Nabaz-e-punjab.com

ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਸਿੱਖਿਆ ਵਿਭਾਗ ਨੇ ਲਾਇਆ ਪੂਰਾ ਜ਼ੋਰ

ਇਤਿਹਾਸਕ ਨਗਰ ਚੱਪੜਚਿੜੀ ਤੇ ਲਾਂਡਰਾਂ ਸਮੇਤ ਹੋਰਨਾਂ ਸਕੂਲਾਂ ਵਿੱਚ ਮਾਪਿਆਂ ਨਾਲ ਕੀਤੀਆਂ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਿੰਸੀਪਲ ਹਿਮਾਂਸ਼ੂ ਲਟਾਵਾ ਅਤੇ ਸਿੱਖਿਆ ਸੁਧਾਰ ਟੀਮਾਂ ਨੇ ਅੱਜ ਪ੍ਰੀ-ਪ੍ਰਾਇਮਰੀ ਅਤੇ ਵੱਡੀਆਂ ਕਲਾਸਾਂ ਵਿੱਚ ਨਵੇਂ ਦਾਖ਼ਲਿਆਂ ਸਬੰਧੀ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਦੇ ਸਰਕਾਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਪਿੰਡ ਲਾਂਡਰਾਂ ਵਿੱਚ ਮਾਪਿਆਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਮੀਟਿੰਗਾਂ ਕੀਤੀਆਂ। ਇਸ ਮਗਰੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੜੂੰਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਘੜੂੰਆਂ, ਸਰਕਾਰੀ ਹਾਈ ਸਕੂਲ ਸਕਰੁਲਾਪੁਰ, ਸਰਕਾਰੀ ਹਾਈ ਸਕੂਲ ਬੱਤਾ, ਬ੍ਰਾਹਮਣਾਂ ਦੀਆਂ ਬਾਸੀਆਂ, ਚੋਲਟਾ ਖ਼ੁਰਦ ਅਤੇ ਸਰਕਾਰੀ ਮਿਡਲ ਸਕੂਲ ਬਡਾਲੀ ਸਕੂਲਾਂ ਵਿੱਚ ਜਾ ਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖ਼ਲ ਕਰਾਉਣ ਲਈ ਬੱਚਿਆਂ ਦੇ ਮਾਪਿਆਂ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਡੀਈਓ ਸ੍ਰੀ ਹੁੰਦਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਜਿਵੇਂ ਕਿ ਦੁਪਹਿਰ ਦਾ ਮੁਫ਼ਤ ਖਾਣਾ, ਸਕੂਲ ਦੀ ਵਰਦੀ, ਐਜੂਸੈਟ ਰਾਹੀਂ ਟਰੇਨਿੰਗ, ਕਿਤਾਬਾਂ, ਵੱਖ-ਵੱਖ ਮੁਕਾਬਲਿਆਂ ਲਈ ਤਿਆਰੀ ਕਰਾਉਣਾ ਅਤੇ ਵਜ਼ੀਫ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਮਾਪਿਆਂ ਨੂੰ ਅਪੀਲ ਕਰਨ ਲਈ ਸਕੂਲ ਮੁਖੀਆਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਦਾਖ਼ਲੇ ਵਿੱਚ ਕਰਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਹਦਾਇਤ ਕੀਤੀ ਗਈ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀਆਂ ਕੱਢਣਾ, ਸਾਂਝੀਆਂ ਥਾਵਾਂ ’ਤੇ ਬੈਨਰ ਲਗਾਉਣ ਅਤੇ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਾਉਣ ਲਈ ਪ੍ਰੇਰਣਾ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…