ ਨੇ ਅਜੇ ਤਾਈ ਆਪਣੇ ਪੱਤੇ ਨਹੀਂ ਖੋਲ੍ਹੇ ਹਨ ਪ੍ਰੰਤੂ ਸੰਭਾਵੀ ਉਮੀਦਵਾਰਾਂ ਨੇ ਆਪਣੇ ਪੱਧਰ ’ਤੇ ਚੋਣ ਮੈਦਾਨ ਵਿੱਚ ਨਿੱਤਰ ਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਧਰ, ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਮਨਾਣਾ ਵਿੱਚ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਧੜੇਬੰਦੀ ਤੋਂ ਉੱਤੇ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਧੜੇਬੰਦੀ ਖ਼ਤਮ ਕਰਨ ਲਈ ਆਪਸੀ ਸਹਿਮਤੀ ਨਾਲ ਪੰਚਾਇਤੀ ਨੁਮਾਇੰਦਿਆਂ ਦੀ ਚੋਣ ਨੂੰ ਤਰਜੀਹ ਦੇਣ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਧੜੇਬੰਦੀ ਜਿੱਥੇ ਵਿਕਾਸ ਦੇ ਰਾਹ ਵਿੱਚ ਵੱਡਾ ਅੜਿੱਕਾ ਬਣਦੀ ਹੈ, ਉੱਥੇ ਪਰਿਵਾਰਾਂ ਵਿੱਚ ਦੁਸ਼ਮਣੀਆਂ ਵੀ ਵਧ ਜਾਂਦੀਆਂ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਐਤਕੀਂ ਬਦਕਿਸਮਤੀ ਨਾਲ ਪੋਹ ਦੇ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜਦੋਂਕਿ ਇਨ੍ਹਾਂ ਦਿਨਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦੇਖਦੇ ਹੋਏ ਜ਼ਿਆਦਾਤਰ ਲੋਕ ਵਿਆਹ-ਸ਼ਾਦੀਆਂ ਅਤੇ ਹੋਰ ਖੁਸ਼ੀ ਦੇ ਸਮਾਗਮ ਨਹੀਂ ਕਰਦੇ ਹਨ। ਇਸ ਲਈ ਉਮੀਦਵਾਰਾਂ ਨੂੰ ਚਾਹੀਦਾ ਹੈ, ਉਹ ਚੰਦ ਵੋਟਾਂ ਦੀ ਖਾਤਰ ਸ਼ਰਾਬ ਅਤੇ ਹੋਰ ਨਸ਼ੇ ਨਾ ਵੰਡਣ ਅਤੇ ਚੋਣ ਪ੍ਰਚਾਰ ਦੌਰਾਨ ਜਸ਼ਨ ਨਾ ਮਨਾਏ ਜਾਣ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵੰਤ ਸਿੰਘ, ਇਕਬਾਲ ਸਿੰਘ, ਹਰਭਾਗ ਸਿੰਘ, ਹਰਿੰਦਰ ਸਿੰਘ, ਹਰਬੰਤ ਸਿੰਘ, ਬਲਬੀਰ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਰ ਸਿੰਘ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਸਿਕੰਦਰ ਸਿੰਘ, ਨੱਥਾ ਸਿੰਘ, ਪ੍ਰਿਤਪਾਲ ਸਿੰਘ, ਜਸਵੰਤ ਸਿੰਘ, ਹਰਦੇਵ ਸਿੰਘ, ਕਰਮਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…